(Source: ECI/ABP News/ABP Majha)
ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ਼ ਕੀਤਾ ਪ੍ਰਦਰਸ਼ਨ, ਮੰਗਾਂ ਨਾ ਮੰਨਣ 'ਤੇ ਸੰਘਰਸ਼ ਹੋਰ ਤੇਜ਼ ਕਰਨ ਦੀ ਚੇਤਾਵਨੀ
ਬਰਨਾਲਾ ਵਿੱਚ ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਬਰਨਾਲਾ: ਬਰਨਾਲਾ ਵਿੱਚ ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬੇਰੁਜ਼ਗਾਰ ਡਰਾਇੰਗ ਮਾਸਟਰਾਂ ਨੇ ਕਿਹਾ ਕਿ 2011 ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਸਿਰਫ 250 ਅਸਾਮੀਆਂ ਕੱਢੀਆਂ ਗਈਆਂ ਹਨ। ਇਸ ਵਿੱਚ ਵੀ ਬੀਐੱਡ ਤੇ ਟੈਟ ਪਾਸ ਕਰਨ ਦੀ ਸ਼ਰਤ ਰੱਖੀ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ 'ਚ ਆਰਟ ਐਂਡ ਕਰਾਫਟ ਦਾ ਡਿਪਲੋਮਾ ਕਰਨ ਵਾਲੇ 33000 ਦੇ ਕਰੀਬ ਬੇਰੁਜ਼ਗਾਰ ਅਧਿਆਪਕ ਘੁੰਮ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਆਰਟ ਐਂਡ ਕਰਾਫਟ ਦਾ ਡਿਪਲੋਮਾ ਕਰਨ ਵਾਲੇ ਅਧਿਆਪਕਾਂ ਨੂੰ ਬੀਐੱਡ ਤੇ ਟੈਟ ਪਾਸ ਕਰਨ ਦੀ ਸ਼ਰਤ ਲਾ ਕੇ 33000 ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਆਉਣ ਵਾਲੇ ਸਮੇਂ 'ਚ ਤਿੱਖਾ ਸੰਘਰਸ਼ ਵਿੱਢਣਗੇ।
ਬਰਨਾਲਾ 'ਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਬੇਰੁਜ਼ਗਾਰ ਡਰਾਇੰਗ ਮਾਸਟਰਾਂ ਨੇ ਅਰਥੀਆਂ ਫੂਕ ਮੁਜ਼ਾਹਰਾ ਕੀਤਾ ਤੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ, ਸ਼ਹਿਰ ਦੇ ਕਚਰੀ ਚੌਂਕ 'ਚ ਰੋਸ ਪ੍ਰਦਰਸ਼ਨ ਕੀਤਾ।
ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2011 ਤੋਂ ਬਾਅਦ ਡਰਾਇੰਗ ਮਾਸਟਰ ਦੀਆਂ 250 ਅਸਾਮੀਆਂ ਕੱਢੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਨਵੀਂ ਸ਼ਰਤ ਲਾਈ ਗਈ ਹੈ ਕਿ ਡਰਾਇੰਗ ਮਾਸਟਰਾਂ ਨੂੰ ਬੀਐੱਡ ਤੇ ਟੈਟ ਪਾਸ ਕੀਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਕਾਲਜਾਂ ਵਿੱਚ ਆਰਟ ਐਂਡ ਕਰਾਫਟ ਦਾ ਡਿਪਲੋਮਾ ਕੀਤਾ ਜਾ ਰਿਹਾ ਹੈ ਤਾਂ ਇਹ ਆਰਟ ਐਂਡ ਕਰਾਫਟ ਦਾ ਡਿਪਲੋਮਾ ਕਰਨ ਵਾਲੇ ਬੱਚਿਆਂ ਦੀ ਪੂਰੀ ਤਰ੍ਹਾਂ ਲੁੱਟ ਹੈ।
ਉਨ੍ਹਾਂ ਕਿਹਾ ਕਿ ਜਦੋਂ ਉਹ ਆਰਟ ਐਂਡ ਕਰਾਫਟ ਦਾ ਡਿਪਲੋਮਾ ਪੂਰਾ ਕਰ ਚੁੱਕੇ ਹਨ ਤਾਂ ਉਨ੍ਹਾਂ ਨੂੰ ਬੀਐੱਡ ਤੇ ਟੈਟ ਪਾਸ ਤੋਂ ਡਰਾਇੰਗ ਮਾਸਟਰਾਂ ਤੱਕ ਛੋਟ ਦਿੱਤੀ ਜਾਵੇ ਤੇ ਉਨ੍ਹਾਂ ਦੀ ਸਿੱਧੀ ਭਰਤੀ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਆਰਟ ਐਂਡ ਕਰਾਫਟ ਦਾ ਡਿਪਲੋਮਾ ਕਰਨ ਵਾਲੇ 33000 ਦੇ ਕਰੀਬ ਨੌਜਵਾਨ ਬੇਰੁਜ਼ਗਾਰ ਘੁੰਮ ਰਹੇ ਹਨ। ਹੁਣ ਆਰਟ ਐਂਡ ਕਰਾਫਟ ਦਾ ਡਿਪਲੋਮਾ ਕਰਨ ਵਾਲੇ ਨੌਜਵਾਨ ਨੌਕਰੀਆਂ ਲਈ ਬੀਐੱਡ ਤੇ ਟੈਟ ਪਾਸ ਕਰਨ ਲਈ ਮਜਬੂਰ ਹਨ।
ਉਨ੍ਹਾੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਇੱਕ ਮਜ਼ਾਕ ਬਣਾਇਆ ਗਿਆ ਹੈ ਜਿਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।