Ukraine-Russia Conflict: ਯੂਕਰੇਨ 'ਚ ਫਸੇ ਪੰਜਾਬੀਆਂ ਦੀ ਮਦਦ ਲਈ ਅੱਗੇ ਆਏ ਭਗਵੰਤ ਮਾਨ, ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ: ਯੂਕਰੇਨ ਤੇ ਰੂਸ ਦੀ ਜੰਗ ਨੇ ਜਿੱਥੇ ਦੁਨੀਆ ਭਰ 'ਚ ਤਣਾਅ ਵਧਾ ਦਿੱਤਾ ਹੈ, ਉੱਥੇ ਹੀ ਹਰ ਦੇਸ਼ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣਾ ਚਾਹੁੰਦਾ ਹੈ।
ਚੰਡੀਗੜ੍ਹ: ਯੂਕਰੇਨ ਤੇ ਰੂਸ ਦੀ ਜੰਗ ਨੇ ਜਿੱਥੇ ਦੁਨੀਆ ਭਰ 'ਚ ਤਣਾਅ ਵਧਾ ਦਿੱਤਾ ਹੈ, ਉੱਥੇ ਹੀ ਹਰ ਦੇਸ਼ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਵਾਪਸ ਲਿਆਉਣਾ ਚਾਹੁੰਦਾ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੇ ਵੀ ਆਪਣੇ ਨਾਗਰਿਕਾਂ ਲਈ ਚਿੰਤਾ ਜ਼ਾਹਰ ਕੀਤੀ ਹੈ ਤੇ ਯੂਕਰੇਨ ਵਿਚ ਫਸੇ ਪੰਜਾਬੀਆਂ ਦੀ ਮਦਦ ਲਈ ਵ੍ਹਟਸਐਪ ਨੰਬਰ ਜਾਰੀ ਕੀਤਾ ਹੈ।
ਮਾਨ ਨੇ ਯੂਕਰੇਨ ‘ਚ ਫਸੇ ਪੰਜਾਬੀਆਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਮਦਦ ਲਈ ਵ੍ਹਟਸਐਪ ਨੰਬਰ 98778-47778 ‘ਤੇ ਸੰਪਰਕ ਕੀਤਾ ਜਾਵੇ। ਇਹ ਨੰਬਰ 24 ਘੰਟੇ ਮਦਦ ਲਈ ਹਨ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲਾ ਨੇ ਕੰਟਰੋਲ ਰੂਮ ਸਥਾਪਤ ਕੀਤਾ ਹੈ ਜਿਥੇ 1800118797 (ਟੋਲ ਫ੍ਰੀ), +91-11-23012113, +91-11-23014104, +91-11-23017905 ‘ਤੇ ਕਾਲ ਕਰਕੇ ਜਾਣਕਾਰੀ ਤੇ ਮਦਦ ਹਾਸਲ ਕੀਤੀ ਜਾ ਸਕਦੀ ਹੈ।
ਦੱਸ ਦਈਏ ਇਸ ਤੋਂ ਪਹਿਲਾਂ ਵੀ ਭਗਵੰਤ ਮਾਨ ਵੱਲੋਂ ਮੋਦੀ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਦੀ ਮਦਦ ਲਈ ਗੁਹਾਰ ਲਗਾਈ ਜਾ ਚੁੱਕੀ ਹੈ। ਮਾਨ ਨੇ ਕਿਹਾ ਕਿ ਯੂਕਰੇਨ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਗੰਭੀਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ਸਮੇਤ ਪੂਰੇ ਭਾਰਤ ਤੋਂ ਸੈਂਕੜੇ ਵਿਦਿਆਰਥੀ ਡਾਕਟਰੀ ਦੀ ਪੜ੍ਹਾਈ ਲਈ ਯੂਕਰੇਨ ਗਏ ਹੋਏ ਸਨ। ਭਾਰਤ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ ਛੱਡਣ ਤੇ ਵਾਪਸ ਪਰਤਣ ਦਾ ਹੁਕਮ ਦਿੱਤਾ ਹੈ ਪਰ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਕੋਈ ਵਿਵਸਥਾ ਨਹੀਂ ਕੀਤੀ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੈਂਕੜੇ ਵਿਦਿਆਰਥੀ ਯੂਕਰੇਨ ਵਿੱਚ ਪੜ੍ਹ ਰਹੇ ਹਨ ਤੇ ਉਨ੍ਹਾਂ ਦੇ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ। ਕੇਂਦਰ ਸਰਕਾਰ ਤੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕਰਦਿਆਂ ਯੂਕਰੇਨ ਤੋਂ ਆਏ ਵਿਦਿਆਰਥੀਆਂ ਤੇ ਯਾਤਰੀਆਂ ਦੀ ਸੁਰੱਖਿਅਤ ਅਤੇ ਮੁਫਤ ਵਾਪਸੀ ਦਾ ਪ੍ਰਬੰਧ ਕੀਤਾ ਕਰਨ ਦੀ ਅਪੀਲ ਕੀਤੀ ਗਈ ਸੀ
ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ 'ਚ ਜ਼ਬਰਦਸਤ ਉਛਾਲ, 55,700 ਦੇ ਪਾਰ ਪਹੁੰਚਿਆ ਸੈਂਸੈਕਸ, ਨਿਫਟੀ ਵੀ 16,600 ਦੇ ਪਾਰ