Tarn Taran Road Accident : ਤਰਨਤਾਰਨ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਦੋ ਪਰਿਵਾਰਾਂ ਵਿੱਚ ਮਾਤਮ ਛਾ ਗਿਆ ਹੈ। ਹਾਈਵੇਅ 'ਤੇ ਸਰਵਿਸ ਲੇਨ ਵਿੱਚ ਖੜ੍ਹੇ ਇੱਕ ਖਰਾਬ ਟਰੱਕ ਨਾਲ ਆਈ-20 ਕਾਰ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸੇ ਵਿੱਚ ਕਾਰ ਸਵਾਰ ਦੋ ਜਿਗਰੀ ਦੋਸਤਾਂ ਦੀ ਮੌਤ ਹੋ ਗਈ।

Continues below advertisement

ਜਾਣਕਾਰੀ ਮੁਤਾਬਕ ਅਨਮੋਲਕਪ੍ਰੀਤ ਸਿੰਘ (25) ਵਾਸੀ ਪਿੰਡ ਪਿੱਦੀ ਅਤੇ ਸੁਖਰਾਜ ਸਿੰਘ (35) ਵਾਸੀ ਪਿੰਡ ਰੂੜੇ ਆਸਲ ਬੀਤੀ ਰਾਤ ਕਰੀਬ ਸਾਢੇ 9 ਵਜੇ ਤਰਨਤਾਰਨ ਸ਼ਹਿਰ ਤੋਂ ਕਾਰ ਰਾਹੀਂ ਆ ਰਹੇ ਸਨ। ਜਦੋਂ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਹਮਣੇ ਸਰਵਿਸ ਲੇਨ 'ਤੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਉੱਥੇ ਖੜ੍ਹੇ ਖਰਾਬ ਟਰੱਕ ਦੇ ਪਿੱਛੇ ਜਾ ਟਕਰਾਈ।

Continues below advertisement

ਟੱਕਰ ਇੰਨੀ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਤਰਨਤਾਰਨ ਦੇ ਗੁਰੂ ਨਾਨਕ ਦੇਵ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਅਨਮੋਲਕਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਅਜੇ ਕੁਆਰਾ ਸੀ। ਉਸ ਦੀ ਵੱਡੀ ਭੈਣ ਕੈਨੇਡਾ ਵਿੱਚ ਪੜ੍ਹਾਈ ਕਰ ਰਹੀ ਹੈ, ਜਦਕਿ ਉਸ ਦੇ ਪਿਤਾ ਖੇਤੀਬਾੜੀ ਦਾ ਕੰਮ ਕਰਦੇ ਹਨ।

 ਉੱਥੇ ਹੀ ਸੁਖਰਾਜ ਸਿੰਘ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਸਮੇਤ ਦੋ ਬੱਚੇ ਛੱਡ ਗਿਆ। ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਨੂੰ ਕੋਈ ਕਾਨੂੰਨੀ ਕਾਰਵਾਈ ਲਈ ਸ਼ਿਕਾਇਤ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਐਤਵਾਰ ਨੂੰ ਦੋਵਾਂ ਦੋਸਤਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।