ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ’ਚ ਰੋਹ ਘਟਣ ਦਾ ਨਾਂ ਨਹੀਂ ਲੈ ਰਿਹਾ। ਇਸ ਦੋਰਾਨ ਵਿਰੋਧੀ ਪਾਰਟੀਆਂ ਵੀ ਸੰਸਦ ’ਚ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਲੱਗ ਗਈਆਂ ਹਨ। ਖੇਤੀ ਬਿੱਲਾਂ ਦੇ ਵਿਰੋਧ ਵਿੱਚ ਐਨਡੀਏ ਨਾਲ ਪੁਰਾਣਾ ਰਿਸ਼ਤਾ ਤੋੜਨ ਵਾਲੇ ਅਕਾਲੀ ਦਲ ਨੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਕਿਹਾ ਹੈ ਕਿ ਇਹ ਸਮੁੱਚੇ ਦੇਸ਼ ਦਾ ਅੰਦੋਲਨ ਹੈ। ਉਨ੍ਹਾਂ ਸਰਕਾਰ ਉੱਤੇ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਕੁਚਲਣ ਦਾ ਦੋਸ਼ ਲਾਇਆ ਹੈ।


ਸੰਸਦ ਭਵਨ ’ਚ ਕਿਸਾਨਾਂ ਨੂੰ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਅੰਦੋਲਨ ਦੇਸ਼ ਦਾ ਅੰਦੋਲਨ ਹੈ ਤੇ ਦੇਸ਼ ਦੇ ਕਿਸਾਨਾਂ ਦੀ ਆਵਾਜ਼ ਹੈ, ਜਿਸ ਨੂੰ ਸਰਕਾਰ ਕੁਚਲਣਾ ਚਾਹੁੰਦੀ ਹੈ। ਦੇਸ਼ ਦੀ ਜਨਤਾ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਅਦਾਲਤ ਨੇ ਕਿਹਾ ਸੀ ਧਰਨੇ ’ਤੇ ਬੈਠਣਾ ਉਨ੍ਹਾਂ ਦਾ ਅਧਿਕਾਰ ਹੈ।

ਇਹ ਵੀ ਪੜ੍ਹੋAnna Hazare: ਅੰਨਾ ਹਜ਼ਾਰੇ ਦੇ ਐਲਾਨ ਮਗਰੋਂ ਕਸੂਤੀ ਫਸੀ ਸਰਕਾਰ, ਮਨਾਉਣ 'ਚ ਡਟੇ ਮੰਤਰੀ

ਉਨ੍ਹਾਂ ਕਿਹਾ ਕਿ ਅਸੀਂ ਸਭ ਤੋਂ ਪੁਰਾਣੇ ਦੋਸਤ ਸਾਂ ਪਰ ਨਵੇਂ ਖੇਤੀ ਕਾਨੂੰਨਾਂ ਨੂੰ ਕਾਰਨ ਉਨ੍ਹਾਂ ਦਾ ਸਾਥ ਛੱਡ ਦਿੱਤਾ। ਅਸੀਂ ਹਿੰਸਾ ਦੇ ਹੱਕ ਵਿੱਚ ਨਹੀਂ ਹਾਂ। ਹਿੰਸਾ ਨਾਲ ਕੋਈ ਹੱਲ ਨਹੀਂ ਹੋਵੇਗਾ। ਸਰਕਾਰ ਹੁਣ ਡੰਡਾ ਲੈ ਕੇ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਆਵਾਜ਼ ਦਬਾ ਰਹੀ ਹੈ। ਇਹ ਬਰਦਾਸ਼ਤ ਨਹੀਂ ਹੋਵੇਗਾ। ਇਹ ਕਿਸੇ ਇੱਕ ਭਾਈਚਾਰੇ ਦੀ ਆਵਾਜ਼ ਨਹੀਂ। ਪੰਜਾਬ ਤੋਂ ਕੇਰਲ ਤੱਕ ਦੇ ਕਿਸਾਨ ਰੋਸ ਮੁਜ਼ਾਹਰੇ ਕਰ ਰਹੇ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਦੀ ਇੱਕ ਰਾਏ ਹੈ ਕਿ ਖੇਤੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਵਿਰੋਧ ਕਰਨ ਵਾਲੇ ਮੁੱਠੀ ਭਰ ਵੀ ਲੋਕ ਨਹੀਂ ਹਨ। ਜੇ ਕਿਸਾਨ ਨੂੰ ਦਬਾਓਗੇ, ਤਾਂ ਦੇਸ਼ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ।

ਇਹ ਵੀ ਪੜ੍ਹੋBudget 2021: ਬਜਟ ਸੈਸ਼ਨ ਸ਼ੁਰੂ, PM ਮੋਦੀ ਦਾ ਐਲਾਨ, ਸਰਕਾਰ ਹਰ ਮੁੱਦੇ ’ਤੇ ਚਰਚਾ ਲਈ ਤਿਆਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904