ਮੂਸੇਵਾਲਾ ਕਤਲ ਕੇਸ ਦੇ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਤਾਰ, ਦੋ ਹੋਰ ਮੁਲਜ਼ਮ ਨਾਮਜ਼ਦ, ਪੁਲਿਸ ਜਲਦ ਕਰੇਗੀ ਖੁਲਾਸਾ
ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਹ ਲੋਕ ਮੂਸੇਵਾਲਾ ਨੂੰ ਧਮਕੀਆਂ ਦੇ ਰਹੇ ਸਨ। ਜਿਸ ਤੋਂ ਬਾਅਦ ਦੋਵਾਂ ਨੂੰ ਆਈਪੀਸੀ ਦੀ ਧਾਰਾ 120ਬੀ ਵਿੱਚ ਨਾਮਜ਼ਦ ਕੀਤਾ ਗਿਆ ਹੈ।
Sidhu musewala murder case : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਸੇਕ ਪੰਜਾਬੀ ਮਿਊਜ਼ਿਕ ਇੰਡਸਟਰੀ ਤੱਕ ਪਹੁੰਚ ਗਈ ਹੈ। ਮਾਨਸਾ ਪੁਲਿਸ ਨੇ ਮੂਸੇਵਾਲਾ ਕਤਲ ਕੇਸ ਵਿੱਚ ਦੋ ਹੋਰ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਦੋਵੇਂ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਹਨ। ਪੁਲਿਸ ਜਲਦੀ ਹੀ ਇਨ੍ਹਾਂ ਦੇ ਨਾਵਾਂ ਦਾ ਖੁਲਾਸਾ ਕਰੇਗੀ।
ਮੂਸੇਵਾਲਾ ਦੇ ਪਿਤਾ ਨੇ ਡੀਜੀਪੀ ਨੂੰ ਸ਼ਿਕਾਇਤ ਭੇਜੀ ਸੀ। ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਇਹ ਲੋਕ ਮੂਸੇਵਾਲਾ ਨੂੰ ਧਮਕੀਆਂ ਦੇ ਰਹੇ ਸਨ। ਜਿਸ ਤੋਂ ਬਾਅਦ ਦੋਵਾਂ ਨੂੰ ਆਈਪੀਸੀ ਦੀ ਧਾਰਾ 120ਬੀ ਵਿੱਚ ਨਾਮਜ਼ਦ ਕੀਤਾ ਗਿਆ ਹੈ।
ਮੂਸੇਵਾਲਾ ਦੇ ਪਿਤਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਪਹਿਲਾਂ ਤਾਂ ਦੋਵੇਂ ਸਿੱਧੂ ਨਾਲ ਜੁੜੇ ਹੋਏ ਸਨ। ਇਹ ਉਸ ਸਮੇਂ ਦੀ ਗੱਲ ਹੈ ਜਦੋਂ ਮੂਸੇਵਾਲਾ ਪੜ੍ਹਾਈ ਲਈ ਕੈਨੇਡਾ ਗਿਆ ਸੀ ਅਤੇ ਆਪਣੇ ਗਾਇਕੀ ਕਰੀਅਰ ਦੀ ਸ਼ੁਰੂਆਤ ਕਰ ਰਿਹਾ ਸੀ। ਮੂਸੇਵਾਲਾ ਨਾਲ ਸ਼ੁਰੂ ਵਿੱਚ ਦੋਵਾਂ ਦੇ ਬਹੁਤ ਚੰਗੇ ਸਬੰਧ ਸਨ।
ਉਨ੍ਹਾਂ ਦਾ ਇੱਕ ਮਿਊਜ਼ਿਕ ਸਟੂਡੀਓ ਸੀ, ਜਿਸ ਰਾਹੀਂ ਮੂਸੇਵਾਲਾ ਦੇ ਕਈ ਗੀਤ ਲਾਂਚ ਕੀਤੇ ਗਏ ਸਨ। ਇਸ ਤੋਂ ਬਾਅਦ ਮੂਸੇਵਾਲਾ ਨੇ ਕਈ ਦੇਸ਼ਾਂ ਵਿੱਚ ਸਟੇਜ ਸ਼ੋਅ ਕੀਤੇ। ਦੋਵਾਂ ਨੇ ਇਸ ਲਈ ਸਾਰਾ ਪ੍ਰਬੰਧ ਦੇਖਿਆ।
ਸੂਤਰਾਂ ਮੁਤਾਬਕ ਦੋਵਾਂ ਨੇ ਮੂਸੇਵਾਲਾ ਦੇ ਸਟੇਜ ਸ਼ੋਅ ਦੀ ਕਮਾਈ ਹਥਿਆਉਣੀ ਸ਼ੁਰੂ ਕਰ ਦਿੱਤੀ। ਮੂਸੇਵਾਲਾ ਨੂੰ ਕਮਾਈ ਦਾ ਥੋੜ੍ਹਾ ਜਿਹਾ ਹਿੱਸਾ ਹੀ ਮਿਲਦਾ ਸੀ। ਜਿਸ ਤੋਂ ਬਾਅਦ ਮੂਸੇਵਾਲਾ ਦੋਵਾਂ ਵਿਚਾਲੇ ਹੋਏ ਸਮਝੌਤੇ ਤੋਂ ਪਿੱਛੇ ਹਟ ਗਿਆ। ਇਹ ਦੋਵੇਂ ਮੁਲਜ਼ਮ ਮੂਸੇਵਾਲਾ ਨੂੰ ਧਮਕੀਆਂ ਦੇਣ ਲੱਗੇ। ਉਸ ਨੂੰ ਕੈਨੇਡਾ ਵਿੱਚ ਸ਼ੋਅ ਕਰਨ ਦੀ ਚੁਣੌਤੀ ਦਿੱਤੀ। ਮੂਸੇਵਾਲਾ ਨੇ ਇਸ ਨੂੰ ਸਵੀਕਾਰ ਕੀਤਾ ਅਤੇ ਕੈਨੇਡਾ ਵਿੱਚ ਸਫਲ ਸ਼ੋਅ ਕੀਤੇ। ਜਿਸ ਤੋਂ ਬਾਅਦ ਦੋਹਾਂ ਨੇ ਯੂਟਿਊਬ ਚੈਨਲ ਬਣਾਇਆ।
ਜਿਸ ਰਾਹੀਂ ਮੂਸੇਵਾਲਾ ਦੇ ਗੀਤ ਲੀਕ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਆਰਥਿਕ ਤੌਰ 'ਤੇ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਤੋਂ ਬਾਅਦ ਵੀ ਮੂਸੇਵਾਲਾ ਉਨ੍ਹਾਂ ਦੇ ਦਬਾਅ 'ਚ ਨਹੀਂ ਆਇਆ ਤਾਂ ਇਨ੍ਹਾਂ ਲੋਕਾਂ ਨੇ ਗੈਂਗਸਟਰਾਂ ਰਾਹੀਂ ਮੂਸੇਵਾਲਾ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।