ਜਲੰਧਰ: ਆਦਮਪੁਰ ਸੀਟ ਤੋਂ ਕਾਂਗਰਸ ਦੇ ਦੋ ਉਮੀਦਵਾਰਾਂ ਨੇ ਨਾਮਜ਼ਦਗੀ ਦਾਖਲ ਕੀਤੀ ਹੈ। ਲੋਕ ਹੈਰਾਨ ਹਨ ਕਿ ਕਿਹੜਾ ਅਸਲੀ ਹੈ ਤੇ ਕਿਹੜਾ ਨਕਲੀ ਹੈ। ਅੱਜ ਮਹਿੰਦਰ ਸਿੰਘ ਕੇਪੀ ਤੇ ਸੁਖਵਿੰਦਰ ਸਿੰਘ ਕੋਟਲੀ ਕਾਂਗਰਸ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ ਭਰਨ ਪਹੁੰਚ ਗਏ।



ਕਾਂਗਰਸ ਨੇ ਆਦਮਪੁਰ ਸੀਟ ਤੋਂ ਸੁਖਵਿੰਦਰ ਸਿੰਘ ਕੋਟਲੀ ਨੂੰ ਟਿਕਟ ਦਿੱਤੀ ਹੈ। ਅੱਜ ਸਵੇਰੇ ਮਹਿੰਦਰ ਸਿੰਘ ਕੇਪੀ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਨੇ ਉਨ੍ਹਾਂ ਨੂੰ ਟਿਕਟ ਦੇ ਦਿੱਤੀ ਹੈ। ਮੀਡੀਆ ਵਿੱਚ ਵੀ ਚਰਚਾ ਹੈ ਕਿ ਕਾਂਗਰਸ ਨੇ ਟਿਕਟ ਕੱਟ ਕੇ ਮਹਿੰਦਰ ਸਿੰਘ ਕੇਪੀ ਨੂੰ ਦੇ ਦਿੱਤੀ ਹੈ ਪਰ ਹਾਲਾਤ ਉਸ ਵੇਲੇ ਅਜੀਬ ਬਣ ਗਏ ਜਦੋਂ ਮਹਿੰਦਰ ਸਿੰਘ ਕੇਪੀ ਤੇ ਸੁਖਵਿੰਦਰ ਸਿੰਘ ਕੋਟਲੀ ਕਾਂਗਰਸ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ ਭਰਨ ਪਹੁੰਚ ਗਏ।



ਆਖਰ ਇਹ ਡਰਾਮਾ ਉਦੋਂ ਖਤਮ ਹੋਇਆ ਜਦੋਂ ਪਾਰਟੀ ਦਾ ਟਿਕਟ ਨਾ ਹੋਣ ਕਾਰਨ ਮਹਿੰਦਰ ਸਿੰਘ ਕੇਪੀ ਨੂੰ ਬਗੈਰ ਕਾਗਜ ਭਰੇ ਵਾਪਸ ਮੁੜਨਾ ਪਿਆ। ਇਸ ਦੇ ਨਾਲ ਹੀ ਸੁਖਵਿੰਦਰ ਸਿੰਘ ਕੋਟਲੀ ਨੇ ਆਦਮਪੁਰ ਸੀਟ ਤੋਂ ਕਾਂਗਰਸ ਦੀ ਟਿਕਟ 'ਤੇ ਨਾਮਜ਼ਦਗੀ ਪੱਤਰ ਭਰਿਆ। ਇਸ ਤੋਂ ਸਪਸ਼ਟ ਹੈ ਕਿ ਆਦਮਪੁਰ ਸੀਟ ਤੋਂ ਕਾਂਗਰਸ ਵਿਚਲਾ ਕਲੇਸ਼ ਵੱਡਾ ਸੰਕਟ ਖੜ੍ਹਾ ਕਰ ਸਕਦਾ ਹੈ।


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ