(Source: ECI/ABP News)
ਕੇਂਦਰ ਸਰਕਾਰ ਕਰੇਗੀ ਬੰਦੀ ਸਿੰਘ ਦੀ ਰਿਹਾਈ, ਦਵਿੰਦਰਪਾਲ ਭੁੱਲਰ ਤੇ ਗੁਰਦੀਪ ਸਿੰਘ ਖੇੜਾ ਨੂੰ ਜਲਦ ਹੋਣਗੇ ਰਿਹਾਅ
ਕੇਂਦਰ ਸਰਕਾਰ ਬੰਦੀ ਸਿੰਘ ਦੀ ਰਿਹਾਈ ਲਈ ਵੱਡਾ ਫੈਸਲਾ ਲੈ ਸਕਦੀ ਹੈ। ਬੀਜੇਪੀ ਲੀਡਰਾਂ ਨੇ ਸਿੱਖ ਕੈਦੀਆਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੇੜਾ ਨੂੰ ਜਲਦ ਰਿਹਾਅ ਕਰਨ ਦਾ ਭਰੋਸਾ ਦਿੱਤਾ ਹੈ।
![ਕੇਂਦਰ ਸਰਕਾਰ ਕਰੇਗੀ ਬੰਦੀ ਸਿੰਘ ਦੀ ਰਿਹਾਈ, ਦਵਿੰਦਰਪਾਲ ਭੁੱਲਰ ਤੇ ਗੁਰਦੀਪ ਸਿੰਘ ਖੇੜਾ ਨੂੰ ਜਲਦ ਹੋਣਗੇ ਰਿਹਾਅ Union Government will release Sikhs from Jail, Davinderpal Bhullar and Gurdeep Singh Khera will be released soon ਕੇਂਦਰ ਸਰਕਾਰ ਕਰੇਗੀ ਬੰਦੀ ਸਿੰਘ ਦੀ ਰਿਹਾਈ, ਦਵਿੰਦਰਪਾਲ ਭੁੱਲਰ ਤੇ ਗੁਰਦੀਪ ਸਿੰਘ ਖੇੜਾ ਨੂੰ ਜਲਦ ਹੋਣਗੇ ਰਿਹਾਅ](https://feeds.abplive.com/onecms/images/uploaded-images/2022/02/09/b07104dd4bc442ebf0c996b539615144_original.jpg?impolicy=abp_cdn&imwidth=1200&height=675)
ਜਲੰਧਰ: ਕੇਂਦਰ ਸਰਕਾਰ ਬੰਦੀ ਸਿੰਘ ਦੀ ਰਿਹਾਈ ਲਈ ਵੱਡਾ ਫੈਸਲਾ ਲੈ ਸਕਦੀ ਹੈ। ਬੀਜੇਪੀ ਲੀਡਰਾਂ ਨੇ ਸਿੱਖ ਕੈਦੀਆਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੇੜਾ ਨੂੰ ਜਲਦ ਰਿਹਾਅ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਵੀ ਜ਼ਰੂਰੀ ਦਫ਼ਤਰੀ ਕਾਰਵਾਈ ਆਰੰਭੀ ਜਾਵੇਗੀ।
ਦਰਅਸਲ ਪਿਛਲੇ ਦਿਨੀਂ ਜਲੰਧਰ ਵਿੱਚ 4 ਫ਼ਰਵਰੀ ਨੂੰ ਹੋਈ ਸਿੱਖ ਜਥੇਬੰਦੀਆਂ ਦੀ ਮੀਟਿੰਗ ਵਿੱਚ 13 ਮੈਂਬਰੀ ਰਾਜਸੀ ਕੈਦੀ ਰਿਹਾਈ ਕਮੇਟੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿੱਚ ਗਠਿਤ ਕੀਤੀ ਗਈ ਸੀ। ਇਸ ਵਿੱਚ ਸਰਬਸੰਮਤੀ ਨਾਲ ਫ਼ੈਸਲਾ ਹੋਇਆ ਸੀ ਕਿ ਇਹ ਕਮੇਟੀ ਭਾਜਪਾ ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਾਉਣ ਦੀ ਕੋਸ਼ਿਸ਼ ਕਰੇਗੀ। ਮਸਲਾ ਹੱਲ ਨਾ ਹੋਣ ਦੀ ਸੂਰਤ ਵਿੱਚ ਦੋਵਾਂ ਪਾਰਟੀਆਂ ਦੇ ਵਿਰੋਧ ਵਿੱਚ ਸੰਘਰਸ਼ ਦਾ ਪ੍ਰੋਗਰਾਮ ਦੇਵੇਗੀ।
ਇਸ ਤੋਂ ਬਾਅਦ ਅੱਜ ਭਾਜਪਾ ਵੱਲੋਂ ਕੇਂਦਰੀ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਕਮੇਟੀ ਨਾਲ ਮੁਲਾਕਾਤ ਕਰਨ ਲਈ ਫਗਵਾੜੇ ਆਏ। ਕਮੇਟੀ ਨਾਲ ਉਨ੍ਹਾਂ ਦੀ ਲੰਮਾ ਸਮਾਂ ਚੱਲੀ ਮੀਟਿੰਗ ਜਿਸ ਵਿੱਚ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਕੇਸ ਲੜਨ ਵਾਲੇ ਮਨੁੱਖੀ ਅਧਿਕਾਰਾਂ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਵੱਲੋਂ ਸੰਖੇਪ ਵਿੱਚ ਸਾਰਾ ਮਸਲਾ ਭਾਜਪਾ ਦੇ ਨੁਮਾਇੰਦਿਆਂ ਦੇ ਧਿਆਨ ਵਿੱਚ ਲਿਆਂਦਾ ਗਿਆ।
ਉਨ੍ਹਾਂ ਨੂੰ 11 ਅਕਤੂਬਰ, 2019 ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਲਈ ਕਿਹਾ ਗਿਆ। ਇਸ ਤੋਂ ਬਾਅਦ ਗਜੇਂਦਰ ਸਿੰਘ ਸ਼ੇਖਾਵਤ ਇੰਚਾਰਜ ਭਾਜਪਾ ਪੰਜਾਬ ਨੇ ਕਮੇਟੀ ਦੀ ਹਾਜ਼ਰੀ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਇਸ ਮਾਮਲੇ ਬਾਰੇ ਫੋਨ ਤੇ ਗੱਲਬਾਤ ਕੀਤੀ ਤੇ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਬਹੁਤ ਜਲਦ ਨੋਟੀਫਿਕੇਸ਼ਨ ਨੂੰ ਪੂਰਨ ਤੌਰ ਤੇ ਲਾਗੂ ਕਰਦਿਆਂ ਰਹਿੰਦੇ ਦੋ ਰਾਜਸੀ ਸਿੱਖ ਕੈਦੀਆਂ ਭਾਈ ਦਵਿੰਦਰਪਾਲ ਸਿੰਘ ਭੁੱਲਰ ਤੇ ਭਾਈ ਗੁਰਦੀਪ ਸਿੰਘ ਖੇੜਾ ਨੂੰ ਜਲਦ ਰਿਹਾਅ ਕਰ ਦਿੱਤਾ ਜਾਵੇਗਾ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਵੀ ਜ਼ਰੂਰੀ ਦਫ਼ਤਰੀ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।
ਇਸ ਤੋਂ ਬਾਅਦ ਰਾਜਸੀ ਕੈਦੀ ਰਿਹਾਈ ਕਮੇਟੀ ਦੇ ਮੈਂਬਰਾਂ ਵੱਲੋਂ ਸਾਂਝੇ ਰੂਪ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਜੀ ਦੇ ਨਾਮ ਦਾ ਮੰਗ ਪੱਤਰ ਗਜੇਂਦਰ ਸ਼ੇਖਾਵਤ ਨੂੰ ਦਿੱਤਾ ਗਿਆ ਜਿਸ ਵਿੱਚ ਬਾਕੀ ਰਾਜਸੀ ਸਿੱਖ ਕੈਦੀਆਂ ਦੀ ਰਿਹਾਈ ਦੀ ਡਿਟੇਲ ਵੀ ਸ਼ਾਮਲ ਸੀ। ਉਨ੍ਹਾਂ ਨੂੰ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਵੀ ਜ਼ਰੂਰੀ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਜਿਸ ਦਾ ਭਾਜਪਾ ਦੇ ਨੁਮਾਇੰਦਿਆਂ ਨੇ ਹਾਂਪੱਖੀ ਹੁੰਗਾਰਾ ਦਿੱਤਾ। ਉਨ੍ਹਾਂ ਵੱਲੋਂ ਦਿੱਤੇ ਵਾਅਦੇ ਤੇ ਉਨ੍ਹਾਂ ਵੱਲੋਂ ਕੀਤੇ ਗਏ ਵਾਅਦੇ ਤੇ ਕੀ ਅਸਰ ਹੁੰਦਾ ਹੈ, ਆਉਂਦੇ ਦੋ ਚਾਰ ਦਿਨਾਂ ਵਿੱਚ ਸਾਹਮਣੇ ਆ ਜਾਵੇਗਾ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)