ਬੇਰੁਜ਼ਗਾਰ ਅਧਿਆਪਕਾਂ ਨੇ ਕੈਪਟਨ ਸਰਕਾਰ ਖਿਲਾਫ ਕੀਤਾ ਪ੍ਰਦਰਸ਼ਨ, ਸਿੱਖਿਆ ਮੰਤਰੀ ਦਾ ਘਿਰਾਓ ਕਰਨ ਦੀ ਕੋਸ਼ਿਸ਼
ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸੰਗਰੂਰ ਵਿੱਚ ਅੱਜ ਬਹੁਤ ਵੱਡਾ ਪ੍ਰਦਰਸ਼ਨ ਕੀਤਾ ਅਤੇ ਡੀ ਸੀ ਦਫਤਰ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰਨ ਲਈ ਮਾਰਚ ਕੱਢਿਆ।
ਸੰਗਰੂਰ: ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸੰਗਰੂਰ ਵਿੱਚ ਅੱਜ ਬਹੁਤ ਵੱਡਾ ਪ੍ਰਦਰਸ਼ਨ ਕੀਤਾ ਅਤੇ ਡੀ ਸੀ ਦਫਤਰ ਤੋਂ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਉ ਕਰਨ ਲਈ ਮਾਰਚ ਕੱਢਿਆ।ਕਈ ਜਗ੍ਹਾ ਪੁਲਿਸ ਦੇ ਨਾਲ ਧੱਕਾ ਮੁੱਕੀ ਵੀ ਹੋਈ ਅਤੇ ਬਾਅਦ ਵਿੱਚ ਉਨ੍ਹਾਂ ਬੈਰੀਗੇਡ ਤੋੜ ਆਪਣੇ ਗ਼ੁੱਸੇ ਦਾ ਇਜਹਾਰ ਕੀਤਾ।
ਅਧਿਆਪਕਾਂ ਦੀ ਮੰਗ ਹੈ ਕਿ 10000 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਨੋਟੀਫਿਕੇਸ਼ਨ ਜਾਰੀ ਕਰੇ ਕੈਪਟਨ ਸਰਕਾਰ , 2364 ਈਟੀਟੀ ਦੀਆਂ ਅਸਾਮੀਆਂ ਲਈ ਸਿਰਫ ਈਟੀਟੀ ਟੇਟ ਪਾਸ ਉਮੀਦਵਾਰਾਂ ਨੂੰ ਤਰਜੀਹ ਦਿੱਤੀ ਜਾਵੇ।ਇਸ ਦੇ ਨਾਲ ਹੀ ਸਿੱਖਿਆ ਪ੍ਰੋਵਾਇਡਰ ਅਤੇ ਵੈਲੰਟੀਅਰਸ ਨੂੰ ਵਾਧੂ ਅੰਕਾਂ ਦੀ ਸ਼ਰਤ ਹਟਾਈ ਜਾਵੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ133 ਦਿਨਾਂ ਤੋਂ ਪੱਕਾ ਧਰਨਾ ਲਗਾ ਕੇ ਪੰਜਾਬ ਦੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਦੇ ਡੀ ਸੀ ਦਫਤਰ ਦੇ ਬਾਹਰ ਧਰਨਾ ਲਗਾ ਕਰ ਬੈਠੇ ਹਨ।ਇਹਨਾਂ ਅਧਿਆਪਕਾਂ ਦੀ ਕੋਈ ਸੁਣਵਾਈ ਨਹੀਂ ਹੋਈ।ਆਪਣੀ ਮੰਗਾਂ ਨੂੰ ਲੈ ਕੇ ਈਟੀਟੀ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸੰਗਰੂਰ ਵਿੱਚ ਅੱਜ ਪ੍ਰਦਰਸ਼ਨ ਕੀਤਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ