Patiala News: ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨਾਲ ਪੰਜਾਬ ਦੀ ਸਿਆਸਤ ਕਾਫੀ ਗਰਮਾ ਗਈ ਹੈ। ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਪੰਜਾਬ ਦੀ ਸਿਆਸਤ ਦਾ ਪਾਰਾ ਚੜ੍ਹਾਉਣਗੇ। ਸ਼ਾਹ 29 ਜਨਵਰੀ ਨੂੰ ਪਟਿਆਲਾ ਵਿੱਚ ਰੈਲੀ ਕਰ ਰਹੇ ਹਨ। ਪਟਿਆਲਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਹੈ। ਕੈਪਟਨ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ। ਵਿਧਾਨ ਸਭਾ ਚੋਣਾਂ 'ਚ ਹਾਰ ਤੋਂ ਬਾਅਦ ਇਹ ਕੈਪਟਨ ਲਈ ਤਾਕਤ ਦਾ ਪ੍ਰਦਰਸ਼ਨ ਹੋਵੇਗਾ।


ਇਸ ਦੇ ਨਾਲ ਹੀ ਅਮਿਤ ਸ਼ਾਹ ਦੇ ਦੌਰੇ ਨੂੰ ਰਾਹੁਲ ਗਾਂਧੀ ਦੇ ਦੌਰੇ ਨਾਲ ਵੀ ਜੋੜਿਆ ਜਾ ਰਿਹਾ ਹੈ। ਅਗਲੇ ਸਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਵਿੱਚ ਭਾਰਤ ਜੋੜੋ ਯਾਤਰਾ ਕੱਢ ਰਹੇ ਹਨ। ਅਜਿਹੇ 'ਚ ਰਾਹੁਲ ਦੇ ਦੌਰੇ ਨਾਲ ਭਾਜਪਾ ਨੂੰ ਹੋਏ ਨੁਕਸਾਨ 'ਤੇ ਕੰਟਰੋਲ ਕਰਨ ਦੇ ਨਜ਼ਰੀਏ ਨਾਲ ਭਾਜਪਾ ਦੀ ਸਿਆਸਤ ਵੀ ਜੁੜੀ ਹੋਈ ਹੈ।


Punjab News: 'ਆਪ' ਸਰਕਾਰ ਦਾ ਦਾਅਵਾ, ਸਿਰਫ 8 ਮਹੀਨਿਆਂ ਦੌਰਾਨ ਹੀ 21,000 ਨੌਕਰੀਆਂ, ਅੱਜ ਵੀ ਸੀਐਮ ਮਾਨ ਵੰਡਣਗੇ ਨਿਯੁਕਤੀ ਪੱਤਰ


ਦੱਸ ਦਈਏ ਕਿ ਅਮਿਤ ਸ਼ਾਹ ਦਾ ਦੌਰਾ ਇਸ ਲਈ ਵੀ ਖਾਸ ਹੈ ਕਿਉਂਕਿ ਰਾਹੁਲ ਗਾਂਧੀ ਆਪਣੀਆਂ ਰੈਲੀਆਂ 'ਚ ਭਾਜਪਾ 'ਤੇ ਨਿਸ਼ਾਨਾ ਸਾਧ ਰਹੇ ਹਨ। ਪੰਜਾਬ ਦੀ ਯਾਤਰਾ ਦੌਰਾਨ ਉਹ ਸੂਬਾ ਸਰਕਾਰ ਯਾਨੀ ਆਮ ਆਦਮੀ ਪਾਰਟੀ ਬਾਰੇ ਕੁਝ ਨਹੀਂ ਕਹਿ ਰਹੇ। ਉਨ੍ਹਾਂ ਦਾ ਨਿਸ਼ਾਨਾ ਪ੍ਰਧਾਨ ਮੰਤਰੀ ਮੋਦੀ ਹਨ। ਉਹ ਜੀਐਸਟੀ ਤੇ ਨੋਟਬੰਦੀ ਵਰਗੇ ਮੁੱਦੇ ਉਠਾ ਰਹੇ ਹਨ। ਜਿਸ ਰਾਹੀਂ ਉਹ ਕਾਰੋਬਾਰ ਨੂੰ ਬਰਬਾਦ ਕਰਨ ਤੇ ਕੁਝ ਵਪਾਰੀਆਂ ਨੂੰ ਫਾਇਦਾ ਪਹੁੰਚਾਉਣ ਦੀ ਗੱਲ ਕਰ ਰਹੇ ਹਨ। ਸ਼ਾਹ ਰਾਹੁਲ ਨੂੰ ਇਸ ਦਾ ਜਵਾਬ ਰੈਲੀ ਰਾਹੀਂ ਦੇ ਸਕਦੇ ਹਨ।



ਅਮਿਤ ਸ਼ਾਹ ਦੀ ਪਟਿਆਲਾ ਫੇਰੀ ਨੂੰ ਪਾਰਟੀ ਦੀ ਮਜ਼ਬੂਤੀ ਨਾਲ ਜੋੜਿਆ ਜਾ ਰਿਹਾ ਹੈ। ਪੰਜਾਬ ਵਿੱਚ ਭਾਜਪਾ ਨੂੰ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ਤੋਂ ਇਲਾਵਾ ਹਾਲ ਹੀ ਵਿੱਚ ਕਾਂਗਰਸ ਦੇ ਕਈ ਦਿੱਗਜ ਸਾਬਕਾ ਮੰਤਰੀਆਂ ਦੀ ਹਮਾਇਤ ਮਿਲੀ ਹੈ। ਅਜਿਹੇ 'ਚ ਉਹ ਉਨ੍ਹਾਂ ਰਾਹੀਂ ਪਾਰਟੀ ਨੂੰ ਪੂਰੇ ਪੰਜਾਬ 'ਚ ਮਜ਼ਬੂਤੀ ਨਾਲ ਸਥਾਪਤ ਕਰਨ ਤੇ ਲੋਕ ਸਭਾ ਚੋਣਾਂ 'ਚ ਵਧੀਆ ਪ੍ਰਦਰਸ਼ਨ ਕਰਨ ਦੀ ਰਣਨੀਤੀ ਵੀ ਬਣਾਉਣਗੇ। ਇਸ ਸਬੰਧੀ ਜਥੇਬੰਦੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਤੇ ਜਨ ਆਧਾਰ ਵਾਲੇ ਆਗੂਆਂ ਨੂੰ ਪਾਰਟੀ ’ਚ ਅੱਗੇ ਲਿਆਉਣ ’ਤੇ ਵੀ ਚਰਚਾ ਹੋਵੇਗੀ।