Crime News : ਕਪੂਰਥਲਾ 'ਚ ਇੱਕ ਲੜਕੀ ਦੀ ਇਲੈਕਟ੍ਰਾਨਿਕ ਡਿਵਾਈਸ 'ਤੇ ਨਸ਼ੇ ਦੇ ਪੈਕੇਟ ਬਣਾਉਣ ਅਤੇ ਵੇਚਣ ਦੀ ਵੀਡੀਓ ਵਾਇਰਲ ਹੋਈ ਸੀ। ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲੜਕੀ ਦੀ ਪਛਾਣ ਕਰਕੇ ਉਸ ਦੇ ਭਰਾ ਅਤੇ ਉਸ ਦੀ ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਡੀਐਸਪੀ ਭੁਲੱਥ ਭਾਰਤ ਭੂਸ਼ਨ ਨੇ ਲੜਕੀ ਦੇ ਭਰਾ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜ਼ਮ ਕੋਲੋਂ 10 ਗ੍ਰਾਮ ਹੈਰੋਇਨ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਗਈ ਹੈ। ਦੋਸ਼ੀ ਮਾਂ-ਧੀ ਦੀ ਭਾਲ ਕੀਤੀ ਜਾ ਰਹੀ ਹੈ।


ਡੀਐਸਪੀ ਭੁਲੱਥ ਭਾਰਤ ਭੂਸ਼ਨ ਅਨੁਸਾਰ ਥਾਣਾ ਸੁਭਾਨਪੁਰ ਦੇ ਐਸਆਈ ਬਲਜੀਤ ਸਿੰਘ ਬਾਦਸ਼ਾਹਪੁਰ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਮੁਖਬਰ ਖਾਸ ਨੇ ਇਕ ਵਾਇਰਲ ਵੀਡੀਓ ਭੇਜੀ, ਜਿਸ ਵਿਚ ਇਕ ਲੜਕੀ ਇਲੈਕਟ੍ਰਾਨਿਕ ਕੰਡੇ 'ਤੇ ਨਸ਼ੇ ਦੀਆਂ ਪੁੜੀਆਂ ਬਣਾਉਂਦੀ ਦਿਖਾਈ ਦੇ ਰਹੀ ਹੈ। ਵਾਇਰਲ ਵੀਡੀਓ ਦੇ ਆਧਾਰ 'ਤੇ ਲੜਕੀ ਦੀ ਪਛਾਣ ਹੋਈ ਹੈ।


ਜਾਂਚ ਤੋਂ ਬਾਅਦ ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲੜਕੀ ਆਸ਼ਾ ਰਾਣੀ, ਉਸ ਦੇ ਭਰਾ ਗੁਰਜੰਟ ਸਿੰਘ ਜੰਟ ਅਤੇ ਮਾਂ ਰਾਜ ਕੌਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਡੀਐਸਪੀ ਨੇ ਦੱਸਿਆ ਕਿ ਮਾਮਲਾ ਦਰਜ ਕਰ ਕੇ ਛਾਪੇਮਾਰੀ ਕਰਦੇ ਹੋਏ ਮੁਲਜ਼ਮ ਗੁਰਜੰਟ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਸ ਤੋਂ 10 ਗ੍ਰਾਮ ਹੈਰੋਇਨ ਅਤੇ ਇਕ ਐਕਟਿਵਾ (ਪੀ.ਬੀ.-10ਏ.ਡੀ.-1727) ਬਰਾਮਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਗੁਰਜੰਟ ਸਿੰਘ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾਵੇਗੀ ਕਿਉਂਕਿ ਪੁੱਛਗਿੱਛ ਦੌਰਾਨ ਮੁਲਜ਼ਮਾਂ ਤੋਂ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ