ਸ੍ਰੀ ਮੁਕਤਸਰ ਸਾਹਿਬ : ਸ੍ਰੀ ਮੁਕਤਸਰ ਸਾਹਿਬ - ਬਠਿੰਡਾ ਮਾਰਗ 'ਤੇ ਹੋਏ ਅੱਜ ਇਕ ਸੜਕ ਹਾਦਸੇ ਦੌਰਾਨ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੇ ਪਿੰਡ ਮੱਲਣ ਨਾਲ ਸੰਬੰਧਤ ਤਿੰਨ ਨੌਜਵਾਨ ਮਨਪ੍ਰੀਤ ਸਿੰਘ ਮਨੀ (22) , ਇੰਦਰਜੀਤ ਸਿੰਘ (24) ਅਤੇ ਕਰਨ (22) ਆਪਣੀ ਹੌਂਡਾ ਸਿਟੀ ਕਾਰ ਰਾਹੀਂ ਪਿੰਡ ਮੱਲਣ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਹੇ ਸਨ ਕਿ ਬਠਿੰਡਾ ਰੋਡ 'ਤੇ ਇਕ ਨਿੱਜੀ ਸਕੂਲ ਨੇੜੇ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਬਣੇ ਇਕ ਆਰਜ਼ੀ ਬੱਸ ਸਟੈਂਡ ਦੇ ਵਿੱਚ ਟਕਰਾ ਗਈ।
ਇਸ ਸੜਕ ਹਾਦਸੇ ਦੇ ਵਿੱਚ ਇੰਦਰਜੀਤ ਸਿੰਘ ਅਤੇ ਕਰਨ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਮਨਪ੍ਰੀਤ ਸਿੰਘ ਮਨੀ ਗੰਭੀਰ ਹਾਲਤ 'ਚ ਇਕ ਨਿੱਜੀ ਹਸਪਤਾਲ ਵਿਖੇ ਇਲਾਜ ਅਧੀਨ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਮਨੀ ਜੋ ਕਿ ਸ੍ਰੀ ਮੁਕਤਸਰ ਸਾਹਿਬ ਵਿਖੇ ਟੈਟੂ ਛਪਾਈ ਦਾ ਕੰਮ ਕਰਦਾ ਹੈ ਆਪਣੇ ਦੋਸਤਾਂ ਦੇ ਨਾਲ ਮੱਲਣ ਤੋਂ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਿਹਾ ਸੀ ਕਿ ਰਸਤੇ ਵਿਚ ਕਾਰ ਬੇਕਾਬੂ ਹੋ ਕਿ ਬਸ ਸਟੈਂਡ ਨਾਲ ਜਾ ਟਕਰਾਈ।
ਪ੍ਰਤੱਖ ਦਰਸ਼ੀਆਂ ਅਨੁਸਾਰ ਇਹ ਟੱਕਰ ਇੰਨੀ ਜਬਰਦਸਤ ਸੀ ਕਿ ਦੂਰ ਤਕ ਅਵਾਜ ਸੁਣਾਈ ਦਿੱਤੀ। ਇਸ ਹਾਦਸੇ ਦੌਰਾਨ ਕਾਰ ਦੇ ਪਰਖੱਚੇ ਉਡ ਗਏ ਅਤੇ ਕਾਰ ਸਵਾਰਾਂ ਨੂੰ ਆਸ ਪਾਸ ਦੇ ਲੋਕਾਂ ਨੇ ਕਾਰ 'ਚ ਕੱਢਿਆ। ਇਸ ਹਾਦਸੇ ਦੌਰਾਨ ਕਾਰ ਬਿਲਕੁਲ ਉਲਟ ਗਈ।
ਇਹ ਵੀ ਪੜ੍ਹੋ : Weather Updates : ਦਿੱਲੀ 'ਚ ਜਨਵਰੀ 'ਚ ਬਾਰਿਸ਼ ਨੇ ਤੋੜਿਆ 32 ਸਾਲ ਦਾ ਰਿਕਾਰਡ, ਪਹਾੜਾਂ 'ਤੇ ਬਰਫਬਾਰੀ ਨਾਲ ਮੈਦਾਨੀ ਇਲਾਕਿਆਂ 'ਚ ਵਧੀ ਠੰਡ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490