Jalandhar News: ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ 3 ਜੁਲਾਈ ਨੂੰ ਨੂਰਮਹਿਲ ਸਥਿਤ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵੱਲੋਂ ਕਰਵਾਏ ਜਾ ਰਹੇ ਗੁਰੂਪੂਰਨਿਮਾ ਮਹਾਉਤਸਵ ਵਿੱਚ ਸ਼ਾਮਲ ਹੋਣ ਲਈ ਆ ਰਹੇ ਹਨ। ਹਾਸਲ ਜਾਣਕਾਰੀ ਅਨੁਸਾਰ ਕੇਂਦਰੀ ਮੰਤਰੀ ਨਾਲ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀਐਨ ਸੰਤੋਸ਼ ਤੇ ਪੰਜਾਬ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਵੀ ਇਸ ਸਮਾਗਮ ਵਿੱਚ ਸ਼ਾਮਲ ਹੋਵੇਗੀ। 



ਨੂਰਮਹਿਲ ਡੇਰੇ ਦੇ ਪ੍ਰਬੰਧਕ ਰਾਮਨਿਵਾਸ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਵਿੱਚ ਸ਼ਾਮਲ ਹੋਣ ਲਈ ਕਈ ਕੈਬਨਿਟ ਵਜ਼ੀਰਾਂ ਸਮੇਤ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਸ਼ਰਧਾਲੂਆਂ ਵਾਸਤੇ ਲੰਗਰ ਤੇ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। 



ਇਸ ਪ੍ਰੋਗਰਾਮ ਦੇ ਮੱਦੇਨਜ਼ਰ ਡੇਰੇ ਦੇ ਅੰਦਰ ਤੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿੱਚ ਵੱਡੇ ਆਗੂਆਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਅਧਿਕਾਰੀਆਂ ਦੀ ਮੀਟਿੰਗ ਵੀ ਹੋਈ। 


ਦੱਸ ਦਈਏ ਕਕਿ ਇਹ ਡੇਰਾ ਉਦੋਂ ਚਰਚਾ ਵਿੱਚ ਆਇਆ ਸੀ, ਜਦੋਂ ਸੰਸਥਾਨ ਦੇ ਬਾਨੀ ਆਸ਼ੂਤੋਸ਼ ਮਹਾਰਾਜਾ ਦੇ 29 ਜਨਵਰੀ 2014 ਨੂੰ ਡਾਕਟਰਾਂ ਨੇ ਕਲੀਨੀਕਲੀ ਡੈੱਡ ਐਲਾਨ ਦਿੱਤਾ ਸੀ, ਪਰ ਸੰਸਥਾਨ ਵੱਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਮਹਾਰਾਜਾ ਆਸ਼ੂਤੋਸ਼ ਦੀ ਮੌਤ ਨਹੀਂ ਹੋਈ, ਸਗੋਂ ਉਹ ਸਮਾਧੀ ਵਿੱਚ ਹਨ। ਇਹ ਮਾਮਲਾ ਕਾਫੀ ਵਿਵਾਦਾਂ ਵਿੱਚ ਵੀ ਰਿਹਾ ਸੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ