ਅੰਮ੍ਰਿਤਸਰ 'ਚ ਸਕੂਲੀ ਬੱਸ ਹਾਦਸਾਗ੍ਰਸਤ, ਦੋ ਲੋਕਾਂ ਦੀ ਮੌਤ, ਤਿੰਨ ਬੱਚੇ ਜ਼ਖਮੀ
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ ਜਿਸ ਵਿੱਚ ਦੋ ਮੌਤਾਂ ਤੇ ਕੁਝ ਬੱਚੇ ਜ਼ਖ਼ਮੀ ਹੋਏ ਹਨ।
ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਵਿੱਚ ਸਕੂਲ ਬੱਸ ਹਾਦਸੇ ਦਾ ਸ਼ਿਕਾਰ ਹੋਈ ਹੈ ਜਿਸ ਵਿੱਚ ਦੋ ਮੌਤਾਂ ਤੇ ਕੁਝ ਬੱਚੇ ਜ਼ਖ਼ਮੀ ਹੋਏ ਹਨ। ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਪ੍ਰਾਈਵੇਟ ਸਕੂਲ ਦੀ ਬੱਸ ਹਾਦਸਾਗ੍ਰਸਤ ਹੋ ਗਈ। ਜ਼ਖ਼ਮੀਆਂ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਅੰਮ੍ਰਿਤਸਰ-ਪਠਾਨਕੋਟ ਮਾਰਗ 'ਤੇ ਸੋਇਆ ਪਿੰਡ ਦੇ ਨੇੜੇ ਇੱਕ ਤੇਜ਼ ਰਫਤਾਰ ਆਲਟੋ ਕਾਰ ਤੇ ਇੱਕ ਸਕੂਲ ਬੱਸ ਦੀ ਟੱਕਰ ਹੋਣ ਦਾ ਖ਼ਬਰ ਸਾਹਮਣੇ ਆਈ ਹੈ। ਜੰਮੂ-ਕਸ਼ਮੀਰ ਦੇ ਰਾਜੌਰੀ ਦੇ ਹੰਜਨਾ ਟਾਕਰਾ ਇਲਾਕੇ ਦੇ ਰਹਿਣ ਵਾਲੇ ਨਰਿੰਦਰ ਪਾਲ ਸਿੰਘ ਤੇ ਉਸ ਦੀ ਮਹਿਲਾ ਰਿਸ਼ਤੇਦਾਰ ਦੀ ਇਸ ਹਾਦਸੇ ਵਿੱਚ ਮੌਤ ਹੋ ਗਈ। ਕਾਰ ਵਿੱਚ ਸਵਾਰ ਤਿੰਨ ਜ਼ਖਮੀ ਬੱਚਿਆਂ ਤੇ ਅਰਵਿੰਦਰ ਤੇ ਅਕਾਸ਼ਦੀਪ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਦੂਜੇ ਪਾਸੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਕੰਬੋ ਥਾਣਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਮੌਕੇ 'ਤੇ ਮੌਜੂਦ ਛਸ਼ਮਦੀਦਾਂ ਨੇ ਦੱਸਿਆ ਕਿ ਆਲਟੋ ਕਾਰ ਨੰਬਰ (ਜੇਕੇ 11-ਸੀ -1695) ਮੰਗਲਵਾਰ ਸਵੇਰੇ ਅੰਮ੍ਰਿਤਸਰ ਤੋਂ ਜੰਮੂ ਵੱਲ ਜਾ ਰਹੀ ਸੀ। ਵੇਰਕਾ ਨੂੰ ਪਾਰ ਕਰਦੇ ਸਮੇਂ, ਸੋਈਆਂ ਪਿੰਡ ਦੇ ਨੇੜੇ ਦੂਜੇ ਪਿੰਡ ਦੀ ਸੜਕ ਤੋਂ ਬਾਹਰ ਆ ਰਹੀ ਇੱਕ ਸਕੂਲ ਬੱਸ ਇੱਕ ਤੇਜ਼ ਰਫ਼ਤਾਰ ਕਾਰ ਨਾਲ ਟਕਰਾ ਗਈ। ਦੋਵਾਂ ਵਾਹਨਾਂ ਦੀ ਤੇਜ਼ ਰਫ਼ਤਾਰ ਕਾਰਨ ਕੋਈ ਵੀ ਬ੍ਰੇਕ ਨਹੀਂ ਲਗਾ ਸਕਿਆ।
ਜ਼ੋਰਦਾਰ ਧਮਾਕੇ ਤੋਂ ਬਾਅਦ ਕਾਰ ਸੜਕ 'ਤੇ ਪਲਟ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਆਪਣੇ ਵਾਹਨਾਂ ਨੂੰ ਰੋਕ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ। ਜਦੋਂ ਤੱਕ ਨਰਿੰਦਰਪਾਲ ਸਿੰਘ ਤੇ ਉਸਦੇ ਰਿਸ਼ਤੇਦਾਰ ਨੂੰ ਕਾਰ ਵਿੱਚੋਂ ਕੱਢਿਆ ਗਿਆ, ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਘਟਨਾ ਦੇ ਤੁਰੰਤ ਬਾਅਦ ਬੱਸ ਵਿੱਚ ਬੈਠੇ ਬੱਚਿਆਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਦੱਸਿਆ ਕਿ ਤਿੰਨ ਬੱਚਿਆਂ ਦੇ ਮਾਮੂਲੀ ਸੱਟਾਂ ਸਨ। ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।