ਬਰਨਾਲਾ: ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਵੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਾਇਆ ਗਿਆ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਪੁਲਿਸ ਵੱਲੋਂ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ। ਪੁਲਿਸ ਨੇ ਸਿੱਖਿਆ ਮੰਤਰੀ ਦੀ ਕੋਠੀ ਨੂੰ ਜਾਣ ਵਾਲੇ ਸਾਰੇ ਰਸਤੇ ਸੀਲ ਕਰ ਦਿੱਤੇ। ਪੁਲਿਸ ਨੇ ਸੀਸੀਟੀਵੀ ਤੇ ਵਾਟਰ ਕੈਨਨ ਵਾਲੇ ਵਾਹਨ ਵੀ ਤਾਇਨਾਤ ਕੀਤੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਦਰਸ਼ਨਕਾਰੀ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਕੋਲ ਪਾਣੀ ਵਾਲੀ ਟੈਂਕੀ 'ਤੇ ਚੱਲ ਰਹੇ ਪ੍ਰਦਰਸ਼ਨ ਦੌਰਾਨ ਆਏ ਸੀ। ਉਨ੍ਹਾਂ ਵਾਅਦਾ ਕੀਤਾ ਸੀ ਕਿ ਆਪ ਦੀ ਸਰਕਾਰ ਬਣਨ 'ਤੇ ਉਹ ਉਨ੍ਹਾਂ ਦੀ ਮੈਰਿਟ ਲਿਸਟ ਜਾਰੀ ਕਰ ਦੇਣਗੇ।
ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਉਹ ਫੈਸਲਾ ਜਿੱਤ ਚੁੱਕੇ ਹਨ ਪਰ ਹੁਣ ਸਿੱਖਿਆ ਮੰਤਰੀ ਮੀਤ ਹੇਅਰ ਉਨ੍ਹਾਂ ਨਾਲ ਗੱਲਬਾਤ ਕਰਨ ਨੂੰ ਵੀ ਤਿਆਰ ਨਹੀਂ ਹਨ। ਇਸ ਲਈ ਉਹ ਅੱਜ ਮੰਤਰੀ ਮੀਤ ਹੇਅਰ ਨੂੰ ਵਾਅਦਾ ਯਾਦ ਕਰਵਾਉਣ ਆਏ ਹਨ।
ਧਰਨੇ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਦੀ ਪੁਲਿਸ ਬਲ ਨਾਲ ਧੱਕਾਮੁੱਕੀ ਹੋਣ ਦੀ ਵੀ ਜਾਣਕਾਰੀ ਮਿਲੀ ਹੈ। ਅਧਿਆਪਕਾਂ ਦੀ ਮੰਗ ਹੈ ਕਿ ਪੀਟੀਆਈ ਅਧਿਆਪਕਾਂ ਦੀ ਮੈਰਿਟ ਲਿਸਟ ਜਾਰੀ ਕੀਤੀ ਜਾਏ ਤੇ ਉਨ੍ਹਾਂ ਦੀ ਭਰਤੀ ਕੀਤੀ ਜਾਏ।
ਬੇਰੁਜ਼ਗਾਰ ਅਧਿਆਪਕਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ, ਬੋਲੇ, ਚੋਣਾਂ ਤੋਂ ਪਹਿਲਾਂ ਕੇਜਰੀਵਾਲ ਤੇ ਭਗਵੰਤ ਮਾਨ ਉਨ੍ਹਾਂ ਕੋਲ ਆਏ ਸੀ ਪਰ ਹੁਣ ਨਹੀਂ ਸੁਣ ਰਹੇ ਗੱਲ...
abp sanjha
Updated at:
22 May 2022 03:54 PM (IST)
ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਵੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਧਰਨਾ ਲਾਇਆ ਗਿਆ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
Punjab News
NEXT
PREV
Published at:
22 May 2022 03:54 PM (IST)
- - - - - - - - - Advertisement - - - - - - - - -