ਪੜਚੋਲ ਕਰੋ

ਬੇਰੁਜ਼ਗਾਰ ਅਧਿਆਪਕਾਂ ਨੇ ਪਾਇਆ ਮੰਤਰੀ ਦੀ ਕੋਠੀ ਨੂੰ ਘੇਰਾ

ਸੰਗਰੂਰ: ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਵੱਡੀ ਗਿਣਤੀ 'ਚ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਅੱਜ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਸੰਦੀਪ ਕੁਮਾਰ ਨੇ ਬੇਰੁਜ਼ਗਾਰ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਦਾ ਭਰੋਸਾ ਦੇ ਕੇ ਧਰਨਾ ਚੁਕਵਾਇਆ। ਜ਼ਿਕਰਯੋਗ ਹੈ ਕਿ ਭਾਰੀ ਬਾਰਸ਼ ਦੇ ਬਾਵਜੂਦ ਸੁਤੰਤਰ ਭਵਨ ਵਿੱਚ ਸੰਗਰੂਰ, ਬਰਨਾਲਾ ਤੇ ਮਾਨਸਾ ਜਿਲ੍ਹਿਆਂ ਦੇ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵੱਡੀ ਗਿਣਤੀ 'ਚ ਕੈਬਨਿਟ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੇ ਮੰਗਾਂ ਰੱਖਦਿਆਂ ਕਿਹਾ ਕਿ ਸਰਕਾਰੀ ਸਕੂਲਾਂ 'ਚ ਖਾਲੀ ਅਧਿਆਪਕਾਂ ਦੀਆਂ ਅਸਾਮੀਆਂ ਰੈਗੂਲਰ ਆਧਾਰ 'ਤੇ ਭਰੀਆਂ ਜਾਣ ਤੇ ਨਾਲ ਹੀ ਟੈੱਟ ਪਾਸ ਸਾਰੇ ਉਮੀਦਵਾਰਾਂ ਨੂੰ ਭਰਤੀ ਕੀਤੇ ਜਾਣ ਲਈ ਕਿਹਾ। ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾਈ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਵੱਡਾ ਹਿੱਸਾ ਬੇਰੁਜ਼ਗਾਰੀ ਦਾ ਸ਼ਿਕਾਰ ਹੈ। ਅਜਿਹੇ ਵਿੱਚ ਸਰਕਾਰ ਦਾ ਫਰਜ਼ ਬਣਦਾ ਹੈ ਕਿ ਯੋਗਤਾ ਮੁਤਾਬਕ ਹਰ ਨੌਜਵਾਨ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਸੂਬਾ ਪ੍ਰਧਾਨ ਨੇ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਦੇ ਵਪਾਰੀਕਰਨ ਦੀਆਂ ਨੀਤੀਆਂ ਦੀ ਬਦੌਲਤ ਅੱਜ ਪੰਜਾਬ ’ਚ ਬੇਰੁਜ਼ਗਾਰ ਨੌਜਵਾਨਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 50,000 ਬੀਐਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਰੈਗੂਲਰ ਭਰਤੀ ਦੀ ਉਡੀਕ ਵਿੱਚ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਮੁੱਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਮੰਗਾਂ: 1. ਸਰਕਾਰੀ ਸਕੂਲਾਂ 'ਚ ਖਾਲੀ ਅਧਿਆਪਕ ਅਸਾਮੀਆਂ ਰੈਗੂਲਰ ਆਧਾਰ 'ਤੇ ਭਰੀਆਂ ਜਾਣ। 2. ਵੱਖ-ਵੱਖ ਪੋਸਟਾਂ ਲਈ ਫਾਰਮ ਫੀਸ ਘੱਟ ਕੀਤੀ ਜਾਵੇ। 3. ਭਰਤੀ ਪ੍ਰਕਿਰਿਆ ਨੂੰ ਤੈਅ ਦਿਨਾਂ ਵਿੱਚ ਪੂਰਾ ਕੀਤਾ ਜਾਵੇ। 4. ਨਿੱਜੀਕਰਨ ਦੀ ਨੀਤੀ ਬੰਦ ਕਰਕੇ ਅਧਿਆਪਕਾਂ ਦੀ ਗਿਣਤੀ ਨੂੰ ਮੁੱਖ ਰੱਖਦਿਆਂ ਨਵੀਆਂ ਅਸਾਮੀਆਂ ਸਿਰਜੀਆਂ ਜਾਣ। 5. ਇੱਕ ਅਧਿਆਪਕ ਤੋਂ ਸਿਰਫ ਉਸ ਦੇ ਸਬੰਧਤ ਵਿਸ਼ੇ ਦਾ ਹੀ ਕੰਮ ਲਿਆ ਜਾਵੇ, ਤਾਂ ਕਿ ਦੂਸਰੇ ਵਿਸੇ ਦੇ ਅਧਿਆਪਕ ਦਾ ਰੁਜ਼ਗਾਰ ਨਾ ਮਾਰਿਆ ਜਾਵੇ। 6. ਅਧਿਆਪਕ ਯੋਗਤਾ ਪ੍ਰੀਖਿਆ ਪਾਸ ਸਾਰੇ ਉਮੀਦਵਾਰਾਂ ਨੂੰ ਭਰਤੀ ਕੀਤਾ ਜਾਵੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Moga 'ਚ ਪਿਓ -ਪੁੱਤ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਦਾ ਮਾਮਲਾ ਦੱਸਿਆ ਜਾ ਰਿਹਾ
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Dehra Accident : ਧਾਰਮਿਕ ਸਥਾਨ ਤੋਂ ਵਾਪਿਸ ਪਰਤ ਰਹੇ ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟਿਆ , 35 ਤੋਂ 40 ਲੋਕ ਜ਼ਖਮੀ 
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
Jalandhar 'ਚ ਛੱਤ ਤੋੜਦੇ ਸਮੇਂ ਵਾਪਰਿਆ ਵੱਡਾ ਹਾਦਸਾ , ਮਲਬੇ ਹੇਠ ਦੱਬਣ ਨਾਲ ਚਾਚਾ-ਭਤੀਜੇ ਦੀ ਮੌਤ
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 
PU ਫਾਇਰਿੰਗ ਮਾਮਲੇ 'ਚ AGTF ਨੇ ਇੱਕ ਸ਼ੂਟਰ ਦਾ ਕੀਤਾ ਐਨਕਾਊਂਟਰ , ਕ੍ਰੇਟਾ 'ਚ ਸਵਾਰ ਸੀ ਸ਼ੂਟਰ ਜਸਪ੍ਰੀਤ 

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ,
Sidhu Moosewala ਦਾ ਆ ਰਿਹਾ ਨਵਾਂ ਗੀਤ ? ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਜਾਣਕਾਰੀ, "ਬਰੋਟਾ" ਗੀਤ ਲਈ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ 
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫਸਰਾਂ ਦੇ ਹੋਏ ਤਬਾਦਲੇ; ਵੇਖੋ ਪੂਰੀ ਲਿਸਟ...
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
LPG Crisis : ਦੇਸ਼ 'ਚ ਪੈਟਰੋਲ, ਡੀਜ਼ਲ ਅਤੇ LPG ਦੀ ਕੋਈ ਕਮੀ ? ਸਰਕਾਰ ਨੇ ਦੱਸਿਆ ਕਿੰਨੇ ਦਿਨਾਂ ਦਾ ਬਚਿਆ ਭੰਡਾਰ
Astrology Today: ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...
ਇਨ੍ਹਾਂ 3 ਰਾਸ਼ੀ ਵਾਲਿਆਂ ਨੂੰ ਹੋਏਗਾ ਧਨਲਾਭ, ਜਾਣੋ ਕਿਵੇਂ ਰਾਜਯੋਗ ਨਾਲ ਮਿਲੇਗਾ ਦੁੱਗਣਾ ਮੁਨਾਫਾ? ਖੁਸ਼ੀਆਂ ਨਾਲ ਭਰੇਗੀ ਝੋਲੀ...

Embed widget