Muktsar News : ਜ਼ਿਲ੍ਹਾ ਮੁਕਤਸਰ ਦੇ ਪਿੰਡ ਬਰਕੰਦੀ ਬਣੀ ਡਾਈਟ ਵਿੱਚ ਚੱਲ ਰਹੀ ਡੀਐਲਐਡ ਸੈਸ਼ਨ 2020-22 ਦੇ ਦੂਜੇ ਪੜਾਅ ਦੀ ਪ੍ਰੀਖਿਆ ਵਿੱਚ ਦੋ ਫਰਜ਼ੀ ਵਿਦਿਆਰਥੀਆਂ ਨੂੰ ਪੇਪਰ ਦਿੰਦੇ ਹੋਏ ਫੜਿਆ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਸਦਰ ਮੁਕਤਸਰ ਪੁਲਿਸ ਵੱਲੋਂ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਗਿਆ ਹੈ। ਹਾਲਾਂਕਿ ਅਜੇ ਅਸਲੀ ਵਿਦਿਆਰਥੀਆਂ ਦੀ ਗ੍ਰਿਫ਼ਤਾਰੀ ਹੋਣਾ ਬਾਕੀ ਹੈ।

 


ਇਸ ਸਬੰਧ ਵਿੱਚ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਡਾਇਟ ਬਰਕੰਦੀ ਦੇ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਦੱਸਿਆ ਕਿ 24 ਮਈ ਨੂੰ ਡੀਐਲ ਐਡ ਦੀ ਪ੍ਰੀਖਿਆ ਕੇਂਦਰ ਵਿੱਚ ਸੁਰਿੰਦਰ ਸਿੰਘ ਪੁੱਤਰ ਚਾਨਣ ਰਾਮ ਦੀ ਜਗ੍ਹਾ ਉਪਰ ਸੁਖਚੈਨ ਸਿੰਘ ਵਾਸੀ ਢਾਣੀ ਮਾਹ ਸਿੰਘ ਜਲਾਲਾਬਾਦ ਪ੍ਰੀਖਿਆ ਦੇ ਰਿਹਾ ਸੀ, ਜਦਕਿ ਅੰਕੁਸ਼ ਪੁੱਤਰ ਬਲਦੇਵ ਸਿੰਘ ਦੀ ਜਗ੍ਹਾ ਨਿਸ਼ਾਨ ਸਿੰਘ ਵਾਸੀ ਲਮੋਚੜ ਖੁਰਸ ਜਲਾਲਾਬਾਦ ਪ੍ਰੀਖਿਆ ਦੇ ਰਿਹਾ ਸੀ।


 ਇਹ ਵੀ ਪੜ੍ਹੋ : ਅਸਮਾਨ ਤੋਂ ਕਿਉਂ ਡਿੱਗਦੀ ਹੈ ਬਿਜਲੀ ? ਕੀ ਅਜਿਹੀ ਸਥਿਤੀ 'ਚ ਦਰਖਤ ਹੇਠਾਂ ਖੜ੍ਹਨਾ ਸਹੀ ਹੈ ? ਜਵਾਬ ਪੜ੍ਹੋ


 

ਥਾਣਾ ਸਦਰ ਮੁਕਤਸਰ ਪੁਲਿਸ ਨੇ ਸ਼ਿਕਾਇਤਕਰਤਾ ਪ੍ਰਿੰਸੀਪਲ ਸੰਜੀਵ ਕੁਮਾਰ ਦੇ ਬਿਆਨਾਂ 'ਤੇ ਕਾਰਵਾਈ ਕਰਦਿਆਂ ਸੁਰਿੰਦਰ ਸਿੰਘ ਪੁੱਤਰ ਚਾਨਣ ਸਿੰਘ, ਅੰਕੁਸ਼ ਪੁੱਤਰ ਬਲਦੇਵ ਸਿੰਘ ਵਾਸੀਆਨ ਢਾਣੀ ਮਾਗ ਸਿੰਘ ਜਲਾਲਾਬਾਦ, ਸੁਖਚੈਨ ਸਿੰਘ ਪੁੱਤਰ ਕਰਨੈਲ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਬਲਬੀਰ ਸਿੰਘ ਵਾਸੀਆਨ ਲਮੋਚੜ ਖੁਰਦ ਥਾਣਾ ਸਦਰ ਜਲਾਲਾਬਾਦ ਦੇ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ, ਜਿਨ੍ਹਾਂ ’ਚੋਂ ਸੁਖਚੈਨ ਸਿੰਘ ਤੇ ਨਿਸ਼ਾਨ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਅਸਲ ਵਿਦਿਆਰਥੀਆਂ ਦੀ ਗ੍ਰਿਫਤਾਰੀ ਅਜੇ ਬਾਕੀ ਹੈ। 

ਪ੍ਰਿੰਸੀਪਲ ਸੰਜੀਵ ਕੁਮਾਰ ਨੇ ਕਿਹਾ ਕਿ ਪ੍ਰੀਖਿਆ ਦੌਰਾਨ ਅਜਿਹੀ ਹਰਕਤ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਤਰ੍ਹਾਂ ਚੌਕਸੀ ਭਵਿੱਖ ਵਿੱਚ ਵੀ ਜਾਰੀ ਰਹੇਗੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।