Kapurthala News: ਹੋਲੇ-ਮਹੱਲੇ ਮੌਕੇ ਕਪੂਰਥਲਾ ਤੋਂ ਸ੍ਰੀ ਅਨੰਦਪੁਰ ਸਾਹਿਬ ਗਏ 2 ਨੌਜਵਾਨਾਂ ਦੀ ਦਰਿਆ ਵਿਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਨ੍ਹਾਂ ਵਿਚੋਂ ਇਕ ਨੌਜਵਾਨ ਦੀ ਲਾਸ਼ ਗੋਤਾਖੋਰਾਂ ਵੱਲੋਂ ਬਰਾਮਦ ਕਰ ਲਈ ਗਈ ਹੈ, ਜਦਕਿ ਦੂਜੇ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ : ਮੌੜ ਮੰਡੀ ਬੰਬ ਧਮਾਕਾ: ਚੋਣ ਰੈਲੀ ਨੂੰ ਹਿਲਾ ਦੇਣ ਵਾਲੇ ਤਿੰਨ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ, 7 ਲੋਕਾਂ ਦੀ ਮੌਤ
ਮਿਲੀ ਜਾਣਕਾਰੀ ਅਨੁਸਾਰ ਸਿਮਰਨ ਸਿੰਘ ਪੁੱਤਰ ਆਲਮ ਸਿੰਘ ਵਾਸੀ ਕੈਮਪੁਰਾ ਕਪੂਰਥਲਾ ਤੇ ਬੀਰ ਸਿੰਘ ਸਿਮਰਨ ਪੁੱਤਰ ਹਰਜਿੰਦਰ ਸਿੰਘ ਵਾਸੀ ਪਿੰਡ ਇੱਬਣ ਜ਼ਿਲ੍ਹਾ ਕਪੂਰਥਲਾ ਹੋਲੇ-ਮਹੱਲੇ ਲਈ ਸ੍ਰੀ ਆਨੰਦਪੁਰ ਸਾਹਿਬ ਗਏ ਸਨ। ਦੇਰ ਰਾਤ ਦੋਵੇਂ ਨੌਜਵਾਨ ਬਾਥਰੂਮ ਜਾਣ ਤੋਂ ਬਾਅਦ ਦਰਿਆ ਵਾਲੀ ਸਾਈਡ ਹੱਥ ਧੋਣ ਲੱਗੇ ਤਾਂ ਅਚਾਨਕ ਸਿਮਰਨ ਸਿੰਘ ਦਾ ਪੈਰ ਫਿਸਲ ਗਿਆ ਅਤੇ ਉਹ ਦਰਿਆ ਵਿਚ ਡੁੱਬ ਗਿਆ। ਉਸ ਨੂੰ ਬਚਾਉਣ ਲਈ ਉਸ ਦਾ ਸਾਥੀ ਬੀਰ ਸਿੰਘ ਵੀ ਡੁੱਬ ਗਿਆ।
ਇਹ ਵੀ ਪੜ੍ਹੋ : ਖੰਨਾ 'ਚ ਵਿਅਕਤੀ ਨੇ ਪਤਨੀ, ਸਹੁਰੇ ਤੇ ਸਾਲੀ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ, ਮਿਲਿਆ ਸੁਸਾਇਡ ਨੋਟ
ਕਨਵਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਤੁਰੰਤ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ, ਜਿਨ੍ਹਾਂ ਨੇ ਗੋਤਾਖ਼ੋਰਾਂ ਦੀ ਮਦਦ ਨਾਲ ਸਿਮਰਨ ਸਿੰਘ ਦੀ ਲਾਸ਼ ਨੂੰ ਦਰਿਆ ਵਿਚੋਂ ਕੱਢ ਲਿਆ ਹੈ ਜਦਕਿ ਬੀਰ ਸਿੰਘ ਸਿਮਰਨ ਦੀ ਭਾਲ ਜਾਰੀ ਹੈ। ਪਰਿਵਾਰ ਵਾਲਿਆਂ ਨੂੰ ਇਸ ਘਟਨਾ ਸਬੰਧੀ ਸੂਚਨਾ ਦਿੱਤੀ ਗਈ ਹੈ ਮੌਕੇ 'ਤੇ ਪਰਿਵਾਰ ਵਾਲੇ ਪਹੁੰਚੇ। ਇਸ ਘਟਨਾ ਨੂੰ ਲੈ ਕੇ ਦੋਹਾਂ ਪਰਿਵਾਰਾਂ 'ਚ ਸੋਗ ਦੀ ਲਹਿਰ ਦੌੜ ਪਈ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।