Mohali news : ਮੁਹਾਲੀ ਵਿੱਚ ਦੋ ਦਿਨ ਦੀ ਇਨਵੈਸਟਰਸ ਸਮਿਟ ਹੋਣ ਵਾਲੀ ਹੈ , ਜਿਸ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਇਸ ਸਮਿਟ 23 ਅਤੇ 24 ਜਨਵਰੀ ਨੂੰ ਹੋਵੇਗੀ। ਦੱਸ ਦਈਏ ਕਿ ਇਹ ਸਮਿਟ ਇੰਡੀਅਨ ਸਕੂਲ ਆਫ ਬਿਜ਼ਨਸ ਵਿੱਚ ਹੋਵੇਗੀ ਜਿਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ।
ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਸਮਿਟ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਇਹ ਪਹਿਲੀ ਸਮਿਟ ਹੈ। ਪੰਜਾਬ ਸਰਕਾਰ ਨੇ ਉਮੀਦ ਜਤਾਈ ਹੈ ਕਿ ਇਸ ਸੰਮੇਲਨ ਵਿੱਚ ਦੇਸ਼-ਵਿਦੇਸ਼ ਦੇ ਵੱਡੇ ਉਦਯੋਗਪਤੀਆਂ ਵੀ ਸ਼ਮੂਲੀਅਤ ਕਰ ਸਕਦੇ ਹਨ।
ਵਿਦੇਸ਼ੀ ਡੈਲੀਗੇਟਸ ਨਾਲ ਪੰਜਾਬੀ ਉਦਯੋਗਪਤੀਆਂ ਦੀ ਹੋਵੇਗੀ ਸਿੱਧੀ ਗੱਲਬਾਤ
CM ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿਵੇਸ਼ਕਾਂ ਵਿੱਚ ਪੰਜਾਬ ਨੂੰ ਸਭ ਤੋਂ ਪਸੰਦੀਦਾ ਸਥਾਨ ਵਜੋਂ ਪ੍ਰਫੁੱਲਤ ਕਰਨ ਲਈ ਇਸ ਮੌਕੇ ਦਾ ਪੂਰਾ ਫਾਇਦਾ ਚੁੱਕਣ। ਸੰਮੇਲਨ ਵਿੱਚ ਦੇਸ਼- ਵਿਦੇਸ਼ਾਂ ਤੋਂ ਆਉਣ ਵਾਲੇ ਡੈਲੀਗੇਟਾਂ ਨਾਲ ਪੰਜਾਬ ਦੇ ਪ੍ਰਮੁੱਖ ਉਦਯੋਗਪਤੀਆਂ ਸਿੱਧੀ ਗੱਲਬਾਤ ਵੀ ਕਰਨਗੇ। ਮਾਨ ਸਰਕਾਰ ਦੇ ਮੁਤਾਬਕ ਇਸ ਨਾਲ ਵੱਖ-ਵੱਖ ਸੈਕਟਰਾਂ ਵਿੱਚ ਉਦਯੋਗਿਕ ਇਕਾਈਆਂ ਸਥਾਪਤ ਕਰਨ ਬਾਰੇ ਜਾਣਕਾਰੀ ਦੇ ਕੇ ਤਕਨੀਕੀ ਸਹਿਯੋਗ ਦੀਆਂ ਸੰਭਾਵਨਾਵਾਂ ਵਿੱਚ ਮਦਦ ਮਿਲੇਗੀ।
ਇਹ ਵੀ ਪੜ੍ਹੋ: ਕੁਲਦੀਪ ਧਾਲੀਵਾਲ ਨੇ ਕੀਤੀ ਪ੍ਰੈਸ ਕਾਨਫਰੰਸ, ਕਿਸਾਨਾਂ ਲਈ ਕੀਤੇ ਕੰਮਾਂ ਬਾਰੇ ਦੱਸਿਆ
ਇੰਨੇ ਲੋਕਾਂ ਨੂੰ ਮਿਲੇਗਾ ਰੁਜ਼ਗਾਰ
ਸੀਐਮ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਪਿਛਲੇ 10 ਮਹੀਨਿਆਂ ਵਿੱਚ ਕੁੱਲ 38 ਹਜ਼ਾਰ 175 ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ। ਇਸ ਨਾਲ ਕੁੱਲ 2,43,248 ਲੋਕਾਂ ਨੂੰ ਰੁਜ਼ਗਾਰ ਮਿਲੇਗਾ। ਰੀਅਲ ਅਸਟੇਟ, ਹਾਊਸਿੰਗ ਅਤੇ ਬੁਨਿਆਦੀ ਢਾਂਚੇ ਵਿੱਚ ਸਭ ਤੋਂ ਵੱਧ ਨਿਵੇਸ਼ 11 ਹਜ਼ਾਰ 853 ਕਰੋੜ ਰੁਪਏ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਇਸ ਨਾਲ ਕੁੱਲ 1 ਲੱਖ 22 ਹਜ਼ਾਰ 225 ਪੰਜਾਬੀਆਂ ਨੂੰ ਰੁਜ਼ਗਾਰ ਮਿਲੇਗਾ।
ਇੰਨੇ ਜ਼ਿਲ੍ਹਿਆਂ ਵਿੱਚ ਹੋਇਆ ਨਿਵੇਸ਼
ਮੁਹਾਲੀ (SAS nagar) ਵਿੱਚ 9794 ਕਰੋੜ ਰੁਪਏ, ਲੁਧਿਆਣਾ ਵਿੱਚ 3919 ਕਰੋੜ ਰੁਪਏ, ਫਤਿਹਗੜ੍ਹ ਸਾਹਿਬ ਵਿੱਚ 4246 ਕਰੋੜ ਰੁਪਏ, ਅੰਮ੍ਰਿਤਸਰ ਵਿੱਚ 4079 ਕਰੋੜ ਰੁਪਏ, ਪਟਿਆਲਾ ਵਿੱਚ 2821 ਕਰੋੜ ਰੁਪਏ ਅਤੇ ਰੂਪਨਗਰ ਵਿੱਚ 1200 ਕਰੋੜ ਰੁਪਏ ਦੇ ਨਿਵੇਸ਼ ਦਾ ਦਾਅਵਾ ਕੀਤਾ ਗਿਆ ਹੈ। ਸੀਐਮ ਮਾਨ ਨੇ ਦੱਸਿਆ ਕਿ ਸਾਰੇ ਨਿਵੇਸ਼ਕ ਉਦਯੋਗਾਂ ਨੇ 10 ਮਹੀਨਿਆਂ ਵਿੱਚ MOU ਸਾਈਨ ਕਰਕੇ ਕੰਮ ਸ਼ੁਰੂ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਖੰਨਾ ਦੇ ਪਿੰਡ ਕਿਸ਼ਨਗੜ੍ਹ ਨੇੜੇ ਕਾਰ ਤੇ ਟਰਾਲੇ ਦੀ ਟੱਕਰ , ਵਿਆਹ ਤੋਂ ਵਾਪਸ ਪਰਤ ਰਹੇ ਪਤੀ -ਪਤਨੀ ਦੀ ਸੜਕ ਹਾਦਸੇ 'ਚ ਮੌਤ