ਪੜਚੋਲ ਕਰੋ

ਪੰਜਾਬ ਸਰਕਾਰ ਵੱਲੋਂ “ਉਡਾਰੀਆਂ” – ਬਾਲ ਵਿਕਾਸ ਮੇਲਾ 14 ਨਵੰਬਰ ਤੋਂ: ਡਾ. ਬਲਜੀਤ ਕੌਰ

Punjab News: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ “ਉਡਾਰੀਆਂ”-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ।

Punjab News: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ “ਉਡਾਰੀਆਂ”-ਬਾਲ ਵਿਕਾਸ ਮੇਲਾ ਹਫਤਾ ਸੂਬੇ ਭਰ ਦੇ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ 14 ਤੋਂ 20 ਨਵੰਬਰ 2022 ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਆਂਗਣਵਾੜੀ ਸੈਂਟਰਾਂ ‘ਚ ਹਫਤੇ ਦੇ ਹਰ ਦਿਨ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਉਡਾਰੀਆਂ-ਬਾਲ ਵਿਕਾਸ ਮੇਲੇ ਲਈ “ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇੱਕੋ ਆਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ” ਸਲੋਗਨ ਜ਼ਾਰੀ ਕੀਤਾ ਗਿਆ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਇਸ ਹਫ਼ਤੇ ਦੇ ਸਾਰੇ ਦਿਨ ਵਿਸ਼ੇਸ਼ ਤੌਰ ਤੇ ਮਨਾਏ ਜਾਣਗੇ। 14 ਤੇ 15 ਨਵੰਬਰ ਨੂੰ ਸਥਾਨਕ ਐਨ.ਜੀ.ਓ’ਜ਼ ਵੱਲੋਂ ਬੱਚਿਆਂ ਦੇ ਪੋਸ਼ਣ ਸਬੰਧੀ ਜਾਗਰੂਕਤਾ ਅਤੇ ਫੰਡ ਇਕੱਠੇ ਕਰਨਾ, 16 ਨਵੰਬਰ ਨੂੰ ਪੰਜਾਬ ਸਰਕਾਰ ਦੇ ਵਿਸ਼ੇਸ ਸੰਦੇਸ਼ ਨਾਲ ਸਾਰੀਆਂ ਆਂਗਣਵਾੜੀਆਂ ਵਿੱਚ ਬਾਲ ਵਿਕਾਸ ਮੇਲੇ ਦੀਆਂ ਗਤੀਵਿਧੀਆਂ ਦੀ ਸ਼ੁਰੂਆਤ ਹੋਵੇਗੀ, 17 ਨਵੰਬਰ ਨੂੰ ਪੋਸ਼ਣ ਦਿਨ, 18 ਨਵੰਬਰ ਨੂੰ ਦਾਦਾ-ਦਾਦੀ, ਨਾਨਾ-ਨਾਨੀ ਦਿਨ ਵਜੋ ਮਨਾਇਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ 19 ਨਵੰਬਰ ਨੂੰ ਬਾਲ ਸਰਪੰਚ ਦਿਨ ਅਤੇ 20 ਨਵੰਬਰ ਨੂੰ ਸਕਾਰਾਤਮਕ ਪਾਲਣ-ਪੋਸ਼ਣ ਦਿਨ ਮਨਾਇਆ ਜਾਵੇਗਾ।

ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਡਾਰੀਆਂ ਬਾਲ ਵਿਕਾਸ ਮੇਲੇ ਲਈ ਵਿਭਾਗ ਵੱਲੋਂ ਇਸ ਹਫ਼ਤੇ ਦੇ ਸਾਰੇ ਦਿਨਾਂ ਲਈ ਵੱਖ-ਵੱਖ ਗਤੀਵਿਧੀਆਂ ਕੀਤੀਆਂ ਜਾਣਗੀਆਂ। ਵੈਬੀਨਾਰ ਵਿੱਚ ਡੀ.ਡੀ.ਪੀ.ਓ’ਜ਼ ਤੇ ਸੀ.ਡੀ.ਪੀ.ਓਜ਼, ਸੁਪਰਵਾਇਜ਼ਰ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੀਆਂ ਜਿੰਮੇਵਾਰੀਆਂ ਸਬੰਧੀ ਜਾਣੂ ਕਰਵਾਇਆ ਗਿਆ।

ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੱਚਿਆ ਦੇ ਮਾਪੇ, ਦਾਦਾ-ਦਾਦੀ ਅਤੇ ਆਮ ਲੋਕਾਂ ਦੀ ਮਦਦ ਨਾਲ ਬਾਲ ਵਿਕਾਸ ਹਫਤਾ ਬਹੁਤ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿੱਚ ਬੱਚੇ ਦੇ ਪੋਸ਼ਣ, ਖੇਡ ਅਤੇ ਕਹਾਣੀ ਅਧਾਰਤ ਵਿਕਾਸ, ਸੁਰੱਖਿਆ ਅਤੇ ਸਾਧਨ ਅਤੇ ਸਕਾਰਾਤਮਕ ਪਾਲਣ-ਪੋਸ਼ਣ ਲਈ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਪੂਰੇ ਹਫ਼ਤੇ ਦੌਰਾਨ ਬੱਚਿਆਂ ਦੀਆਂ ਬੁਨਿਆਦੀ ਜ਼ਰੂਰਤਾਂ ਪੂਰੀਆਂ ਕਰਕੇ, ਬੱਚੇ ਦੇ ਮਾਹੌਲ ਵਿੱਚ ਸੁਧਾਰ ਕਰਕੇ ਹਰ ਬੱਚੇ ਦੇ ਵਿਕਾਸ ਦਾ ਉਪਰਾਲਾ ਕੀਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget