(Source: ECI/ABP News)
Punjab News: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਭਗਵੰਤ ਸਰਕਾਰ ਨੂੰ ਦੋ-ਟੁੱਕ, ਆਯੂਸ਼ਮਾਨ ਭਾਰਤ ਯੋਜਨਾ ਨੂੰ ਬੰਦ ਕਰ ਸਕਦੇ ਪਰ ਬਦਲ ਨਹੀਂ ਸਕਦੇ...
ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਰਾਜ ਸਰਕਾਰਾਂ ਕੇਂਦਰ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ-ਸਿਹਤ ਤੇ ਆਰੋਗ ਕੇਂਦਰਾਂ ਨੂੰ ਕਿਸੇ ਹੋਰ ਯੋਜਨਾ ਵਿੱਚ ਨਹੀਂ ਬਦਲ ਸਕਦੀਆਂ।
![Punjab News: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਭਗਵੰਤ ਸਰਕਾਰ ਨੂੰ ਦੋ-ਟੁੱਕ, ਆਯੂਸ਼ਮਾਨ ਭਾਰਤ ਯੋਜਨਾ ਨੂੰ ਬੰਦ ਕਰ ਸਕਦੇ ਪਰ ਬਦਲ ਨਹੀਂ ਸਕਦੇ... Union Health Minister Mansukh Mandaviya's Bhagwant government read more information Punjab News: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੀ ਭਗਵੰਤ ਸਰਕਾਰ ਨੂੰ ਦੋ-ਟੁੱਕ, ਆਯੂਸ਼ਮਾਨ ਭਾਰਤ ਯੋਜਨਾ ਨੂੰ ਬੰਦ ਕਰ ਸਕਦੇ ਪਰ ਬਦਲ ਨਹੀਂ ਸਕਦੇ...](https://feeds.abplive.com/onecms/images/uploaded-images/2023/03/05/8cb404b9aebdffb87ff62d48e55216e91678005161256449_original.jpg?impolicy=abp_cdn&imwidth=1200&height=675)
Punjab News: ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਕਿਹਾ ਹੈ ਕਿ ਰਾਜ ਸਰਕਾਰਾਂ ਕੇਂਦਰ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ ਭਾਰਤ-ਸਿਹਤ ਤੇ ਆਰੋਗ ਕੇਂਦਰਾਂ ਨੂੰ ਕਿਸੇ ਹੋਰ ਯੋਜਨਾ ਵਿੱਚ ਨਹੀਂ ਬਦਲ ਸਕਦੀਆਂ। ਉਨ੍ਹਾਂ ਕਿਹਾ ਕਿ ਕੋਈ ਰਾਜ ਇਸ ਸਕੀਮ ਨੂੰ ਬੰਦ ਕਰ ਸਕਦਾ ਹੈ ਪਰ ਇਸ ਨੂੰ ਬਦਲ ਨਹੀਂ ਸਕਦਾ। ਮਾਂਡਵੀਆ ਨੇ ਕਿਹਾ ਕਿ ਰਾਜ ਸਰਕਾਰਾਂ ਆਪਣੇ ਤੌਰ 'ਤੇ ਸਿਹਤ ਦੇ ਕਿਸੇ ਵੀ ਮਾਡਲ ਨੂੰ ਉਤਸ਼ਾਹਿਤ ਕਰ ਸਕਦੀਆਂ ਹਨ ਪਰ ਕੇਂਦਰੀ ਗ੍ਰਾਂਟ ਨੂੰ ਕਿਸੇ ਹੋਰ ਯੋਜਨਾ 'ਤੇ ਖਰਚ ਨਹੀਂ ਕਰ ਸਕਦੀਆਂ।
ਦਰਅਸਲ, ਕੁਝ ਦਿਨ ਪਹਿਲਾਂ ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਪ੍ਰੋਜੈਕਟ ਆਯੂਸ਼ਮਾਨ ਭਾਰਤ ਸਿਹਤ ਤੇ ਆਰੋਗ ਕੇਂਦਰਾਂ ਨੂੰ 'ਆਮ ਆਦਮੀ ਕਲੀਨਿਕ' ਵਿੱਚ ਤਬਦੀਲ ਕਰ ਰਹੀ ਹੈ। ਮੰਤਰਾਲੇ ਨੇ ਕਿਹਾ ਸੀ ਕਿ ਜੇਕਰ ਕੇਂਦਰਾਂ ਨੂੰ ਬਦਲਣ ਦਾ ਕੰਮ ਜਾਰੀ ਰਿਹਾ ਤਾਂ ਕੇਂਦਰ ਸਰਕਾਰ ਆਪਣੀ ਗ੍ਰਾਂਟ ਬੰਦ ਕਰ ਦੇਵੇਗੀ। ਇਸ ਮਗਰੋਂ ਕਾਫੀ ਬਵਾਲ ਖੜ੍ਹਾ ਹੋ ਗਿਆ ਸੀ।
ਸਿਹਤ ਮੰਤਰੀ ਐਤਵਾਰ ਨੂੰ ਪਟਿਆਲਾ ਦੇ ਦੌਰੇ 'ਤੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਸਿਹਤ ਤੇ ਭਲਾਈ ਕੇਂਦਰ ਚਲਾਏਗੀ। ਉਨ੍ਹਾਂ ਕਿਹਾ ਕਿ ਸਿਹਤ ਤੇ ਭਲਾਈ ਕੇਂਦਰ ਚਲਾਏ ਜਾਣ ਤੇ ਜੇਕਰ ਉਹ ਚੱਲਦੇ ਹਨ ਤਾਂ ਸਾਡੀ ਗ੍ਰਾਂਟ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਸਿਹਤ ਨੂੰ ਰਾਜਨੀਤੀ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ, ਇਹ ਨਾਗਰਿਕਾਂ ਦਾ ਮੁੱਦਾ ਹੈ। ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੰਡਵੀਆ ਨੇ ਸੂਬੇ ਦੇ ਸਿਹਤ ਖੇਤਰ ਨਾਲ ਸਬੰਧਤ ਵਿਸਤ੍ਰਿਤ ਚਰਚਾ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਕੇਂਦਰੀ ਮੰਤਰੀ ਨੇ ਮਾਨ ਸਰਕਾਰ ਵੱਲੋਂ ਪੰਜਾਬ ਵਿੱਚ ਲਾਗੂ ਕੀਤੇ ਜਾ ਰਹੇ ਸੰਪੂਰਨ ਸਿਹਤ ਸੰਭਾਲ ਮਾਡਲ ਦੀ ਸ਼ਲਾਘਾ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)