ਪੜਚੋਲ ਕਰੋ

Budget 2024: ਕੇਂਦਰ ਦੇ ਬਜਟ ਤੋਂ ਦੁਖੀ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ, ਦਿਲ ਦੀਆਂ ਭਾਵਨਾਵਾਂ ਰਹੀ ਦੁਖ ਕੀਤਾ ਜਾਹਰ

Budget 2024:  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ

Budget 2024:  ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ।

ਦੇਸ਼ ਭਰ ’ਚ ਖੇਤੀਬਾੜੀ ਦੀ ਸਹਾਇਤਾ ਅਤੇ ਪੁਨਰ ਸੁਰਜੀਤੀ ਜਿਹੀਆਂ ਅਤਿ ਜ਼ਰੂਰੀ ਲੋੜਾਂ ਪ੍ਰਤੀ ਅਜਿਹੇ ਗ਼ੈਰ-ਜ਼ਿੰਮੇਵਾਰਾਨਾ ਤੇ ਨਿਰਾਸ਼ਾਜਨਕ ਰੁੱਖ ’ਤੇ ਸਖ਼ਤ ਪ੍ਰਤੀਕਿਰਿਆ ਦਿੰਦੇ ਹੋਏ, ਸ. ਸੰਧਵਾਂ ਨੇ ਕਿਹਾ ਕਿ ਨਿਰਮਲਾ ਸੀਤਾਰਮਨ ਦੁਆਰਾ ਪੇਸ਼ ਕੀਤਾ ਗਿਆ ਬਜਟ ਮਹਿਜ਼ ਰਸਮੀ ਕਾਰਵਾਈ ਹੈ ਅਤੇ ਇਹ ਦਸਤਾਵੇਜ਼ ਕਿਸੇ ਵੀ ਪੱਖ ਤੋਂ ਸਾਕਾਰਾਤਮਕ ਉਪਾਵਾਂ ਦਾ ਧਾਰਕ ਨਹੀਂ ਦਿਸਦਾ।

ਸੀਨੀਅਰ ਆਗੂ ਨੇ ਸਵਾਲ ਚੁੱਕਦਿਆਂ ਕਿਹਾ ਕਿ ਦੂਜੇ ਰਾਜਾਂ ਨੂੰ ਵਿੱਤੀ ਪੈਕੇਜ ਦੇਣ ਵਾਲੀ ਕੇਂਦਰ ਸਰਕਾਰ ਨੇ ਪੰਜਾਬ ਦੀਆਂ ਲੋੜਾਂ ਅਤੇ ਆਸਾਂ ਨੂੰ ਇਸ ਤਰ੍ਹਾਂ ਦਰਕਿਨਾਰ ਕਿਉਂ ਕਰ ਦਿੱਤਾ ਹੈ ? ਸ. ਸੰਧਵਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਲਈ ਆਪਣਾ ਖੂਨ ਡੋਲ੍ਹਿਆ ਹੈ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਪੂਰੇ ਦੇਸ਼ ਲਈ ਪ੍ਰੇਰਨਾ ਸਰੋਤ ਹਨ।  ਇਹ ਪੰਜਾਬ ਹੀ ਸੀ ਜਿਨਾਂ ਨੇ ਉਸ ਔਖੀ ਘੜੀ ਵਿੱਚ ਹਰੀ ਕ੍ਰਾਂਤੀ ਰਾਹੀਂ ਦੇਸ਼ ਦਾ ਢਿੱਡ ਭਰਿਆ ਸੀ।

ਬਜਟ ਨੂੰ ਪੂਰਨ ਰੂਪ ਨਿਰਾਸ਼ਾਜਨਕ ਗਰਦਾਨਦੇ ਹੋਏ ਸ. ਸੰਧਵਾਂ ਨੇ ਕਿਹਾ ਕਿ ਖ਼ਜ਼ਾਨਾ ਮੰਤਰੀ ਨੇ ਪਿਛਲੇ 10 ਸਾਲਾਂ ਵਿੱਚ ਕੀਮਤਾਂ ਵਿੱਚ ਹੋਏ ਵਾਧੇ ਦੇ ਬੋਝ ਨੂੰ ਘਟਾਉਣ ਲਈ ਕੋਈ ਪ੍ਰਭਾਵੀ ਤੇ ਅਸਰਅੰਦਾਜ਼ ਉਪਾਅ ਨਹੀਂ ਕੀਤੇ। ਮੱਧ ਵਰਗ ਤਾਂ ਨਿਰਾਸ਼ ਹੋਇਆ ਹੀ ਹੈ, ਪਰ ਤਨਖ਼ਾਹਦਾਰ ਵਰਗ ਨੂੰ ਵੀ ਟੈਕਸਾਂ ‘ਚ ਕੋਈ ਛੋਟ ਨਹੀਂ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਇਹ ਸ਼ਾਸਨ ਸਿਰਫ ਕਾਰਪੋਰੇਟ ਖੇਤਰਾਂ ਨੂੰ ਲਾਭ ਦੇਣ ’ਤੇ ਕੇਂਦ੍ਰਿਤ ਹੈ, ਜਦਕਿ ਇਮਾਨਦਾਰੀ ਨਾਲ ਟੈਕਸ ਅਦਾ ਕਰਨ ਵਾਲੇ ਲੋਕਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget