ਪੜਚੋਲ ਕਰੋ

ਸ੍ਰੀ ਮੁਕਤਸਰ ਸਾਹਿਬ ਦੇ 2 ਹੌਟਸਪੌਟ ਖੇਤਰਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਲਿਆ ਅਹਿਦ

 Muktsar Sahib News :  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ

 Muktsar Sahib News :  ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਕਿਉਂਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ (SRI MUKTSAR SAHIB) ਦੇ ਦੋ ਨਸ਼ਿਆਂ ਲਈ ਬਦਨਾਮ ਇਲਾਕਿਆਂ ਪਿੰਡ ਮਿੱਡਾ ਅਤੇ ਮਲੋਟ ਦੇ ਮੁਹੱਲਾ ਛੱਜਘਰ ਦੇ ਵਾਸੀਆਂ ਨੇ ਨਸ਼ਿਆਂ ਤੋਂ ਦੂਰ ਰਹਿਣ ਦਾ ਪ੍ਰਣ ਕੀਤਾ ਹੈ। ਇਹ ਦੋਵੇਂ ਖੇਤਰ ਹੈਰੋਇਨ, ਨਸ਼ੀਲੀਆਂ ਗੋਲੀਆਂ ਆਦਿ ਸਮੇਤ ਕਈ ਤਰ੍ਹਾਂ ਦੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਵਰਤੋਂ ਲਈ ਬਦਨਾਮ ਹਨ।

ਇਹ ਅਹਿਦ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ਨੂੰ ਨੱਥ ਪਾਉਣ ਲਈ ਚਲਾਈ ਜਾ ਰਹੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚਲਦਿਆਂ ਸਾਹਮਣੇ ਆਇਆ ਹੈ। ਮੁਹਿੰਮ ਦੇ ਤੀਜੇ ਦਿਨ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਫਰੀਦਕੋਟ ਰੇਂਜ ਦੇ ਤਿੰਨੋਂ ਜ਼ਿਲ੍ਹਿਆਂ ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਮੋਗਾ ਵਿੱਚ ਚਲਾਈ ਗਈ।

ਮੁਕਤਸਰ ਪੁਲਿਸ ਨੇ ਇਹ ਕਾਰਵਾਈ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਕੀਤੀ ਜਦਕਿ ਫਰੀਦਕੋਟ ਅਤੇ ਮੋਗਾ ਪੁਲਿਸ ਵੱਲੋਂ ਇਹ ਛਾਪੇਮਾਰੀ ਦਿਨ ਵੇਲੇ ਕੀਤੀ ਗਈ। ਇਹ ਸਾਰੀ ਕਾਰਵਾਈ ਡੀਆਈਜੀ ਫਰੀਦਕੋਟ ਰੇਂਜ ਅਜੈ ਮਲੂਜਾ ਦੀ ਸਮੁੱਚੀ ਨਿਗਰਾਨੀ ਹੇਠ ਚਲਾਈ ਗਈ ਅਤੇ ਐਸਐਸਪੀਜ਼ ਨੂੰ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਸੁਚੱਜੇ ਢੰਗ ਨਾਲ ਯੋਜਨਾ ਬਣਾਉਣ ਲਈ ਕਿਹਾ ਗਿਆ ਸੀ।

ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ 66 ਐਫਆਈਆਰਜ਼ ਦਰਜ ਕਰਕੇ 79 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 68,500 ਰੁਪਏ ਦੀ ਡਰੱਗ ਮਨੀ, 128 ਗ੍ਰਾਮ ਹੈਰੋਇਨ, 115 ਕਿਲੋ ਭੁੱਕੀ, 2560 ਨਸ਼ੀਲੀਆਂ ਗੋਲੀਆਂ ਅਤੇ ਵੱਡੀ ਮਾਤਰਾ ‘ਚ ਲਾਹਣ ਬਰਾਮਦ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਤਿੰਨ ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ 293 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ। ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਐਸਐਸਪੀ ਫਰੀਦਕੋਟ ਹਰਜੀਤ ਸਿੰਘ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਹਰਮਨਬੀਰ ਸਿੰਘ ਗਿੱਲ ਅਤੇ ਐਸਐਸਪੀ ਮੋਗਾ ਜੇ ਐਲਨਚੇਜ਼ੀਅਨ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਪਛਾਣੇ ਗਏ ਡਰੱਗ ਹੌਟਸਪੌਟਸ ਵਿੱਚ ਇਹ ਕਾਰਵਾਈ ਕੀਤੀ। ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਉਣ ਵਾਲੇ ਦਿਨਾਂ ਵਿੱਚ ਵੀ ਅਜਿਹੇ ਅਭਿਆਨ ਜਾਰੀ ਰੱਖੇ ਜਾਣਗੇ ਤਾਂ ਜੋ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਇਆ ਜਾ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Advertisement
ABP Premium

ਵੀਡੀਓਜ਼

Bikram Majithia| ਬਿਕਰਮ ਮਜੀਠੀਆ ਨੂੰ ਵੀ ਨਹੀਂ ਬਖ਼ਸ਼ਿਆ...ਜੇ ਹਿੰਮਤ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕਹੋ....|Sukhbir Badal|Akali Dalਪੰਜਾਬ ਕਾਂਗਰਸ ਦੀ ਆਪਸੀ ਫੁੱਟ 'ਤੇ ਵੱਡਾ ਐਕਸ਼ਨ ! ਦਿੱਲੀ ਦੀ ਮੀਟਿੰਗ 'ਚ ਅਹਿਮ ਫੈਸਲੇ|Partap Bajwa|Raja Warringਸਰਕਾਰੀ ਹਸਪਤਾਲ ਦਾ ਵੇਖੋ ਹਾਲ!  ਸਿਹਤ ਮੰਤਰੀ ਵੇਖ ਖੁਦ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਮੋਗਾ ਤੋਂ ਦੁਖਦਾਇਕ ਖਬਰ! ਸ਼ਿਵ ਸੈਨਾ ਬਾਲ ਠਾਕਰੇ ਦੇ ਜ਼ਿਲ੍ਹਾ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ, ਇਲਾਕੇ 'ਚ ਦਹਿਸ਼ਤ ਦਾ ਮਾਹੌਲ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
Punjab News: ਤੜਕੇ-ਤੜਕੇ ਪੰਜਾਬ 'ਚ ਹੋਇਆ ਐਨਕਾਊਂਟਰ, ਬੰਬੀਹਾ ਗੈਂਗ ਦਾ ਸ਼ੂਟਰ ਕਾਬੂ
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
'ਹੁਣ ਮੈਂ ਆਜ਼ਾਦ ਪੰਛੀ ਹਾਂ' ਸੁਨੰਦਾ ਸ਼ਰਮਾ ਨੇ ਭਾਵੁਕ ਹੋ ਕੇ ਕਿਹਾ 
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Earthquake: ਹੋਲੀ ਦੇ ਦਿਨ ਸਵੇਰੇ-ਸਵੇਰੇ ਕੰਬੀ ਧਰਤੀ, ਲੱਦਾਖ ਤੋਂ ਲੈ ਕੇ ਜੰਮੂ-ਕਸ਼ਮੀਰ ਤੱਕ ਭੂਚਾਲ ਦੇ ਝਟਕੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
Sukhbir Badal: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਉਤਰਿਆ ਮੋਢਾ! ਤਸਵੀਰਾਂ ਆਈਆਂ ਸਾਹਮਣੇ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
18 ਸੂਬਿਆਂ ‘ਚ ਤੂਫਾਨ ਦਾ ਅਲਰਟ, ਪਵੇਗਾ ਭਾਰੀ ਮੀਂਹ, ਚੱਕਰਵਾਤ ਬਣਿਆ ਵਜ੍ਹਾ; ਰਹੋ ਸਾਵਧਾਨ
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
CBSE ਦੇ 12ਵੀਂ ਜਮਾਤ ਦੇ 15 ਮਾਰਚ ਨੂੰ ਹੋਣ ਵਾਲੇ ਹਿੰਦੀ ਦੇ ਪੇਪਰ ਨੂੰ ਲੈਕੇ ਵੱਡਾ ਅਪਡੇਟ, ਨਹੀਂ ਦਿੱਤਾ ਗਿਆ Exam ਤਾਂ...
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
ਹੋਲੀ ਤੋਂ ਪਹਿਲਾਂ ਚੰਡੀਗੜ੍ਹ ਵਾਲਿਆਂ ਲਈ ਜ਼ਰੂਰੀ ਖ਼ਬਰ, ਖੋਰੂ ਪਾਇਆ ਤਾਂ ਹੋ ਜਾਵੇਗੀ ਕਾਰਵਾਈ, 1300 ਪੁਲਿਸ ਮੁਲਾਜ਼ਮ ਰੱਖਣਗੇ ਨਜ਼ਰ
Embed widget