Punjab News: ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ਨੂੰ ਸਕਾਰਪੀਓ ਨੇ ਮਾਰੀ ਟੱਕਰ, ਮੌਕੇ 'ਤੇ ਹੀ ਮੌਤ, ਦੋਸ਼ੀ ਗ੍ਰਿਫਤਾਰ
ਮੋਗਾ-ਬਰਨਾਲਾ ਨੈਸ਼ਨਲ ਹਾਈਵੇ 'ਤੇ ਪਿੰਡ ਮਾਛੀਕੇ 'ਚ ਸਥਿਤ ਬੱਸ ਸਟੈਂਡ 'ਤੇ ਦੋ ਔਰਤਾਂ ਬੱਸ ਦੀ ਉਡੀਕ ਕਰ ਰਹੀਆਂ ਸਨ। ਇਸੇ ਦੌਰਾਨ ਮੋਗਾ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਕਾਰਪੀਓ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ
Punjab News: ਮੋਗਾ-ਬਰਨਾਲਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਮਾਛੀਕੇ ਬੱਸ ਸਟੈਂਡ ’ਤੇ ਬੱਸ ਦੀ ਉਡੀਕ ਕਰ ਰਹੀਆਂ ਦੋ ਔਰਤਾਂ ’ਤੇ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ। ਦੋਵਾਂ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਤੋਂ ਬਾਅਦ ਦੋਵਾਂ ਔਰਤਾਂ ਦੀ ਮੌਕੇ 'ਤੇ ਹੀ ਹੋਈ ਮੌਤ
ਜਾਣਕਾਰੀ ਅਨੁਸਾਰ ਮੋਗਾ-ਬਰਨਾਲਾ ਨੈਸ਼ਨਲ ਹਾਈਵੇ 'ਤੇ ਪਿੰਡ ਮਾਛੀਕੇ 'ਚ ਸਥਿਤ ਬੱਸ ਸਟੈਂਡ 'ਤੇ ਦੋ ਔਰਤਾਂ ਬੱਸ ਦੀ ਉਡੀਕ ਕਰ ਰਹੀਆਂ ਸਨ। ਇਸੇ ਦੌਰਾਨ ਮੋਗਾ ਵੱਲੋਂ ਤੇਜ਼ ਰਫ਼ਤਾਰ ਨਾਲ ਆ ਰਹੀ ਇੱਕ ਸਕਾਰਪੀਓ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਔਰਤਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਡਰਾਈਵਰ ਨੂੰ ਫੜ ਕੇ ਪੁਲੀਸ ਹਵਾਲੇ ਕਰ ਦਿੱਤਾ। ਦੋਵਾਂ ਔਰਤਾਂ ਦੀਆਂ ਲਾਸ਼ਾਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਜਿੱਥੇ ਉਸਦਾ ਪੋਸਟਮਾਰਟਮ ਕੀਤਾ ਜਾਵੇਗਾ।
ਡਰਾਈਵਰ ਨੂੰ ਫੜ੍ਹ ਕੇ ਕੀਤਾ ਪੁਲਿਸ ਹਵਾਲੇ
ਲੋਕਾਂ ਨੇ ਗੱਡੀ ਦੇ ਡਰਾਈਵਰ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ। ਦੋਵੇਂ ਔਰਤਾਂ ਮੋਗਾ ਦੇ ਪਿੰਡ ਬੁੱਟਰ ਦੀਆਂ ਰਹਿਣ ਵਾਲੀਆਂ ਹਨ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Punjab Politics: 'ਪਿਆਰ ਨਾਲ ਮੰਗੋਗੇ ਤਾਂ ਜਾਨ ਦੇ ਦਿਆਂਗੇ, ਖੋਹਣ ਦੀ ਕੋਸ਼ਿਸ਼ ਕੀਤੀ ਤਾਂ...', ਰਾਜਪਾਲ ਦੀ 'ਧਮਕੀ' 'ਤੇ ਮੁੱਖ ਮੰਤਰੀ ਦਾ ਜਵਾਬ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।