ਬਰਨਾਲਾ: ਪੰਜਾਬ 'ਚ ਨਸ਼ੇ ਦੀ ਸਪਲਾਈ 'ਤੇ ਪੁਲਿਸ ਦਾ ਸ਼ਿਕੰਜਾ ਦਿਨ--ਦਿਨ ਟਾਈਟ ਹੁਮਦਾ ਜਾ ਰਿਹਾ ਹੈ। ਆਏ ਦਿਨ ਹੀ ਸੂਬੇ ਚੋਂ ਮਿਲ ਰਹੀ ਨਸ਼ੇ ਦੀ ਖੇਪ ਪੁਲਿਸ ਬਰਾਮਦ ਕਰ ਮੁਲਜ਼ਮਾਂ ਨੂੰ ਕਾਬੂ ਕਰ ਰਹੀ ਹੈ। ਇਸੇ ਦੌਰਾਨ ਤਾਜ਼ਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਪੁਲਿਸ ਨੇ ਵੱਡੀ ਮਾਤਰਾ 'ਚ ਨਸ਼ੀਲੀ ਗੋਲੀਆਂ ਵੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਚਾਰ ਨਸ਼ਾ ਕਾਰੋਬਾਰੀਆਂ ਤੋਂ ਕਰੀਬ 1.65 ਲੱਖ ਨਸ਼ੀਲੀ ਗੋਲੀਆਂ ਬਰਾਮਦ ਕੀਤੀਆਂ ਹਨ।
ਇਸ ਮਾਮਲੇ 'ਚ ਪੁਲਿਸ ਨੇ ਚਾਰ ਚੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ ਜਦਕਿ ਦੋ ਫਰਾਰ ਦੱਸੇ ਜਾ ਰਹੇ ਹਨ। ਪੁਲਿਸ ਨੇ ਮੌਕੇ ਤੋਂ ਇੱਕ ਐਟਰੀਗਾ ਕਾਰ ਵੀ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਤਸਕਰ ਦਿੱਲੀ ਅਤੇ ਉੱਤਰ ਪ੍ਰਦੇਸ਼ ਚੋਂ ਨਸ਼ਾ ਲਿਆ ਕੇ ਬਰਨਾਲਾ, ਸੰਗਰੂਰ, ਮਾਨਸਾ ਅਤੇ ਪਟਿਆਲਾ ਜ਼ਿਲ੍ਹੇ 'ਚ ਇਸ ਦੀ ਸਪਲਾਈ ਕਰਦੇ ਸੀ। ਪੁਲਿਸ ਮਾਮਲੇ ਦੀ ਅੱਗੇ ਦੀ ਜਾਂਚ 'ਚ ਲੱਗੀ ਹੋਈ ਹੈ।