ETT Cadre 5994: ਸਕੂਲ ਸਿੱਖਿਆ ਵਿਭਾਗ ਵਿਚ ਈਟੀਟੀ ਕਾਡਰ ਦੀਆ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਵਿਚ ਬੀਤੇ ਦਿਨ ਪੰਜਾਬੀ ਦਾ ਰੀ ਕੰਡਕਟ ਟੈਸਟ ਲਿਆ ਗਿਆ ਜਿਸ ਵਿੱਚ 15205 ਪ੍ਰੀਖਿਆਰਥੀਆ ਨੇ ਭਾਗ ਲਿਆ। 100 ਅੰਕਾ ਦੀ ਇਹ ਪ੍ਰੀਖਿਆ ਉਮੀਦਵਾਰਾ ਦੀ ਭਾਸ਼ਾਈ ਗਿਆਨ ਨੂੰ ਪਰਖਣ ਲਈ ਲਿਆ ਗਿਆ ਹੈ।


ਇਸ ਵਿਚ ਗੁਰਬਾਣੀ ਨਾਲ ਸਬੰਧਤ ਪ੍ਰਸ਼ਨਾ ਤੋਂ ਇਲਾਵਾ ਵਿਆਕਰਨ, ਵਾਰਤਕ ਪੁਸਤਕ ਗਿਆਨ ਨਾਲ ਸਬੰਧੀ ਪ੍ਰਸ਼ਨ ਪੁਛੇ ਗਏ ਸਨ। ਵੇਰਵਿਆਂ ਅਨੁਸਾਰ ਹਰੇਕ ਉਮੀਦਵਾਰ ਨੂੰ ਇਸ ਪ੍ਰੀਖਿਆ ਵਿੱਚੋਂ ਪਾਸ ਹੋਣ ਲਈ 50 ਫ਼ੀਸਦੀ ਅੰਕ ਲੈਣੇ ਲਾਜ਼ਮੀ ਹੋਣਗੇ। ਇਨ੍ਹਾਂ ਉਮੀਦਵਾਰਾਂ ਲਈ ਮੁਹਾਲੀ ਅਤੇ ਚੰਡੀਗੜ੍ਹ ਦੇ ਕੁੱਲ 56 ਸੈਂਟਰ ਬਣਾਏ ਗਏ ਸਨ। 


ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈਟੀਟੀ ਪ੍ਰੀਖਿਆ ਲਈ ਕੁੱਲ 19832 ਉਮੀਦਵਾਰਾਂ ਨੇ ਅਪਲਾਈ ਕੀਤਾ ਸੀ। ਬੁਲਾਰੇ ਨੇ ਦੱਸਿਆ ਕਿ ਪ੍ਰੀਖਿਆ ਦੌਰਾਨ 2 ਸ਼ੱਕੀ ਪ੍ਰੀਖਿਆਰਥੀਆਂ ਨੂੰ ਫੜਿਆ ਗਿਆ, ਜਿਨ੍ਹਾਂ ਵਿਰੁੱਧ ਪੁਲੀਸ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। 


ਪੇਪਰ ਹੋਣ ਤੋਂ ਪਹਿਲਾਂ ਸਰਕਾਰੀ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਸੀ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 14552 ਆਫ 2024 ਦੇ ਸਨਮੁਖ ਪੰਜਾਬੀ ਕੁਆਲੀਫਾਇੰਗ ਪ੍ਰੀਖਿਆ ਰੀ-ਕੰਡਕਟ ਕੀਤੀ ਜਾ ਰਹੀ ਹੈ। ਇਸ ਪ੍ਰੀਖਿਆ ਵਿੱਚ ਕੁੱਲ 19832 ਉਮੀਦਵਾਰ ਅਪੀਅਰ ਹੋ ਰਹੇ ;ਸਨ। ਜਿਹਨਾਂ ਚੋਂ ਪੇਪਰ ਪਾਉਣ ਦੇ ਲਈ 15205 ਪ੍ਰੀਖਿਆਰਥੀ ਪਹੁੰਚੇ ਹਨ। 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ