ਚੰਡੀਗੜ੍ਹ: ਪੰਜਾਬ ਦੇ ਦੋ ਹੋਰ ਵਿਧਾਇਕਾਂ ਨੂੰ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤਾ ਗਿਆ ਹੈ।ਵੱਡੀ ਗੱਲ ਇਹ ਹੈ ਕਿ ਇਹ ਦੋਨੋਂ ਵਿਧਾਇਕ ਅੱਜ ਵਿਧਾਨ ਸਭਾ ਦੇ ਸੈਸ਼ਨ 'ਚ ਵੀ ਹਾਜ਼ਰ ਸੀ।ਵਿਧਾਇਕ ਕੁਲਬੀਰ ਜ਼ੀਰਾ ਅਤੇ ਨਿਰਮਲ ਸਿੰਘ ਸ਼ੁਤਰਾਣਾ ਕੋਰੋਨਾ ਪੌਜ਼ੇਟਿਵ ਹਨ।

ਵਿਧਾਨ ਸਭਾ ਸੈਸ਼ਨ 'ਚ ਐਂਟਰੀ ਲਈ ਸਾਰੇ ਵਿਧਾਇਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ।ਜਿਸ ਤਕਰੀਬਨ 31 ਵਿਧਾਇਕ ਕੋਰੋਨਾ ਪੌਜ਼ੇਟਿਵ ਨਿਕਲੀ ਸੀ।ਦਸ ਦੇਈਏ ਕਿ ਅੱਜ ਪੰਜਾਬ ਵਿਧਾਨ ਸਭਾ ਸੈਸ਼ਨ 'ਚ ਮੌਜੂਦ ਸ਼ੁਤਰਾਣਾ ਨੂੰ ਬੁਖਾਰ ਸੀ ਜਿਸ ਤੋਂ ਬਾਅਦ ਉਨ੍ਹਾਂ ਬਾਹਰ ਆ ਕਿ ਕੋਰੋਨਾ ਟੈਸਟ ਕਰਵਾਇਆ ਅਤੇ ਉਨ੍ਹਾਂ ਦੀ ਰਿਪੋਰਟ ਪੌਜ਼ੇਟਿਵ ਪਾਈ ਗਈ।

ਸੈਸ਼ਨ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਦੇ ਹੋਏ ਵਿਧਾਇਕ ਕੁਲਬੀਰ ਜ਼ੀਰਾ

ਉਧਰ ਜ਼ੀਰਾ ਨੇ ਸੈਸ਼ਨ ਤੋਂ ਪਹਿਲਾਂ ਆਪਣਾ ਕੋਰੋਨਾ ਰੈਪਿਡ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਸੀ ਅਤੇ ਉਸੇ ਰਿਪੋਰਟ ਦੇ ਆਧਾਰ ਤੇ ਜ਼ੀਰਾ ਨੂੰ ਅੱਜ ਸੈਸ਼ਨ 'ਚ ਐਂਟਰੀ ਮਿਲ ਗਈ ਸੀ।ਪਰ ਜ਼ੀਰਾ ਦੀ ਦੂਜੀ ਕੋਰੋਨਾ ਰਿਪੋਰਟ ਹੁਣ ਪੌਜ਼ੇਟਿਵ ਪਾਈ ਗਈ ਹੈ।ਵੱਡੀ ਗੱਲ ਇਹ ਹੈ ਕਿ ਅੱਜ ਸੈਸ਼ਨ ਦੌਰਾਨ ਜ਼ੀਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲੇ ਸੀ।