ਦੋ ਕਾਂਗਰਸੀ ਉਮੀਦਵਾਰਾਂ 'ਤੇ ਜਾਨਲੇਵਾ ਹਮਲਾ, ਅਕਾਲੀ ਦਲ 'ਤੇ ਇਲਜ਼ਾਮ
ਦੇਰ ਰਾਤ 10.30 ਵਜੇ ਦੇ ਕਰੀਬ ਸ੍ਰੀ ਮੁਕਤਸਰ ਸਾਹਿਬ ਦੇ 4 ਨੰਬਰ ਵਾਰਡ ਦੇ ਕਾਂਗਰਸੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਉਪਰ ਜਾਨ ਲੇਵਾ ਹਮਲਾ ਹੋਇਆ। ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਏ। ਕਾਂਗਰਸੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਮੁਕਤਸਰ: ਦੇਰ ਰਾਤ 10.30 ਵਜੇ ਦੇ ਕਰੀਬ ਸ੍ਰੀ ਮੁਕਤਸਰ ਸਾਹਿਬ ਦੇ 4 ਨੰਬਰ ਵਾਰਡ ਦੇ ਕਾਂਗਰਸੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਉਪਰ ਜਾਨ ਲੇਵਾ ਹਮਲਾ ਹੋਇਆ। ਇਸ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਏ। ਕਾਂਗਰਸੀ ਉਮੀਦਵਾਰ ਯਾਦਵਿੰਦਰ ਸਿੰਘ ਯਾਦੂ ਨੂੰ ਸਿਵਲ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਕਾਂਗਰਸੀ ਆਗੂਆਂ ਨੇ ਪੁਲਿਸ ਉੱਪਰ ਦੇਰੀ ਨਾਲ ਪਹੁੰਚਣ ਦੇ ਵੀ ਇਲਜ਼ਾਮ ਲਾਏ ਹਨ। ਇਸ ਤਰ੍ਹਾਂ ਦਾ ਇੱਕ ਹੋਰ ਮਾਮਲਾ ਵਾਰਡ ਨੰਬਰ 18 ਵਿੱਚ ਸਾਹਮਣੇ ਆਇਆ ਹੈ। ਇੱਥੇ ਵੀ ਕਾਂਗਰਸੀ ਉਮੀਦਵਾਰ ਉੱਪਰ ਹਮਲਾ ਕੀਤਾ ਗਿਆ। ਕਾਂਗਰਸੀ ਵਰਕਰਾਂ ਦਾ ਇਲਜ਼ਾਮ ਕਿ ਉਨ੍ਹਾਂ ਦੇ ਦੋ ਵਰਕਰਾਂ ਨੂੰ ਅਗਵਾ ਵੀ ਕੀਤਾ ਗਿਆ ਹੈ।
ਇਸ ਮੌਕੇ ਸਾਬਕਾ ਐਮਐਲਏ ਕਰਨ ਕੌਰ ਬਰਾੜ ਹਸਪਤਾਲ ਵਿੱਚ ਪਹੁੰਚੇ ਤੇ ਉਨ੍ਹਾਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਇਸ ਸਾਰੀ ਘਟਨਾ ਨੂੰ ਪੁਲਿਸ ਦੀ ਮਿਲੀਭੁਗਤ ਨਾਲ ਕੀਤਾ ਹੈ। ਕਾਂਗਰਸ ਦੇ ਵਰਕਰ ਨੇ ਵੀ ਦੋਸ਼ ਲਾਇਆ ਕਿ ਅਕਾਲੀਆ ਨੇ ਉਨ੍ਹਾਂ ਦੇ ਉਮੀਦਵਾਰਾਂ ਉੱਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਤੇ ਦੋ ਵਰਕਰਾਂ ਨੂੰ ਅਗਵਾ ਕਰ ਲਿਆ।
ਥਾਣਾ ਸਿਟੀ ਦੇ SHO ਮੋਹਨ ਲਾਲ ਨੇ ਦੱਸਿਆ ਕਿ ਸ਼ਹਿਰ ਦੇ ਦੋ ਵਾਰਡਾਂ ਵਿੱਚ ਝਗੜਾ ਹੋਇਆ ਹੈ ਜਿਸ ਵਿੱਚ ਕਾਂਗਰਸੀ ਉਮੀਦਵਾਰਾਂ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਜਿਸ ਦੀ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੀ ਤੇ 4 ਨੰਬਰ ਵਾਰਡ ਦੇ ਉਮੀਦਵਾਰ ਬਿਆਨ ਦੇਣ ਦੀ ਹਾਲਤ ਵਿੱਚ ਨਹੀਂ। ਜਦ ਵੀ ਉਹ ਬਿਆਨ ਦੇਣ ਦੇ ਕਾਬਲ ਹੋਣਗੇ ਉਸ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ।