Amritsar News : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇੱਥੇ ਸਾਂਝੀ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਖੱਟਰਾਏ ਖੁਰਦ ਦੇ ਰਹਿਣ ਵਾਲੇ ਮਨਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਫਿਰਵਾੜੀਆ ਦੇ ਰਹਿਣ ਵਾਲੇ ਗੁਰਜੰਟ ਸਿੰਘ ਵਜੋਂ ਹੋਈ ਹੈ। 

Continues below advertisement

ਪੁਲਿਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਦੀ ਹੈਚਬੈਕ ਹੁੰਡਈ ਆਈ-20 ਕਾਰ (ਨੰਬਰ –ਪੀਬੀ10 ਜੀਐਚ 0140), ਨੂੰ ਵੀ ਜ਼ਬਤ ਕੀਤਾ ਹੈ, ਜਿਸਦੀ ਵਰਤੋਂ ਉਹ ਖੇਪਾਂ ਲਿਆਉਣ-ਲਿਜਾਣ ਲਈ ਕਰਦੇ ਸਨ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇੱਕ ਪਾਕਿਸਤਾਨ-ਅਧਾਰਤ ਤਸਕਰ ਅਤੇ ਇੱਕ ਵਿਦੇਸ਼ੀ ਹੈਂਡਲਰ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ ਜੋ ਸਰਹੱਦ ਪਾਰ ਖੇਪਾਂ ਭੇਜਦਾ ਸੀ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਅਤੇ ਸਰਹੱਦ ਪਾਰੋਂ ਖੇਪਾਂ ਸਪਲਾਈ ਕਰਨ ਵਾਲੇ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਇੱਕ ਵਿਦੇਸ਼ੀ ਵਿਅਕਤੀ ਪਾਕਿਸਤਾਨ ਅਧਾਰਤ ਨਸ਼ਾ ਤਸਕਰ ਦੇ ਸੰਪਰਕ ਵਿੱਚ ਹੈ।  ਉਹ ਦੋਵੇਂ ਮਿਲ ਕੇ ਆਪਣੇ ਪੰਜਾਬ-ਅਧਾਰਤ ਸਾਥੀਆਂ ਮਨਿੰਦਰ ਸਿੰਘ ਅਤੇ ਗੁਰਜੰਟ ਸਿੰਘ, ਦੀ ਮਦਦ ਨਾਲ ਸੂਬੇ ਵਿੱਚ ਨਸ਼ਾ ਤਸਕਰੀ ਦਾ ਨੈੱਟਵਰਕ ਚਲਾ ਰਹੇ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਕਾਰਕੁੰਨਾਂ ਨੂੰ ਆਪਣੇ ਹੈਂਡਲਰ ਤੋਂ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਈ ਸੀ, ਜਿਸਨੂੰ ਕਿਸੇ ਹੋਰ ਪਾਰਟੀ ਤੱਕ ਪਹੁੰਚਾਉਣ ਲਈ ਉਹ ਆਪਣੀ ਆਈ-20 ਕਾਰ ’ਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਖੇਤਰ  ਦੇ ਪਿੰਡ ਧਾਰੀਵਾਲ ਆ ਰਹੇ ਹਨ। 

Continues below advertisement

ਡੀਜੀਪੀ ਨੇ ਕਿਹਾ ਕਿ ਇਸ ’ਤੇ ਫੌਰੀ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਇਸ ਜਗ੍ਹਾ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਰੋਕ ਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ। ਇਸ ਸੰਬਧੀ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 18 ਮਿਤੀ 21-03-2026 ਨੂੰ  ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।