ਹਾਈਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਉਮਰਾਨੰਗਲ ਨੂੰ ਗ੍ਰਿਫਤਾਰ ਕਰਨ ਤੋਂ ਸੱਤ ਦਿਨ ਪਹਿਲਾਂ ਨੋਟਿਸ ਦੇਣਾ ਪਵੇਗਾ। ਅਦਾਲਤ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਉਮਰਾਨੰਗਲ ਨੂੰ ਵੱਖਰੇ ਕੇਸ ਵਿੱਚ ਪੁਲਿਸ ਗ੍ਰਿਫਤਾਰ ਕਰਦੀ ਹੈ ਤਾਂ ਨੋਟਿਸ ਦੇਣਾ ਪਏਗਾ।
ਯਾਦ ਰਹੇ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਦੇ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਸ ਮਗਰੋਂ ਚਰਚਾ ਸੀ ਕਿ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰ ਸਕਦੀ ਹੈ। ਫਰੀਦਕੋਟ ਦੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਸੀ ਪਰ ਹਾਈਕੋਰਟ ਤੋਂ ਉਮਰਾਨੰਗਲ ਨੂੰ ਰਾਹਤ ਮਿਲ ਗਈ ਹੈ।