Punjab news: ਬਰਨਾਲਾ 'ਚ ਖੁਲ੍ਹੇ 2 ਹੋਰ ਮੁਹੱਲਾ ਕਲੀਨਿਕ, ਮੰਤਰੀ ਗੁਰਮੀਤ ਹੇਅਰ ਨੇ ਕੀਤਾ ਉਦਘਾਟਨ
Barnala news: ਕੈਬਨਿਟ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਬਰਨਾਲਾ ਵਿੱਚ 14 ਮੁਹੱਲਾ ਕਲੀਨਿਕ ਖੋਲ੍ਹੇ ਹਨ, ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 67 ਤਰ੍ਹਾਂ ਦੇ ਮੈਡੀਕਲ ਟੈਸਟ ਅਤੇ 84 ਤਰ੍ਹਾਂ ਦੀਆਂ ਬਿਮਾਰੀਆਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਉਪਲਬਧ ਹਨ।
Barnala news: ਪੰਜਾਬ ਵਿੱਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਲੜੀ ਤਹਿਤ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਬਰਨਾਲਾ ਵਿੱਚ ਦੋ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ।
ਬਰਨਾਲਾ 'ਚ ਖੋਲ੍ਹੇ ਗਏ 14 ਮੁਹੱਲਾ ਕਲੀਨਿਕ
ਕੈਬਨਿਟ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ ਸਿਹਤ ਸਹੂਲਤਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਬਰਨਾਲਾ ਵਿੱਚ 14 ਮੁਹੱਲਾ ਕਲੀਨਿਕ ਖੋਲ੍ਹੇ ਹਨ, ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 67 ਤਰ੍ਹਾਂ ਦੇ ਮੈਡੀਕਲ ਟੈਸਟ ਅਤੇ 84 ਤਰ੍ਹਾਂ ਦੀਆਂ ਬਿਮਾਰੀਆਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਉਪਲਬਧ ਹਨ।
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਹਲਕਾ ਵਿਧਾਇਕ ਬਰਨਾਲਾ ਨੇ ਅੱਜ ਆਪਣੇ ਹਲਕੇ ਵਿੱਚ ਦੋ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ। ਉਦਘਾਟਨ ਮੌਕੇ ਮੁਹੱਲਾ ਕਲੀਨਿਕ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਵੱਲੋਂ ਇਸ ਦੇ ਮੱਦੇਨਜ਼ਰ ਪੰਜਾਬ ਦੇ ਕੋਨੇ-ਕੋਨੇ ਵਿੱਚ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ ਅਤੇ ਪੰਜਾਬ ਦੇ ਲੋਕ ਵੀ ਇਨ੍ਹਾਂ ਦਾ ਲਾਹਾ ਲੈ ਰਹੇ ਹਨ।
ਇਹ ਵੀ ਪੜ੍ਹੋ: SKM Meeting: 14 ਮਾਰਚ ਨੂੰ ਦਿੱਲੀ ‘ਚ ਹੋਵੇਗੀ ਕਿਸਾਨਾਂ ਦੀ ਮਹਾਪੰਚਾਇਤ, ਸਰਹੱਦਾਂ ਬੰਦ ਤਾਂ ਦੱਸੀ ਕੂਚ ਕਰਨ ਦੀ ਨਵੀਂ ਰਣਨੀਤੀ
ਬਰਨਾਲਾ ਦੇ ਲੋਕਾਂ ਨੂੰ ਸੌਂਪੇ 2 ਹੋਰ ਮੁਹੱਲਾ ਕਲੀਨਿਕ
ਇਸੇ ਲੜੀ ਤਹਿਤ ਅੱਜ ਬਰਨਾਲਾ ਵਿੱਚ ਦੋ ਨਵੇਂ ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ ਅਤੇ ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 67 ਕਿਸਮ ਦੇ ਦੇ ਮੈਡੀਕਲ ਟੈਸਟ ਅਤੇ ਟੈਸਟ ਕਰਵਾਏ ਜਾ ਰਹੇ ਹਨ ਅਤੇ 84 ਤਰ੍ਹਾਂ ਦੀਆਂ ਬਿਮਾਰੀਆਂ ਦੀਆਂ ਦਵਾਈਆਂ ਉਪਲਬਧ ਕਰਵਾਈਆਂ ਗਈਆਂ ਹਨ।
ਇਨ੍ਹਾਂ ਮੁਹੱਲਾ ਕਲੀਨਿਕਾਂ ਦਾ ਸਭ ਤੋਂ ਵੱਡਾ ਫਾਇਦਾ ਇਹ ਹੈ ਕਿ ਕਿਸੇ ਵੀ ਮਰੀਜ਼ ਨੂੰ ਇਲਾਜ ਲਈ ਦੂਰ-ਦੂਰ ਤੱਕ ਵੱਡੇ ਹਸਪਤਾਲ ਨਹੀਂ ਜਾਣਾ ਪੈਂਦਾ ਅਤੇ ਉਨ੍ਹਾਂ ਨੂੰ ਭੀੜ-ਭੜੱਕੇ ਤੋਂ ਵੀ ਰਾਹਤ ਮਿਲਦੀ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ ਮੁਹੱਲਾ ਕਲੀਨਿਕਾਂ ਵਿੱਚ ਵੀ ਮੁੱਢਲਾ ਇਲਾਜ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: Ludhiana news: DSP ਦਿਲਪ੍ਰੀਤ ਦੀ ਮੌਤ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪਰਿਵਾਰ ਨੇ ਪਤਨੀ ਬਾਰੇ ਕੀਤੇ ਅਹਿਮ ਖ਼ੁਲਾਸੇ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।