ਖੰਨਾ : ਖੰਨਾ 'ਚ 2 ਸਬ ਇੰਸਪੈਕਟਰਾਂ ਸਮੇਤ 4 ਪੁਲਿਸ ਮੁਲਾਜ਼ਮਾਂ ਦਾ ਡੋਪ ਟੈਸਟ ਕਰਾਇਆ ਗਿਆ ਸੀ , ਚਾਰੇ ਪੁਲਿਸ ਮੁਲਾਜ਼ਮ ਪਾਜ਼ੀਟਿਵ ਪਾਏ ਗਏ। ਇਹਨਾਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਐਸਪੀ (ਨਾਰਕੋਟਿਕਸ) ਹਰਪਾਲ ਸਿੰਘ ਗਰੇਵਾਲ ਨੇ ਦੱਸਿਆ ਐਸਐਸਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੀਆਂ ਹਦਾਇਤਾਂ ਉਪਰ ਡੋਪ ਟੈਸਟ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਦੇ ਤਹਿਤ ਕਿਸੇ ਵੀ ਮੁਲਾਜ਼ਮ ਦਾ ਡੋਪ ਟੈਸਟ ਕਰਾਇਆ ਜਾ ਸਕਦਾ ਹੈ। ਚਾਰ ਪੁਲਿਸ ਮੁਲਾਜ਼ਮਾਂ ਦਾ ਡੋਪ ਟੈਸਟ ਕਰਾਇਆ ਤਾਂ ਇਹ ਪਾਜ਼ੀਟਿਵ ਪਾਏ ਗਏ। ਇਹਨਾਂ ਖਿਲਾਫ਼ ਵਿਭਾਗੀ ਕਾਰਵਾਈ ਕੀਤੀ ਗਈ ਹੈ। ਇਸ ਮੁਹਿੰਮ ਦਾ ਮਕਸਦ ਪੁਲਿਸ ਨੂੰ ਨਸ਼ਾ ਮੁਕਤ ਕਰਨਾ ਹੈ। ਜੇਕਰ ਕੋਈ ਨਸ਼ੇ ਦਾ ਆਦੀ ਹੈ ਤਾਂ ਉਸਦਾ ਇਲਾਜ ਵੀ ਕਰਾਇਆ ਜਾਵੇਗਾ।
ਪੰਜਾਬ ਪੁਲਿਸ ਹੁਣ ਸੂਬੇ ਨੂੰ ਨਸ਼ਾ ਮੁਕਤ ਕਰਨ ਤੋਂ ਪਹਿਲਾਂ ਖਾਕੀ ਉਪਰ ਲੱਗੇ ਨਸ਼ੇ ਦਾ ਦਾਗ ਧੋਣ ਲੱਗੀ ਹੈ। ਜਿਸਦੇ ਤਹਿਤ ਪੁਲਿਸ ਜਿਲ੍ਹਾ ਖੰਨਾ ਵਿਖੇ ਡੋਪ ਟੈਸਟ ਕਰਾ ਕੇ ਨਸ਼ੇ ਦੀ ਦਲਦਲ 'ਚ ਫਸੇ ਪੁਲਿਸ ਮੁਲਾਜ਼ਮਾਂ ਦੀ ਛਾਂਟੀ ਸ਼ੁਰੂ ਹੋ ਗਈ ਹੈ। ਇੱਥੋਂ ਦੇ ਨਵੇਂ ਐਸਐਸਪੀ ਦਯਾਮਾ ਹਰੀਸ਼ ਕੁਮਾਰ ਓਮ ਪ੍ਰਕਾਸ਼ ਦੇ ਹੁਕਮਾਂ ਅਨੁਸਾਰ ਚਾਰ ਪੁਲਿਸ ਮੁਲਾਜ਼ਮਾਂ ਦਾ ਡੋਪ ਟੈਸਟ ਕਰਾਇਆ ਗਿਆ ਤਾਂ ਇਹ ਪਾਜਿਟਿਵ ਆਏ। ਇਹਨਾਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਡੀਐਸਪੀ (ਨਾਰਕੋਟਿਕਸ) ਹਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਫਿਲਹਾਲ ਇਹਨਾਂ ਮੁਲਾਜ਼ਮਾਂ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਜੇਕਰ ਡੋਪ ਟੈਸਟ ਦੀ ਰਿਪੋਰਟ 'ਚ ਆਏ ਨਸ਼ੀਲੇ ਕੈਮੀਕਲ ਦੀ ਅਗਲੀ ਜਾਂਚ ਤੋਂ ਇਹ ਸਾਫ ਹੋ ਜਾਂਦਾ ਹੈ ਕਿ ਇਹ ਨਸ਼ੇ ਦੀ ਵਰਤੋਂ ਕਰਕੇ ਹੈ ਤਾਂ ਹੋਰ ਸਖਤ ਕਾਰਵਾਈ ਹੋਵੇਗੀ। ਉਹਨਾਂ ਕਿਹਾ ਕਿ ਜੇਕਰ ਕੋਈ ਮੁਲਾਜ਼ਮ ਨਸ਼ੇ ਦਾ ਆਦੀ ਹੈ ਤਾਂ ਉਸਦਾ ਇਲਾਜ ਕਰਾਇਆ ਜਾਵੇਗਾ। ਇਸ ਮੁਹਿੰਮ ਦਾ ਮਕਸਦ ਪੁਲਿਸ ਨੂੰ ਨਸ਼ਾ ਮੁਕਤ ਕਰਨਾ ਹੈ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।