ਪੜਚੋਲ ਕਰੋ

ਨਿਯੁਕਤੀ ਪੱਤਰ ਨਾ ਜਾਰੀ ਹੋਏ ਤਾਂ ਪਰਿਵਾਰਾਂ ਸਮੇਤ ਕਰਾਂਗੇ ਆਤਮਦਾਹ!

ਚੰਡੀਗੜ੍ਹ : ਅੱਜ ਸਥਾਨਕ ਪੁੱਡਾ ਪਾਰਕ ਮੋਹਾਲੀ ਵਿੱਚ ਬੇਰੁਜ਼ਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਅਮਨਿੰਦਰ ਸਿੰਘ ਕੁਠਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਅਮਨਿੰਦਰ ਸਿੰਘ ਕੁਠਾਲਾ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਭਰਤੀ ਬੋਰਡ ਵੱਲੋਂ 22 ਨਵੰਬਰ ਤੱਕ ਮੈਰਿਟ ਵਿੱਚ ਆਉਣ ਵਾਲੇ ਯੋਗ ਬੇਰੁਜ਼ਗਾਰ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਕੇ ਸਟੇਸ਼ਨ ਅਲਾਟ ਨਾ ਕੀਤੇ ਗਏ ਤਾਂ ਆਉਣ ਵਾਲੀ 23 ਨਵੰਬਰ ਨੂੰ ਸਮੂਹ ਪੰਜਾਬ ਵਿਚੋਂ ਯੋਗ ਹੋਣਤੇ ਵੀ ਬੇਰੁਜ਼ਗਾਰੀ ਦਾ ਕਲੰਕ ਝੱਲ ਰਹੇ ਹਜ਼ਾਰਾਂ ਉਮੀਦਵਾਰ ਪਰਿਵਾਰਾਂ ਸਮੇਤ ਡੀ.ਜੀ.ਐਸ.ਈ. ਦਫਤਰ ਦਾ ਘਿਰਾਓ ਅਤੇ ਆਤਮਦਾਹ ਕਰਨਗੇ। ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਵਿਭਾਗ ਜਾਣ-ਬੁਝ ਕੇ ਸਮਾਜਿਕ ਸਿੱਖਿਆ ਦੇ ਅਧਿਆਪਕਾਂ ਨਾਲ ਬੇਇਨਸਾਫੀ ਕਰ ਰਿਹਾ ਹੈ ਅਤੇ ਸੰਘਰਸ਼ ਦੇ ਰਾਹ ਤੇ ਚੱਲਣ ਲਈ ਮਜ਼ਬੂਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਸਿੱਖਿਆ ਵਿਭਾਗ ਵਾਰ-ਵਾਰ ਕੋਰਟ ਕੇਸਾਂ ਦਾ ਹਵਾਲਾ ਦੇ ਰਿਹਾ ਸੀ ਅਤੇ ਜਾਣ-ਬੁਝ ਕੇ ਭਰਤੀ ਪ੍ਰੀਕਿਰਿਆ ਨੂੰ ਟਾਲ ਰਿਹਾ ਸੀ ਜਦੋਂ ਕਿ ਹੁਣ ਸਾਰੇ ਹੀ ਕੋਰਟ ਕੇਸ ਪੂਰੀ ਤਰ੍ਹਾਂ ਖਤਮ ਹੋ ਚੁੱਕੇ ਹਨ ਪਰ ਅਜੇਵੀ ਸਿੱਖਿਆ ਵਿਭਾਗ ਨਵੇਂ-ਨਵੇਂ ਬਹਾਨੇ ਬਣਾ ਕੇ ਡੰਗ ਟਪਾਊ ਨੀਤੀ ਅਪਣਾ ਰਿਹਾ ਹੈ। ਵਿਭਾਗ ਦੀ ਇਸ ਬੇਇਨਸਾਫੀ ਕਾਰਨ ਹਜ਼ਾਰ ਯੋਗ ਉਮੀਦਵਾਰ ਭਾਰੀ ਮਾਨਸਿਕ ਪੀੜਾ ਵਿਚੋਂ ਗੁਜਰ ਰਹੇ ਹਨ। ਚੋਣ ਜਾਬਤਾ ਕਿਸੇ ਵੀ ਸਮੇਂ ਸੰਭਵ ਹੈ ਅਤੇ 1500 ਅਧਿਆਪਕਾਂ ਦਾ ਭਵਿੱਖ ਪੂਰੀ ਤਰ੍ਹਾਂ ਧੁੰਦਲਾ ਨਜ਼ਰ ਆ ਰਿਹਾ ਹੈ। ਸੈਂਕੜਿਆਂ ਦੇ ਕਰੀਬ ਅਧਿਆਪਕ ਆਪਣੀ ਉਮਰ ਦੀ ਆਖਰੀ ਭਰਤੀ ਦੇਖ ਰਹੇ ਹਨ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕਾਂ ਵਿੱਚ ਰੋਸ ਦਿਨੋ-ਦਿਨ ਵੱਧ ਰਿਹਾ ਹੈ ਅਤੇ ਆਉਣਵਾਲੀ 23 ਨਵੰਬਰ ਨੂੰ ਸਿੱਖਿਆ ਵਿਭਾਗ ਦੇ ਘਿਰਾਓ ਦਾ ਐਲਾਨ ਕੀਤਾ ਹੈ। ਜੇਕਰ ਇਸ ਘਿਰਾਓ ਦੌਰਾਨ ਕਿਸੇ ਵੀ ਮਾਨਸਿਕ ਪ੍ਰੇਸ਼ਾਨ ਅਧਿਆਪਕ ਦਾ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੁੰਦਾ ਹੈ ਤਾਂ ਇਸ ਦਾ ਜਿੰਮੇਵਾਰ ਸੁਬਾ ਸਰਕਾਰ ਅਤੇ ਸਿੱਖਿਆਵਿਭਾਗ ਹੋਵੇਗਾ। ਇਸ ਮੌਕੇ ਜਿਲ੍ਹਾ ਪ੍ਰਧਾਨ ਕੁਲਵੰਤ ਮੁਕਤਸਰ, ਹਰੀਸ਼ ਫਾਜਿਲਕਾ, ਅਜੇ ਹੁਸ਼ਿਆਰਪੁਰ, ਕਰਨੈਲ ਸੰਗਰੂਰ, ਹਰਪ੍ਰੀਤ ਫਰੀਦਕੋਟ, ਗਗਨ ਬਠਿੰਡਾ, ਪਰਮਜੀਤ ਕੌਰ ਮਾਨਸਾ, ਐਚ.ਐਸ. ਗਲਵੱਟੀ ਪਟਿਆਲਾ, ਬਿਕਰਮਜੀਤ ਅੰਮ੍ਰਿਤਸਰ, ਦੀਦਾਰ ਮਾਨਸਾ, ਗੌਰਵ ਅਨੰਦਪੁਰ ਸਾਹਿਬ, ਬਹਾਦਰ ਸਿੰਘ ਰੋਪੜ, ਰਘਬੀਰ ਸਿੰਘ ਬਰਨਾਲਾ, ਮਨਜਿੰਦਰ ਜਲੰਧਰ, ਅਵਤਾਰ ਲੁਧਿਆਣਾ, ਰਾਜ ਸੋਨੀ ਅਬੋਹਰ ਅਤੇ ਦੁਰਗਾ ਦਾਸ ਮੋਹਾਲੀ ਆਦਿ ਹਾਜ਼ਰ ਸਨ।

ਟਾਪ ਹੈਡਲਾਈਨ

Punjab News: ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਪੰਜਾਬ 'ਆਪ' ਵੱਲੋਂ ਨਵੀਂ ਮੀਡੀਆ ਟੀਮ ਦਾ ਐਲਾਨ, ਬੁਲਾਰਿਆਂ ਦੀ List ਹੋਈ ਜਾਰੀ, ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, 'AAP' 'ਚ ਸ਼ਾਮਲ ਹੋਏ ਕਈ ਸੀਨੀਅਰ ਆਗੂ, CM ਮਾਨ ਨਾਲ ਤਸਵੀਰਾਂ ਵਾਇਰਲ...
Punjab News: ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
ਪੰਜਾਬ ਤੋਂ ਵੱਡੀ ਖਬਰ, ਰਾਜਾ ਵੜਿੰਗ ਨੇ ਸਾਬਕਾ DGP ਨੂੰ ਮਾਣਹਾਨੀ ਦਾ ਨੋਟਿਸ ਭੇਜਿਆ, ਕਾਂਗਰਸ ਪ੍ਰਧਾਨ ਬੋਲੇ- ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ...
Punjab News: ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...
ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੂੰ ਲੱਗੀ ਭਿਆਨਕ ਅੱਗ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਨੇ 35 ਬੱਚਿਆਂ ਨੂੰ...

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget