Punjab News: ਸੂਬੇ ’ਚ 2,93,975 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ
ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਵਚਨਬੱਧ ਹੈ। ਸੂਬੇ ਦੇ 2,93,975 ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗ ਵਿਅਕਤੀਆਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ ਤੇ ਇਸ ਦਾ ਡੇਟਾਬੇਸ ਰਾਸ਼ਟਰ ਪੱਧਰ ’ਤੇ ਤਿਆਰ ਕੀਤਾ ਜਾ ਰਿਹਾ ਹੈੇ।
Punjab government is committed to the welfare of the divyang persons. In this regard, UDID cards have been issued to 2,93,975 Divyang persons in the state till November 28, 2022, said Social Security, Women and Child Development Minister Dr. Baljit Kaur. pic.twitter.com/ZSJJGTz4ZH
— Government of Punjab (@PunjabGovtIndia) December 12, 2022
ਕੈਬਨਿਟ ਮੰਤਰੀ ਨੇ ਦੱਸਿਆ ਕਿ ਯੂਡੀਆਈਡੀ ਪ੍ਰਾਜੈਕਟਰ ਤਹਿਤ ਰਾਜ ਦੇ 102 ਹਸਪਤਾਲਾਂ ਵਿੱਚ ਕੈਂਪ ਲਗਾ ਕੇ ਇਹ ਪਛਾਣ ਪੱਤਰ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੋਰਟਲ www.swavlambancard.gov.in ’ਤੇ ਪ੍ਰਾਪਤ ਹੋਈਆਂ ਅਰਜ਼ੀਆਂ ਵਿੱਚੋਂ ਯੋਗ ਦਿਵਿਆਂਗ ਵਿਅਕਤੀਆਂ ਨੂੰ 28 ਨਵੰਬਰ 2022 ਤੱਕ 2,93,975 ਯੂਡੀਆਈਡੀ ਕਾਰਡ ਜਾਰੀ ਕੀਤੇ ਗਏ ਹਨ ਤੇ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜ਼ਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 11ਵਾਂ ਦਰਜਾ ਹਾਸਲ ਹੋਇਆ ਹੈ।
ਡਾ.ਬਲਜੀਤ ਕੌਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਲਈ ਡਿਸਏਬਿਲਟੀ ਸੈੱਲ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਪਰਪਿਤ ਸੈੱਲ ਅਪਾਹਜ ਵਿਅਕਤੀਆਂ ਲਈ ਅਪੰਗਤਾ ਸਕੀਮਾਂ ਦੇ ਲਾਭ ਲੈਣ ਲਈ ਇੱਕ ਸਿੰਗਲ ਵਿੰਡੋ ਪਲੈਟਫਾਰਮ ਹੋਵੇਗਾ। ਉਨ੍ਹਾਂ ਸੂਬੇ ਦੇ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਸੇਵਾ ਕੇਂਦਰਾਂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫਤਰਾਂ ਜਾਂ ਸਿਵਲ ਹਸਪਤਾਲ ਵਿਖੇ ਸੰਪਰਕ ਕਰਕੇ ਯੂਡੀਆਈਡੀ ਕਾਰਡ ਲਈ ਜ਼ਰੂਰ ਅਪਲਾਈ ਕਰਨ ਤਾਂ ਜੋ ਉਹ ਸਰਕਾਰੀ ਸਕੀਮਾਂ ਦੇ ਲਾਭ ਤੋਂ ਵਾਂਝੇ ਨਾ ਰਹਿਣ।