ਸੰਗਰੂਰ: ਈਟੀਟੀ ਟੇਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ 5994 ਨੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਹੱਲਾ ਬੋਲ ਦਿੱਤਾ। ਇਸ ਦੌਰਾਨ ਭਾਰੀ ਪੁਲਿਸ ਬਲ ਤਾਇਨਾਤ ਸੀ ਜਿਨ੍ਹਾਂ ਨਾਲ ਪ੍ਰਦਰਸ਼ਨਕਾਰੀਆਂ ਦੀ ਝੜਪ ਵੀ ਹੋਈ।ਵੱਡੀ ਗਿਣਤੀ 'ਚ ਪਹੁੰਚੇ ਬੇਰੁਜ਼ਗਾਰ ਅਧਿਆਪਕ ਆਪਣੀ ਈਟੀਟੀ ਦੀਆਂ 5994 ਨੌਕਰੀਆਂ ਦੀ ਮੰਗ ਕਰ ਰਹੇ ਹਨ।
ਦਸ ਦੇਈਏ ਕਿ ਦਸੰਬਰ 2021 'ਚ ਈਟੀਟੀ 5994 ਦੀ ਇਸ਼ਤਹਾਰ ਜਾਰੀ ਕੀਤਾ ਗਿਆ ਸੀ।ਪਿਛਲੇ 9 ਮਹੀਨਿਆਂ ਤੋਂ ਇਹ ਪ੍ਰਦਰਸ਼ਨਕਾਰੀ ਭਰਤੀ ਦੀ ਮੰਗ ਕਰ ਰਹੇ ਹਨ। ਪਰ ਅਜੇ ਤਕ ਭਰਤੀ ਦਾ ਪੋਰਟਲ ਨਹੀਂ ਖੋਲ੍ਹਿਆ ਜਾ ਰਿਹਾ।
ਆਪਣੀਆਂ ਇਨ੍ਹਾਂ ਮੰਗਾਂ ਨੂੰ ਲੈਕੇ ਜਦੋਂ ਪ੍ਰਦਰਸ਼ਨਕਾਰੀ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਨੂੰ ਕੂਚ ਕਰਨ ਲੱਗੇ ਤਾਂ ਪੁਲਿਸ ਨੇ ਬੈਰੀਕੇਡਿੰਗ ਲਾ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।ਜਦੋਂ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਿੰਗ ਪਾਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨਾਲ ਧੱਕਾ-ਮੁੱਕੀ ਹੋ ਗਈ।ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਆਪਣਾ ਪ੍ਰਦਰਸ਼ਨ ਹੋਰ ਤੇਜ਼ ਕਰ ਦੇਣਗੇ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ