ਸਿੱਖਿਆ ਮੰਤਰੀ ਨੂੰ ਘੇਰਨ ਗਏ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਨੇ ਵਰ੍ਹਾਏ ਡੰਡੇ
ਪੁਲਿਸ ਨਾਲ ਬੇਰੁਜ਼ਗਾਰ ਅਧਿਆਪਕਾਂ ਦਾ ਇਸ 'ਚ ਕਾਫ਼ੀ ਧੱਕਾਮੁੱਕੀ ਹੋਈ ਇਸ ਮੌਕੇ 'ਤੇ ਬੇਰੁਜ਼ਗਾਰ ਅਧਿਆਪਕ ਅਮਨ ਨੇ ਕਿਹਾ ਕਿ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ ਪਰ ਕੋਈ ਵੀ ਸਿੱਟਾ ਨਹੀਂ ਨਿਕਲਿਆ
ਜਲੰਧਰ : ਬੇਰੁਜ਼ਗਾਰ ਅਧਿਆਪਕ ਪਿਛਲੇ 22 ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਸਰਕਾਰ ਇਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਜਿਸ ਨੂੰ ਲੈ ਕੇ ਇਨ੍ਹਾਂ ਦੇ ਵਲੋਂ ਬੀਤੇ ਦਿਨੀਂ ਹੀ ਪੰਜਾਬ ਸਰਕਾਰ ਦੇ ਖ਼ਿਲਾਫ਼ ਤੇ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਹਲਕੇ ਦੇ ਵਿਚ ਉਨ੍ਹਾਂ ਦਾ ਭੰਡੀ ਪ੍ਰਚਾਰ ਕੀਤਾ ਗਿਆ, ਨਾਲ ਹੀ ਅੱਜ ਉਨ੍ਹਾਂ ਦੇ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੇ ਘਰ ਦਾ ਘਿਰਾਓ ਵੀ ਕੀਤਾ ਗਿਆ। ਜਿੱਥੇ ਕਿ ਪੁਲਿਸ ਵੱਲੋਂ ਉਨ੍ਹਾਂ 'ਤੇ ਲਾਠੀਚਾਰਜ ਕੀਤਾ ਗਿਆ। ਪੁਲਿਸ ਨਾਲ ਬੇਰੁਜ਼ਗਾਰ ਅਧਿਆਪਕਾਂ ਦਾ ਇਸ 'ਚ ਕਾਫ਼ੀ ਧੱਕਾਮੁੱਕੀ ਹੋਈ ਇਸ ਮੌਕੇ 'ਤੇ ਬੇਰੁਜ਼ਗਾਰ ਅਧਿਆਪਕ ਅਮਨ ਨੇ ਕਿਹਾ ਕਿ ਲਗਾਤਾਰ ਮੀਟਿੰਗਾਂ ਹੋ ਰਹੀਆਂ ਹਨ ਪਰ ਕੋਈ ਵੀ ਸਿੱਟਾ ਨਹੀਂ ਨਿਕਲਿਆ ਪੰਜਾਬ ਸਰਕਾਰ ਸਾਨੂੰ ਲਾਰੇ ਤੇ ਲਾਰੇ ਹੀ ਲਗਾਈ ਜਾ ਰਹੀ ਹੈ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਇਹ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨਗੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦਾ ਵਿਰੋਧ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੁਲਿਸ ਨੇ ਘੜੀਸ-ਘੜੀਸ ਬੱਸਾਂ 'ਚ ਸੁੱਟਿਆ
ਮਾਨਸਾ : ਮੁੱਖ ਮੰਤਰੀ ਪੰਜਾਬ ਚਰਨਜੀਤ ਚੰਨੀ (Charanjit Singh Channi) ਨੇ ਸਰਦੂਲਗੜ੍ਹ ਹਲਕੇ ‘ਚ ਰੱਖੀ ਰੈਲੀ ’ਚ ਜਦੋਂ ਹੀ ਬੋਲਣਾ ਸ਼ੁਰੂ ਕੀਤਾ ਨਾਲ ਹੀ ਕੱਚੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਰੋਸ ਜਤਾਉਣਾ ਸ਼ੁਰੂ ਕਰ ਦਿੱਤਾ। ‘ਚੰਨੀ ਸਰਕਾਰ’ ਖ਼ਿਲਾਫ਼ ਲੱਗਦੇ ਨਾਅਰੇ ਸੁਣ ਪੁਲਿਸ ਮੁਲਾਜ਼ਮਾਂ ’ਚ ਹਫ਼ੜਾ ਦਫ਼ੜੀ ਮੱਚ ਗਈ ਅਤੇ ਇਨ੍ਹਾਂ ਇਕੱਠੇ ਹੋ ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਇਕੱਠੇ ਹੋਏ ਮੁਲਾਜ਼ਮਾਂ ਨੂੰ ਪੁਲਿਸ ਨੇ ਚੁੱਕ ਕੇ ਬੱਸਾ ’ਚ ਭਰਨਾ ਸ਼ੁਰੂ ਕਰ ਦਿੱਤਾ ਜਦੋਂਕਿ ਉਕਤ ਮੁਲਾਜ਼ਮ ਸੜਕ ’ਤੇ ਹੀ ਲਿਟ ਗਏ। ਇਸ ਦੌਰਾਨ ਇਨ੍ਹਾਂ ਕੱਚੇ ਮੁਲਾਜ਼ਮਾਂ ਨੇ ਜਿੱਥੇ ਆਪਣਾ ਰੋਸ ਜਤਾਉਂਦੇ ਹੋਏ ਨਾਅਰੇਬਾਜ਼ੀ ਕਰਨੀ ਜਾਰੀ ਰੱਖੀ ਉਥੇ ਹੀ ਪੁਲਿਸ ਮੁਲਾਜ਼ਮਾਂ ਵਲੋਂ ਇਨ੍ਹਾਂ ਨੂੰ ਘੜੀਸ ਘੜੀਸ ਜਾਂ ਕਈਆਂ ਨੂੰ ਚੁੱਕ ਕੇ ਇਨ੍ਹਾਂ ਵੈਨਾਂ ’ਚ ਚੜ੍ਹਾਇਆ ਗਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904