Punjab News: ਜਲਾਲਾਬਾਦ ਦੇ ਪਿੰਡ ਸੁਖੇਰਾ ਬੋਦਲਾ 'ਚ ਨਾਜਾਇਜ਼ ਮਾਈਨਿੰਗ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ 38 ਦੇ ਕਰੀਬ ਵਾਹਨ ਜ਼ਬਤ ਕਰ ਲਏ ਹਾਲਾਂਕਿ ਇਸ ਦੌਰਾਨ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।  ਪੁਲਿਸ ਨੇ ਕਬਜ਼ੇ ਵਿੱਚ ਲਏ ਸਾਰੇ ਵਾਹਨਾਂ ਨੂੰ ਪੁਲਿਸ ਚੌਕੀ ਦੇ ਸਾਹਮਣੇ ਅਨਾਜ ਮੰਡੀ ਵਿੱਚ ਲਿਆ ਕੇ ਰੋਕ ਲਿਆ ਪਰ ਸ਼ਰਾਰਤੀ ਅਨਸਰ ਪੁਲਿਸ ਦੀ ਨੱਕ ਹੇਠੋਂ ਦੋ ਟਰੈਕਟਰ ਟਰਾਲੀਆਂ ਲੈ ਕੇ ਫ਼ਰਾਰ ਹੋ ਗਏ। 


ਸੂਚਨਾ ਮਿਲਦੇ ਹੀ ਪੁਲਿਸ ਤੁਰੰਤ ਹਰਕਤ 'ਚ ਆ ਗਈ, ਹਾਲਾਂਕਿ ਉਹ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲ ਨਹੀਂ ਹੋ ਸਕੀ। ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।


ਘੁਬਾਇਆ ਚੌਕੀ ਦੇ ਇੰਚਾਰਜ ਪੁਲਿਸ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਅਤੇ ਮਾਈਨਿੰਗ ਵਿਭਾਗ ਨੇ ਮਿਲ ਕੇ ਪਿੰਡ ਸੁਖੇਰਾ ਬੋਦਲਾ ਵਿੱਚ ਚੱਲ ਰਹੀ ਨਾਜਾਇਜ਼ ਮਾਈਨਿੰਗ ’ਤੇ ਛਾਪਾ ਮਾਰਿਆ ਤਾਂ ਪੁਲੀਸ ਨੂੰ ਦੇਖ ਕੇ ਮੁਲਜ਼ਮ ਮੌਕੇ ਤੋਂ ਭੱਜ ਗਏ। ਇਸ ਦੌਰਾਨ ਪੁਲਿਸ ਨੇ ਦੋ ਪੋਕਲੇਨ, ਇੱਕ ਜੇਸੀਬੀ ਮਸ਼ੀਨ ਤੇ ਟਰੈਕਟਰ ਟਰਾਲੀਆਂ ਸਮੇਤ 38 ਦੇ ਕਰੀਬ ਵਾਹਨ ਜ਼ਬਤ ਕੀਤੇ।.


ਘੁਬਾਇਆ ਪੁਲਿਸ ਚੌਕੀ ਵਿੱਚ ਥਾਂ ਨਾ ਹੋਣ ਕਾਰਨ ਪੁਲਿਸ ਮੁਲਾਜ਼ਮਾਂ ਨੇ ਕਬਜ਼ੇ ਵਿੱਚ ਲਏ ਸਾਰੇ ਵਾਹਨਾਂ ਨੂੰ ਚੌਕੀ ਦੇ ਸਾਹਮਣੇ ਸਥਿਤ ਅਨਾਜ ਮੰਡੀ ਵਿੱਚ ਰੋਕ ਲਿਆ ਪਰ ਇਸ ਦੌਰਾਨ ਕੁਝ ਵਿਅਕਤੀ ਆ ਕੇ ਅਨਾਜ ਮੰਡੀ ਵਿੱਚ ਖੜ੍ਹੇ ਵਾਹਨਾਂ ਵਿੱਚੋਂ ਦੋ ਟਰੈਕਟਰ ਟਰਾਲੀਆਂ ਲੈ ਕੇ ਫਰਾਰ ਹੋ ਗਏ।  ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਦੇਖਿਆ ਕਿ ਦੋ ਵਾਹਨ ਗ਼ਾਇਬ ਸਨ, ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।