Punjab News: ਹੁਸ਼ਿਆਰਪੁਰ 'ਚ ਵੈਸ਼ਣੋ ਦੇਵੀ ਤੋਂ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 2 ਦੀ ਮੌਤ, ਕਈ ਜ਼ਖ਼ਮੀ
ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਟੈਂਪੂ ਟਰੈਵਲਰ 'ਚ ਕਰੀਬ 12 ਲੋਕ ਸਵਾਰ ਸਨ। ਜੰਮੂ ਹੁਸ਼ਿਆਰਪੁਰ ਹਾਈਵੇਅ 'ਤੇ ਵਾਪਰੇ ਇਸ ਹਾਦਸੇ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਤੁਰੰਤ ਜਾਂਚ ਲਈ ਮੌਕੇ 'ਤੇ ਪਹੁੰਚ ਗਈ।
Punjab News: ਹੁਸ਼ਿਆਰਪੁਰ 'ਚ ਅੱਜ ਸ਼ਨੀਵਾਰ ਸਵੇਰੇ ਹੋਏ ਭਿਆਨਕ ਸੜਕ ਹਾਦਸੇ 'ਚ ਟੈਂਪੂ ਟਰੈਵਲਰ 'ਚ ਸਵਾਰ ਦੋ ਵਿਅਕਤੀਆਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਹਾਦਸਾ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਵਾਪਰਿਆ। ਜੰਮੂ ਦੇ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਵਾਪਸ ਆ ਰਿਹਾ ਟੈਂਪੂ ਟਰੈਵਲਰ ਇਸ ਘਟਨਾ ਵਿੱਚ ਬੁਰੀ ਤਰ੍ਹਾਂ ਨੁਕਸਾਨਿਆ ਗਿਆ।
ਜਾਣਕਾਰੀ ਅਨੁਸਾਰ ਭਜਨ ਗਾਇਕ ਭੁਪਿੰਦਰ ਬੱਬਲ ਦੀ ਟੀਮ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਤੋਂ ਵਾਪਸ ਆ ਰਹੀ ਸੀ। ਇਸ ਦੌਰਾਨ ਹੁਸ਼ਿਆਰਪੁਰ ਦੇ ਪਿੰਡ ਬਾਗਪੁਰ ਨੇੜੇ ਟੈਂਪੂ ਟਰੈਵਲਰ ਬੇਕਾਬੂ ਹੋ ਕੇ ਲੱਕੜਾਂ ਨਾਲ ਭਰੀ ਟਰੈਕਟਰ ਟਰਾਲੀ ਨਾਲ ਟਕਰਾ ਗਿਆ। ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਾਦਸਾ ਵਾਪਰਿਆ ਤਾਂ ਟੈਂਪੂ ਟਰੈਵਲਰ 'ਚ ਕਰੀਬ 12 ਲੋਕ ਸਵਾਰ ਸਨ। ਜੰਮੂ ਹੁਸ਼ਿਆਰਪੁਰ ਹਾਈਵੇਅ 'ਤੇ ਵਾਪਰੇ ਇਸ ਹਾਦਸੇ ਤੋਂ ਬਾਅਦ ਹੁਸ਼ਿਆਰਪੁਰ ਪੁਲਿਸ ਤੁਰੰਤ ਜਾਂਚ ਲਈ ਮੌਕੇ 'ਤੇ ਪਹੁੰਚ ਗਈ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰਿਆਣਾ ਦੇ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਹਾਦਸੇ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਇਲਾਜ ਲਈ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ।
ਇਸ ਘਟਨਾ 'ਚ ਹੁਣ ਤੱਕ ਦੋ ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਨਾਲ ਹੀ ਬਾਕੀ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਤੋਂ ਬਾਅਦ ਅਗਲੀ ਕਾਰਵਾਈ ਕਰੇਗੀ। ਇਸ ਤੋਂ ਇਲਾਵਾ ਨੁਕਸਾਨੇ ਗਏ ਦੋਵੇਂ ਵਾਹਨ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਏ ਹਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :