ਕਰਨਾਲ: ਕਰਨਾਲ ਦੇ ਤਰਾਵੜੀ ਫਲਾਈਓਵਰ ਤੇ ਇੱਕ ਭਿਆਨਕ ਹਾਦਸੇ 'ਚ ਦੋ ਕਿਸਾਨਾਂ ਦੀ ਮੌਤ ਹੋ ਗਈ। ਕਿਸਾਨ ਪਟਿਆਲਾ ਦੇ ਪਿੰਡ ਸਪੇੜਾ ਦੀ ਰਹਿਣ ਵਾਲੇ ਸੀ। ਇਹ ਕਿਸਾਨ ਦਿੱਲੀ ਧਰਨੇ 'ਚ ਸ਼ਾਮਲ ਹੋ ਕੇ ਵਾਪਸ ਆਪਣੇ ਪਿੰਡ ਜਾ ਰਹੇ ਸੀ। ਇਸ ਦੌਰਾਨ ਇੱਕ ਟਰੱਕ ਨੇ ਟਰੈਕਟਰ ਟਰਾਲੀ ਨੂੰ ਪਿਛੋਂ ਦੀ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਦੋਨਾਂ ਕਿਸਾਨਾਂ ਦੀ ਮੌਤ ਹੋ ਗਈ ਜਦਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਦਸੇ ਦੇਰ ਰਾਤ ਕਰੀਬ 3 ਵਜੇ ਵਾਪਰਿਆ।ਇਸ ਟਰਾਲ ਵਿੱਚ 11 ਕਿਸਾਨ ਸਵਾਰ ਸੀ। ਇਸ ਦੌਰਾਨ ਪੰਜ ਕਿਸਾਨ ਜ਼ਖਮੀ ਵੀ ਹੋ ਗਏ ਹਨ ਜਿਨ੍ਹਾਂ ਵਿੱਚੋਂ ਦੋ ਗੰਭੀਰ ਹਨ। ਜ਼ਖਮੀਆਂ ਨੂੰ ਕਰਨਾਲ ਦੇ ਟਰੌਮਾ ਸੈਂਟਰ 'ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾ ਦੀ ਪਛਾਣ 24 ਸਾਲਾ ਗੁਰਪ੍ਰੀਤ ਤੇ 64 ਸਾਲਾ ਲਾਭ ਸਿੰਘ ਵਜੋਂ ਹੋਈ ਹੈ। ਦੋਨੋਂ ਇੱਕੋ ਪਿੰਡ ਦੇ ਵਾਸੀ ਸੀ। ਗੁਰਪ੍ਰੀਤ ਆਪਣੇ ਮਾਂ ਬਾਪ ਦਾ ਇਕਲੌਤਾ ਬੇਟਾ ਸੀ। ਇਹ ਕਿਸਾਨ ਖੇਤੀ ਕਾਨੂੰਨਾਂ ਵਿਰੁਧ ਲੜਾਈ 'ਚ ਸ਼ਾਮਲ ਹੋਣ ਲਈ ਦਿੱਲੀ ਗਏ ਸੀ।