ਗੁਰਦਾਸਪੁਰ ਤੋਂ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਪੁਲਿਸ ਮੁਕਾਬਲਾ ਹੋ ਗਿਆ। ਜੀ ਹਾਂ ਗੁਰਦਾਸਪੁਰ ਦੇ ਪੁਰਾਣਾ ਸ਼ਾਲਾ ਨਜ਼ਦੀਕ ਦਊਵਾਲ ਮੋੜ ‘ਤੇ ਪੁਲਿਸ ਅਤੇ ਦੋ ਬਦਮਾਸ਼ਾਂ ਵਿਚਕਾਰ ਮੁਠਭੇੜ ਹੋਈ। ਪੁਲਿਸ ਦੀ ਜਵਾਬੀ ਕਾਰਵਾਈ ਦੌਰਾਨ ਦੋਵੇਂ ਬਦਮਾਸ਼ ਜ਼ਖਮੀ ਹੋ ਗਏ। ਜ਼ਖਮੀ ਬਦਮਾਸ਼ਾਂ ਦੀ ਪਹਿਚਾਣ ਨਵੀਨ ਅਤੇ ਕੁਸ਼ ਵਜੋਂ ਹੋਈ ਹੈ। ਦੋਵਾਂ ਤੋਂ ਦੋ ਪਿਸਤੌਲ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ, ਮੌਕੇ ‘ਤੇ ਇਕ ਕਾਲੇ ਬੈਗ ਤੋਂ ਗ੍ਰਨੇਡ ਵੀ ਮਿਲੇ ਹਨ।

Continues below advertisement

ਦੋਵੇਂ ਬਦਮਾਸ਼ਾਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ

ਜ਼ਖਮੀ ਬਦਮਾਸ਼ਾਂ ਨੂੰ ਇਲਾਜ ਲਈ ਸਿਵਿਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਐਸਪੀ ਯੁਵਰਾਜ ਸਿੰਘ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੇ ਹਨ। ਫੋਰੈਂਸਿਕ ਟੀਮ ਅਤੇ ਬੰਬ ਨਿਰੋਧਕ ਦਸਤੇ ਵੀ ਘਟਨਾ ਵਾਲੀ ਥਾਂ ਉੱਤੇ ਮੌਜੂਦ ਹਨ। ਪੁਲਿਸ ਦੇ ਅਨੁਸਾਰ, ਜ਼ਖਮੀ ਬਦਮਾਸ਼ ਉਹੀ ਹਨ ਜੋ ਥਾਨਾ ਸਿਟੀ, ਗੁਰਦਾਸਪੁਰ ‘ਚ ਹੋਏ ਗ੍ਰਨੇਡ ਹਮਲੇ ਵਿੱਚ ਵੀ ਸ਼ਾਮਿਲ ਸਨ।

Continues below advertisement

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।