ਮੋਗਾ 'ਚ ਤੇਜ਼ ਰਫਤਾਰ ਕਾਰ ਦਾ ਕਹਿਰ, ਦੋ ਸਾਈਕਲ ਸਵਾਰਾਂ ਨੂੰ ਕੁਚਲਿਆ
ਏਬੀਪੀ ਸਾਂਝਾ | 15 Sep 2020 04:07 PM (IST)
ਅੱਜ ਸਵੇਰੇ ਤੇਜ਼ ਰਫਤਾਰ ਕਾਰ ਨੇ ਦੋ ਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਸਾਈਕਲ ਪਲਟ ਗਈ ਤੇ ਦੋਵੇਂ ਸਵਾਰ ਗੰਭੀਰ ਜ਼ਖ਼ਮੀ ਹੋ ਗਏ।
ਮੋਗਾ: ਅੱਜ ਸਵੇਰੇ ਤੇਜ਼ ਰਫਤਾਰ ਕਾਰ ਨੇ ਦੋ ਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ। ਇਸ ਦੌਰਾਨ ਸਾਈਕਲ ਪਲਟ ਗਈ ਤੇ ਦੋਵੇਂ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਐਂਬੁਲੈਂਸ ਰਾਹੀਂ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਧਰ, ਕਾਰ ਚਾਲਕ ਨੇ ਦੱਸਿਆ ਕਿ ਉਹ ਜਗਰਾਓ ਤੋਂ ਆਪਣੇ ਚਾਚੇ ਨੂੰ ਮਿਲਣ ਲਈ ਦਿੱਲੀ ਹਾਰਟ ਹਸਪਤਾਲ ਜਾ ਰਿਹਾ ਸੀ ਜਿਸ ਨੂੰ ਦਿੱਲੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਗੱਡੀ ਦੀ ਤੇਜ਼ ਰਫਤਾਰ ਸੀ ਤੇ ਸੜਕ ਦੀ ਹਾਲਤ ਵੀ ਖ਼ਰਾਬ ਸੀ ਜਿਸ ਕਰਕੇ ਕਾਰ ਦਾ ਸੰਤੁਲਨ ਵਿਗੜ ਗਿਆ। ਇਸ ਦੌਰਾਨ ਕਾਰ ਨੇ ਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਤੇ ਕਾਰ ਪਲਟ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904