ਰਿਆਦ: ਸਾਊਦੀ ਅਰਬ ‘ਚ ਦੋ ਭਾਰਤੀ ਨਾਗਰਿਕਾਂ ਨੂੰ ਕਤਲ ਦੇ ਇਲਜ਼ਾਮ ‘ਚ ਮੌਤ ਦੀ ਸਜ਼ਾ ਦੇ ਦਿੱਤੀ ਗਈ ਹੈ। ਦੋਵਾਂ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਆਪਣੇ ਇੱਕ ਦੋਸਤ ਦਾ ਕਤਲ ਕੀਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਲੈ ਕੇ ਪੁਸ਼ਟੀ ਕਰ ਦਿੱਤੀ ਹੈ। ਦੋਵੇਂ ਵਿਅਕਤੀ ਪੰਜਾਬ ਦੇ ਰਹਿਣ ਵਾਲੇ ਸੀ।
ਹੁਸ਼ਿਆਰਪੁਰ ਦੇ ਸਤਵਿੰਦਰ ਕੁਮਾਰ ਤੇ ਲੁਧਿਆਣਾ ਦੇ ਹਰਜੀਤ ਸਿੰਘ ਇੱਕ ਹੋਰ ਭਾਰਤੀ ਨਾਗਰਿਕ ਦੇ ਕਤਲ ਕੇਸ ‘ਚ ਫਸੇ ਹੋਏ ਸੀ। ਦੋਵਾਂ ਨੂੰ ਇਸੇ ਸਾਲ 28 ਫਰਵਰੀ ਨੂੰ ਸਿਰ ਕਲਮ ਕਰਕੇ ਮੌਤ ਦੇਣ ਦੀ ਸਜ਼ਾ ਸੁਣਾਈ ਗਈ। ਸਜ਼ਾ ਤੋਂ ਪਹਿਲਾਂ ਭਾਰਤੀ ਅੰਬੈਸੀ ਨੂੰ ਇਸ ਦੀ ਸੂਚਨਾ ਵੀ ਨਹੀਂ ਦਿੱਤੀ ਗਈ ਸੀ।
ਪੈਸੇ ਦੇ ਵਿਵਾਦ ਕਰਕੇ ਤਿੰਨਾਂ ਦੋਸਤਾਂ ‘ਚ ਝਗੜਾ ਹੋ ਗਿਆ। ਮਾਮਲਾ ਇੰਨਾ ਉਲਝ ਗਿਆ ਕਿ ਦੋ ਦੋਸਤਾਂ ਨੇ ਮਿਲ ਕੇ ਤੀਜੇ ਦਾ ਕਤਲ ਕਰ ਦਿੱਤਾ। ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਨੂੰ ਭਾਰਤ ਵਾਪਸ ਭੇਜਿਆ ਜਾ ਰਿਹਾ ਸੀ ਪਰ ਕਤਲ ਦੇ ਸਬੂਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਰੋਕ ਲਿਆ ਗਿਆ ਸੀ।
ਤਿੰਨਾਂ ਨੇ ਇਹ ਪੈਸਾ ਲੁੱਟ ਨਾਲ ਜਮ੍ਹਾ ਕੀਤਾ ਸੀ। ਦੋਵਾਂ ਦੀ ਦੇਹ ਵੀ ਭਾਰਤ ਨਹੀਂ ਭੇਜੀ ਗਈ ਕਿਉਂਕਿ ਇਹ ਸਾਊਦੀ ਦੇ ਕਾਨੂੰਨ ਖਿਲਾਫ ਹੈ। ਵਿਦੇਸ਼ ਮੰਤਰਾਲੇ ਨੇ ਚਿੱਠੀ ਲਿਖ ਕੇ ਇਸ ਦੀ ਜਾਣਕਾਰੀ ਮ੍ਰਿਤਕਾਂ ਦੇ ਪਰਿਵਾਰ ਨੂੰ ਦਿੱਤੀ ਹੈ।
ਸਾਊਦੀ ਅਰਬ 'ਚ ਦੋ ਪੰਜਾਬੀਆਂ ਨੂੰ ਮੌਤ ਦੀ ਸਜ਼ਾ, ਲਾਸ਼ਾਂ ਵੀ ਭੇਜਣ ਤੋਂ ਇਨਕਾਰ
ਏਬੀਪੀ ਸਾਂਝਾ
Updated at:
17 Apr 2019 05:15 PM (IST)
ਸਾਊਦੀ ਅਰਬ ‘ਚ ਦੋ ਭਾਰਤੀ ਨਾਗਰਿਕਾਂ ਨੂੰ ਕਤਲ ਦੇ ਇਲਜ਼ਾਮ ‘ਚ ਮੌਤ ਦੀ ਸਜ਼ਾ ਦੇ ਦਿੱਤੀ ਗਈ ਹੈ। ਦੋਵਾਂ ‘ਤੇ ਇਲਜ਼ਾਮ ਸੀ ਕਿ ਉਨ੍ਹਾਂ ਨੇ ਆਪਣੇ ਇੱਕ ਦੋਸਤ ਦਾ ਕਤਲ ਕੀਤਾ ਸੀ। ਭਾਰਤੀ ਵਿਦੇਸ਼ ਮੰਤਰਾਲੇ ਨੇ ਇਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਲੈ ਕੇ ਪੁਸ਼ਟੀ ਕਰ ਦਿੱਤੀ ਹੈ।
- - - - - - - - - Advertisement - - - - - - - - -