ਫਰੀਦਕੋਟ: ਫਰੀਦਕੋਟ ਦੇ ਇਕ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਜਾਣਕਾਰੀ ਮੁਤਾਬਿਕ ਇਹ ਝੜਪ ਜਰਮਨ ਕਲੋਨੀ ਗੁਰਦੁਆਰਾ ਸਾਹਿਬ ਦੀ ਵਿੱਚ ਹੋਈ।ਗੁਰਦੁਆਰੇ ਦੀ ਪ੍ਰਧਾਨਗੀ ਨੂੰ ਲੈ ਕੇ ਮਾਮਲਾ ਇੰਨਾ ਵੱਧ ਗਿਆ ਕਿ ਬਿਨ੍ਹਾਂ ਗੁਰੂ ਘਰ ਦੀ ਮਰਿਆਦਾ ਵੱਲ ਧਿਆਨ ਦਿੰਦੇ ਹੋਏ ਦੋਨਾਂ ਧਿਰਾਂ ਨੇ ਇਕ ਦੂਜੇ ਨੂੰ ਗਾਲਾਂ ਕੱਢਿਆਂ ਅਤੇ ਕੁੱਟਮਾਰ ਵੀ ਕੀਤੀ।ਗੁਰੂ ਗ੍ਰੰਥ ਸਾਹਿਬ ਦੀ ਹਾਜ਼ਰੀ ਵਿੱਚ ਸਜਾਏ ਗਏ ਸ਼ਸਤਰਾਂ ਨੂੰ ਚੁੱਕ ਕੇ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਹਮਲਾ ਕੀਤਾ।


ਦੋਨਾਂ ਧਿਰਾਂ ਨੇ ਇਕ ਦੂਜੇ ਦੀਆਂ ਪੱਗਾਂ ਉਤਾਰੀਆਂ ਅਤੇ ਬਿਨ੍ਹਾਂ ਬੱਚੇ 'ਤੇ ਔਰਤਾਂ ਦਾ ਖਿਆਲ ਕੀਤੇ ਖੂਬ ਹੰਗਾਮਾ ਕੀਤਾ।ਇੱਕ ਦੂਜੇ 'ਤੇ ਕਿਰਪਾਨਾਂ ਨਾਲ ਵੀ ਹਮਲਾ ਕੀਤਾ।ਦੱਸਿਆ ਗਿਆ ਹੈ ਕਿ ਘਟਨਾ ਦੌਰਾਨ ਕਈ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ। ਸਪੀਕਰ ਦੀ ਚੋਣ ਨੂੰ ਲੈ ਕੇ ਚਰਚਾ ਚੱਲ ਰਹੀ ਸੀ ਤਾਂ ਇਹ ਬਹਿਸ ਉਸ ਸਮੇਂ ਹੱਥੋਪਾਈ ਵਿੱਚ ਬਦਲ ਗਈ। ਗੁਰਦੁਆਰਾ ਸਾਹਿਬ ਦੀ ਮੌਜੂਦਾ ਕਮੇਟੀ ਅਤੇ ਸਾਬਕਾ ਕਮੇਟੀ ਦੇ ਮੈਂਬਰਾਂ ਵਿਚਾਲੇ ਤਕਰਾਰ ਹੋ ਗਈ। ਜੋ ਜਲਦੀ ਹੀ ਲੜਾਈ ਵਿੱਚ ਬਦਲ ਗਿਆ। ਇਸ ਘਟਨਾ ਵਿੱਚ ਇੱਕ ਜੋੜੇ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ। ਇਸ ਦੌਰਾਨ ਗੁਰਦੁਆਰੇ ਦੀ ਮਰਿਆਦਾ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।


ਇਸ ਮਾਮਲੇ ਵਿੱਚ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਝੜਪ 'ਚ ਜ਼ਖਮੀ ਔਰਤ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।ਪੁਲਿਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਮੌਜੂਦਾ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਵਿਚਕਾਰ ਵਿਵਾਦ ਚੱਲ ਰਿਹਾ ਸੀ। ਸ਼ਨੀਵਾਰ ਨੂੰ ਕਮੇਟੀ ਦੇ ਗਠਨ ਨੂੰ ਲੈ ਕੇ ਗੁਰਦੁਆਰਾ ਸਾਹਿਬ 'ਚ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਗੁਰਦੁਆਰਾ ਸਾਹਿਬ ਦੇ ਹਾਲ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ।


ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਜਦੋਂ ਮੀਟਿੰਗ ਨੂੰ ਸੰਬੋਧਨ ਕਰਨ ਤੋਂ ਬਾਅਦ ਬੈਠਣ ਵਾਲੇ ਸਨ ਤਾਂ ਪਹਿਲਾਂ ਤੋਂ ਹੀ ਸਾਥੀਆਂ ਸਮੇਤ ਬੈਠੇ ਕਮੇਟੀ ਦੇ ਸਾਬਕਾ ਚੇਅਰਮੈਨ ਦੀ ਪ੍ਰਧਾਨਗੀ ਨੂੰ ਲੈ ਕੇ ਬਹਿਸ ਛਿੜ ਗਈ। ਇਸ ਦੌਰਾਨ ਦੋਵਾਂ ਧਿਰਾਂ ਨੇ ਇੱਕ ਦੂਜੇ 'ਤੇ ਹਮਲਾ ਕਰਨ ਲਈ ਹਥਿਆਰ ਚੁੱਕ ਲਏ। ਇੱਕ ਦੂਜੇ ਨਾਲ ਬਦਸਲੂਕੀ ਕੀਤੀ। ਪੱਗਾਂ ਵੀ ਲਾਹ ਦਿੱਤੀਆਂ। ਜ਼ਖਮੀ ਪਤੀ-ਪਤਨੀ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।


 


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ