ਈ.ਟੀ.ਟੀ ਅਧਿਆਪਕਾਂ ਨੇ ਕਿਹਾ ਅਨਪੜ੍ਹ ਹੈ ਸੱਖਿਆ ਮੰਤਰੀ ਮੰਤਰੀ, ਅਹੁਦੇ ਤੋਂ ਹਟਾਉਣ
ਏਬੀਪੀ ਸਾਂਝਾ | 15 Dec 2019 05:20 PM (IST)
ਬੀਏ ਟੈਟ ਪਾਸ ਤੇ ਈਟੀਟੀ ਦੇ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਅਨਪੜ੍ਹ ਮੰਤਰੀ ਵੀ ਕਿਹਾ।
ਬਠਿੰਡਾ: ਬੀਏ ਟੈਟ ਪਾਸ ਤੇ ਈਟੀਟੀ ਦੇ ਬੇਰੁਜ਼ਗਾਰ ਅਧਿਆਪਕਾਂ ਨੇ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਅਨਪੜ੍ਹ ਮੰਤਰੀ ਵੀ ਕਿਹਾ। ਅਧਿਆਪਕਾਂ ਦੀ ਮੰਗ ਹੈ ਕਿ ਈਟੀਟੀ ਅਧਿਆਪਕਾਂ ਦੀ 12 ਵੀਂ ਪਾਸ ਦੇ ਅਧਾਰ 'ਤੇ ਭਰਤੀ ਕੀਤੀ ਜਾਣੀ ਚਾਹੀਦੀ ਹੈ ਤੇ ਬੀ.ਐਡ. ਟੈਟ ਅਧਿਆਪਕਾਂ ਦੀ ਵੀ 55 ਪ੍ਰਤੀਸ਼ਤ ਦੀ ਥਾਂ 45 ਜਾਂ 50 ਪ੍ਰਤੀਸ਼ਤ' ਤੇ ਭਰਤੀ ਕੀਤੀ ਜਾਣੀ ਚਾਹੀਦੀ ਹੈ। ਜੇਕਰ ਸਰਕਾਰ ਬੇਰੁਜ਼ਗਾਰ ਅਧਿਆਪਕ ਦੀਆਂ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਦੇ ਨਾਲ ਹੀ ਅਧਿਆਪਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਅਹੁਦੇ ਤੋਂ ਹਟਾਇਆ ਜਾਵੇ, ਕਿਉਂਕਿ ਉਹ ਸਿੱਖਿਆ ਮੰਤਰੀ ਦੇ ਅਯੋਗ ਨਹੀਂ।