ਗੁਰਜੰਟ ਕਤਲ ਕਾਂਡ ਮਾਮਲੇ 'ਚ ਦੋ ਸ਼ੂਟਰ ਸਮੇਤ 4 ਗ੍ਰਿਫ਼ਤਾਰ
ਤਰਨਤਾਰਨ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ AGTF ਨੇ ਸਾਂਝੇ ਆਪ੍ਰੇਸ਼ਨ ਵਿੱਚ ਗੁਰਜੰਟ ਸਿੰਘ ਦੇ ਕਤਲ ਕੇਸ 'ਚ ਲੰਡਾ-ਸੱਤਾ ਗੈਂਗ ਦੇ ਚਾਰ ਮੈਂਬਰਾਂ ਸਮੇਤ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। 4 ਵਿਦੇਸ਼ੀ ਹਥਿਆਰ ਬਰਾਮਦ।

ਚੰਡੀਗੜ੍ਹ: ਤਰਨਤਾਰਨ ਪੁਲਿਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ AGTF ਨੇ ਸਾਂਝੇ ਆਪ੍ਰੇਸ਼ਨ ਵਿੱਚ ਗੁਰਜੰਟ ਸਿੰਘ ਦੇ ਕਤਲ ਕੇਸ 'ਚ ਲੰਡਾ-ਸੱਤਾ ਗੈਂਗ ਦੇ ਚਾਰ ਮੈਂਬਰਾਂ ਸਮੇਤ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। 4 ਵਿਦੇਸ਼ੀ ਹਥਿਆਰ ਬਰਾਮਦ।
ਦੱਸ ਦੇਈਏ ਕਿ ਤਰਨਤਾਰਨ 'ਚ ਕੈਨੇਡਾ 'ਚ ਬੈਠੇ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਗੁੰਡਿਆਂ ਨੇ ਫਿਰੌਤੀ ਨਾ ਦੇਣ 'ਤੇ ਦਿਨ ਦਿਹਾੜੇ ਇਕ ਦੁਕਾਨਦਾਰ ਦਾ ਕਤਲ ਕਰ ਦਿੱਤਾ ਸੀ। ਦੋਵੇਂ ਗੁੰਡੇ ਗਾਹਕ ਬਣ ਕੇ ਦੁਕਾਨ ਅੰਦਰ ਦਾਖਲ ਹੋਏ ਅਤੇ ਪਿਸਤੌਲ ਨਾਲ ਗੋਲੀਆਂ ਚਲਾ ਦਿੱਤੀਆਂ।ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ਪੋਸਟ ਰਾਹੀਂ ਲਈ ਹੈ। 8 ਤੋਂ 10 ਗੋਲੀਆਂ ਲੱਗਣ ਕਾਰਨ ਦੁਕਾਨਦਾਰ ਗੁਰਜੰਟ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤਰਨਤਾਰਨ ਦੇ ਪਿੰਡ ਰਸੂਲਪੁਰ ਦੀ ਹੈ। ਪੁਲੀਸ ਨੇ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲੈ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।






















