Punjab News: ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲਿੰਕ ਨਹਿਰ (ਐਸਵਾਈਐਲ) ਮਾਮਲੇ ਵਿੱਚ ਪੰਜਾਬ ਸਰਕਾਰ ਦੇ ਫੈਸਲੇ ਨੂੰ ਬਰਕਰਾਰ ਰੱਖਣ ਤੋਂ ਬਾਅਦ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਬੁਲਾਈ ਗਈ ਕੋਰ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ਵਿੱਚ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਸਾਬਕਾ ਕੌਮੀ ਮੀਤ ਪ੍ਰਧਾਨ ਅਵਿਨਾਸ਼ ਰਾਏ ਖੰਨਾ ਅਤੇ ਕਮੇਟੀ ਮੈਂਬਰ ਵਿਸ਼ੇਸ਼ ਤੌਰ ’ਤੇ ਪੁੱਜੇ।


ਇਹ ਮੀਟਿੰਗ ਪੰਜਾਬ ਲਈ ਅਹਿਮ ਹੈ, ਕਿਉਂਕਿ ਇਸ ਨਾਲ ਐਸਵਾਈਐਲ ਮੁੱਦੇ 'ਤੇ ਭਾਜਪਾ ਦਾ ਸਟੈਂਡ ਸਪੱਸ਼ਟ ਹੋ ਜਾਵੇਗਾ। ਇਸ ਦੇ ਨਾਲ ਹੀ ਭਾਜਪਾ ਪੰਜਾਬ 'ਚ ਐਸਵਾਈਐਲ ਮੁੱਦੇ 'ਤੇ ਆਮ ਆਦਮੀ ਪਾਰਟੀ ਦਾ ਵਿਰੋਧ ਕਰਨ ਦੀ ਯੋਜਨਾ ਵੀ ਤਿਆਰ ਕਰੇਗੀ।


ਸੂਤਰਾਂ ਅਨੁਸਾਰ, ਇਸ ਮੀਟਿੰਗ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੀ ਮੰਗ ਉਠਾਈ ਜਾ ਰਹੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਵਿੱਚ ਹੋਈ। ਜਲਦੀ ਹੀ ਭਾਜਪਾ ਪ੍ਰੈੱਸ ਕਾਨਫਰੰਸ ਕਰਕੇ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਜਾਣਕਾਰੀ ਦੇਵੇਗੀ।


ਹਾਲਾਂਕਿ ਅਕਾਲੀ ਦਲ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਪਹਿਲ ਕਰ ਲਈ ਹੈ। ਅਕਾਲੀ ਦਲ ਦੇ ਆਗੂਆਂ ਨੇ ਜਿੱਥੇ ਪੰਜਾਬ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ, ਉੱਥੇ ਹੀ ਉਹ ਪੰਜਾਬ ਦੇ ਰਾਜਪਾਲ ਨੂੰ ਵੀ ਮਿਲ ਕੇ ਪੰਜਾਬ ਸਰਕਾਰ ਨੂੰ ਭੰਗ ਕਰਨ ਦੀ ਮੰਗ ਕੀਤੀ ਹੈ।


ਵਰਣਨਯੋਗ ਹੈ ਕਿ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਆਪਣਾ ਪੱਖ ਪੇਸ਼ ਕੀਤਾ ਹੈ ਕਿ ਉਸ ਦੀ ਵਿਰੋਧੀ ਪਾਰਟੀ ਅਕਾਲੀ ਦਲ ਨਹਿਰ ਦੀ ਉਸਾਰੀ ਵਿਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਹਾਲਾਂਕਿ ਇਸ ਤੋਂ ਪਹਿਲਾਂ ਪੰਜਾਬ ਭਾਜਪਾ ਅਤੇ ਪੰਜਾਬ ਕਾਂਗਰਸ ਨੇ ਵੀ ਹਮੇਸ਼ਾ ਹੀ SYL ਦੇ ਮੁੱਦੇ 'ਤੇ ਪੰਜਾਬ ਦਾ ਪੱਖ ਲਿਆ ਹੈ।


'ਆਪ' ਦੀ ਹਰਿਆਣਾ ਇਕਾਈ ਵੱਲੋਂ ਸਰਕਾਰੀ ਰਿਹਾਇਸ਼ 'ਤੇ ਐਸਵਾਈਐਲ ਮੁੱਦੇ 'ਤੇ ਪੰਜਾਬ ਵਿਰੁੱਧ ਕੀਤੀ ਗਈ ਪ੍ਰੈਸ ਕਾਨਫਰੰਸ ਤੋਂ ਬਾਅਦ ਪੰਜਾਬ ਸਰਕਾਰ ਵਿਰੋਧੀ ਪਾਰਟੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ।




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।