Punjab News: ਪੰਜਾਬ 'ਚ ਬਾਗੀ ਧੜੇ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਦੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ।
 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸੰਤ ਗੁਰਮੀਤ ਸਿੰਘ ਤਿਲੋਕੇਵਾਲਾ ਅਤੇ ਸਰਦਾਰ ਇੰਦਰਮੋਹਨ ਸਿੰਘ ਲਖਮੀਰਵਾਲਾ ਦਾ ਬਾਗ਼ੀ ਧੜੇ 'ਚੋਂ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਿੱਚ ਮੁੜ ਵਾਪਸ ਆਉਣ 'ਤੇ ਨਿੱਘਾ ਸਵਾਗਤ ਕੀਤਾ।
 
ਇਸ ਦੇ ਨਾਲ ਹੀ ਉਨ੍ਹਾਂ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ। ਸੁਖਬੀਰ ਬਾਦਲ ਨੇ ਬਾਕੀ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਆਪਾਂ ਵਿਰੋਧੀਆਂ ਦੀਆਂ ਚਾਲਾਂ ਨੂੰ ਪਛਾਣੀਏ ਅਤੇ ਮਾਂ ਪਾਰਟੀ ਨੂੰ ਹੋਰ ਤਕੜਾ ਕਰਨ ਲਈ ਮਿਹਨਤ ਕਰੀਏ।