ਪੜਚੋਲ ਕਰੋ

ਫਿਰੋਜ਼ਪੁਰ ਤੀਹਰੇ ਕਤਲਕਾਂਡ ਮਾਮਲੇ 'ਚ 2 ਸ਼ੂਟਰ ਕਾਬੂ, ਦੋਸ਼ੀਆਂ ਨੇ ਕੀਤਾ ਸੀ AAP ਆਗੂ ਗੁਰਪ੍ਰੀਤ ਦਾ ਕਤਲ

Punjab News: ਫ਼ਿਰੋਜ਼ਪੁਰ 'ਚ ਸਤੰਬਰ ਮਹੀਨੇ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਯੂਪੀ ਪੁਲਿਸ ਦੀ ਐਸਟੀਐਫ ਨਾਲ ਸਾਂਝੀ ਕਾਰਵਾਈ ਵਿੱਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Punjab News: ਫ਼ਿਰੋਜ਼ਪੁਰ 'ਚ ਸਤੰਬਰ ਮਹੀਨੇ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਯੂਪੀ ਪੁਲਿਸ ਦੀ ਐਸਟੀਐਫ ਨਾਲ ਸਾਂਝੀ ਕਾਰਵਾਈ ਵਿੱਚ ਲਖਨਊ ਤੋਂ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ 'ਤੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਮੁਲਜ਼ਮ ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਉਰਫ਼ ਗੋਪੀ ਮਾਹਲ ਦੇ ਕਤਲ ਵਿੱਚ ਵੀ ਸ਼ਾਮਲ ਸਨ।

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਵਿਅਕਤੀਆਂ ਦਾ ਲੰਬਾ ਅਪਰਾਧਿਕ ਇਤਿਹਾਸ ਹੈ। ਉਨ੍ਹਾਂ 'ਤੇ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹਨ। ਉਹ ਵਿਦੇਸ਼ੀ ਗੈਂਗਸਟਰਾਂ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੇ ਨੈੱਟਵਰਕ ਦੀ ਭਾਲ ਕਰਨ 'ਚ ਲੱਗੀ ਹੋਈ ਹੈ। ਪੁਲਿਸ ਨੇ ਸਾਰੇ ਥਾਣਿਆਂ ਤੋਂ ਉਨ੍ਹਾਂ ਬਾਰੇ ਵੇਰਵੇ ਮੰਗੇ ਹਨ। ਜਲਦੀ ਹੀ ਪੁਲਿਸ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਵੇਗੀ।

ਇਹ ਵੀ ਪੜ੍ਹੋ: Weather Update: ਪੰਜਾਬ ਦੇ ਤਿੰਨ ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਵਧਿਆ ਪ੍ਰਦੂਸ਼ਣ ਦਾ ਪੱਧਰ, ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ

ਪੁਰਾਣੀ ਰੰਜਿਸ਼ ਕਰਕੇ ਹੋਇਆ ਸੀ ਟ੍ਰਿਪਲ ਮਰਡਰ

ਸਤੰਬਰ ਮਹੀਨੇ ਵਿੱਚ ਫ਼ਿਰੋਜ਼ਪੁਰ ਵਿੱਚ ਦਿਲਦੀਪ ਸਿੰਘ ਸਮੇਤ ਤਿੰਨ ਵਿਅਕਤੀਆਂ ਦਾ ਦਿਨ ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਮ੍ਰਿਤਕਾਂ ਵਿੱਚ ਜਸਪ੍ਰੀਤ ਕੌਰ ਅਤੇ ਅਕਾਸ਼ਦੀਪ ਵੀ ਸ਼ਾਮਲ ਹਨ। ਇਸ ਦੌਰਾਨ ਕਰੀਬ 50 ਰਾਊਂਡ ਫਾਇਰਿੰਗ ਹੋਈ। ਫਿਰ ਪੁਲਿਸ ਨੇ ਔਰੰਗਾਬਾਦ ਤੋਂ ਫਿਲਮੀ ਸਟਾਈਲ 'ਚ ਕੁਝ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ। ਪੁਲਿਸ ਮੁਤਾਬਕ ਇਹ ਆਪਰੇਸ਼ਨ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਦੇ ਸਹਿਯੋਗ ਨਾਲ ਚਲਾਇਆ ਗਿਆ।

ਕਾਬੂ ਕੀਤੇ ਮੁਲਜ਼ਮ ਰਵਿੰਦਰ ਉਰਫ਼ ਰਵੀ ਖ਼ਿਲਾਫ਼ 8 ਕੇਸ, ਗੁਰਪ੍ਰੀਤ ਸਿੰਘ ਖ਼ਿਲਾਫ਼ 5 ਕੇਸ, ਰਾਜਬੀਰ ਸਿੰਘ ਖ਼ਿਲਾਫ਼ 3 ਕੇਸ, ਅਕਸ਼ੈ ਖ਼ਿਲਾਫ਼ 1 ਕੇਸ ਦਰਜ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਫ਼ਿਰੋਜ਼ਪੁਰ ਵਿੱਚ ਚੋਰੀ, ਐਨਡੀਪੀਐਸ ਅਤੇ ਚੋਰੀ ਦੇ ਸਾਰੇ ਮੁਕੱਦਮੇ ਦਰਜ ਹਨ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਸੀ ਕਿ ਉਨ੍ਹਾਂ ਦਾ ਨਿਸ਼ਾਨਾ ਦਿਲਦੀਪ ਸੀ। ਕਤਲ ਤੋਂ ਬਾਅਦ ਉਹ ਰੇਲ ਗੱਡੀ ਰਾਹੀਂ ਮੁੰਬਈ ਚਲੇ ਗਏ ਸਨ। ਪੁਰਾਣੀ ਰੰਜਿਸ਼ ਕਾਰਨ ਉਨ੍ਹਾਂ ਨੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ।

'ਆਪ' ਆਗੂ ਦਾ ਕਾਰ ਸਵਾਰਾਂ ਵੱਲੋਂ ਕਤਲ

1 ਮਾਰਚ ਨੂੰ ਤਰਨਤਾਰਨ ਦੇ ਕਸਬਾ ਫਤਿਹਾਬਾਦ ਨੇੜੇ ਰੇਲਵੇ ਫਾਟਕ ਨੇੜੇ ਕਾਰ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਚੋਹਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਇਸ ਮਾਮਲੇ ਵਿੱਚ ਇੱਕ ਮੁਲਜ਼ਮ ਅਰਸ਼ਦੀਪ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਹਾਲਾਂਕਿ ਇਸ ਮਾਮਲੇ ਵਿੱਚ ਸ਼ਾਮਲ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਸੀ।

ਇਹ ਵੀ ਪੜ੍ਹੋ: ਕੇਰਲ 'ਚ ਆਤਿਸ਼ਬਾਜ਼ੀ ਦੌਰਾਨ ਵਾਪਰਿਆ ਹਾਦਸਾ, ਹੋਇਆ ਧਮਾਕਾ, 98 ਲੋਕ ਜ਼ਖ਼ਮੀ, 8 ਦੀ ਹਾਲਤ ਨਾਜ਼ੁਕ

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget