ਅੰਮ੍ਰਿਤਸਰ: ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਪੁਲਿਸ ਨੇ ਸ਼ਹਿਰ ਵਿੱਚੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਵੇਂ ਜਣੇ ਵੱਡੀ ਵਾਰਦਾਤ ਕਰਨ ਦੀ ਯੋਜਨਾ ਵਿੱਚ ਸਨ। ਦੋਵਾਂ ਤੋਂ ਹਥਿਆਰ ਵੀ ਬਰਾਮਦ ਹੋਏ ਹਨ।

ਪੁਲਿਸ ਮੁਤਾਬਕ ਬਲਵੀਰ ਸਿੰਘ ਤੇ ਗੁਰਦੇਵ ਸਿੰਘ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਤ ਹਨ। ਪੁਲਿਸ ਨੇ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਅੱਠ ਦਿਨਾਂ ਦਾ ਰਿਮਾਂਡ ਹਾਸਲ ਕਰ ਲਇਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚਾਰ ਸ਼ੱਕੀਆਂ ਦੀ ਸੂਚਨਾ ਮਿਲੀ ਸੀ, ਜਿਸ ਵਿੱਚੋਂ ਉਨ੍ਹਾਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਦਾ ਦਾਅਵਾ ਹੈ ਕਿ ਦੋਵਾਂ ਮੁਲਜ਼ਮਾਂ ਤੋਂ ਦੋ ਪਿਸਤੌਲ ਬਰਾਮਦ ਹੋਏ ਹਨ। ਅਧਿਕਾਰੀਆਂ ਮੁਤਾਬਕ ਦੋਵੇਂ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਪੰਜਾਬ ਵਿੱਚ ਘੁੰਮ ਰਹੇ ਸਨ। ਪੁਲਿਸ ਦੋਵਾਂ ਤੋਂ ਪੁੱਛਗਿੱਛ ਕਰੇਗੀ।