Amit Shah: ਕੇਂਦਰੀ ਮੰਤਰੀ ਅਮਿਤ ਸ਼ਾਹ ਦਾ ਪੰਜਾਬ ਦੌਰਾ, ਹੋਏ ਕੁਝ ਬਦਲਾਅ, ਨਹੀਂ ਜਾਣਗੇ ਫਿਰੋਜ਼ਪੁਰ, ਜਾਣੋ ਵਜ੍ਹਾ
Amit shah: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਤਰੀਕ ਮੰਗਲਵਾਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ ਪਰ ਉਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ।
Amit shah: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 26 ਤਰੀਕ ਮੰਗਲਵਾਰ ਨੂੰ ਪੰਜਾਬ ਦੇ ਦੌਰੇ ’ਤੇ ਆ ਰਹੇ ਹਨ ਪਰ ਉਨ੍ਹਾਂ ਦਾ ਫਿਰੋਜ਼ਪੁਰ ’ਚ ਰੱਖਿਆ ਪ੍ਰੋਗਰਾਮ ਰੱਦ ਹੋ ਗਿਆ ਹੈ।
ਦੱਸ ਦਈਏ ਕਿ ਅਮਿਤ ਸ਼ਾਹ ਮੰਗਲਵਾਰ ਨੂੰ ਅੰਮ੍ਰਿਤਸਰ ਆਉਣਗੇ, ਜਿਥੇ ਉਹ ਨਾਰਥ ਜ਼ੋਨ ਕੌਂਸਲ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ। ਇਸ ਬੈਠਕ ’ਚ ਜੰਮੂ-ਕਸ਼ਮੀਰ ਤੇ ਲੱਦਾਖ ਦੇ ਪ੍ਰਮੁੱਖ ਪ੍ਰਤੀਨਿਧੀ ਹਿੱਸਾ ਲੈਣਗੇ। ਬੈਠਕ ’ਚ ਅੰਦਰੂਨੀ ਸੁਰੱਖਿਆ ਤੇ ਵਿਕਾਸ ਨੂੰ ਲੈ ਕੇ ਗੱਲਬਾਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਵੱਡੀ ਖ਼ਬਰ: NIA ਨੇ ਚੰਡੀਗੜ੍ਹ 'ਚ ਗੁਰਪਤਵੰਤ ਪੰਨੂ ਦੀ ਰਿਹਾਇਸ਼ੀ ਜਾਇਦਾਦ ਕੀਤੀ ਜ਼ਬਤ
26 ਸਤੰਬਰ ਨੂੰ ਹੀ ਅਮਿਤ ਸ਼ਾਹ ਨੇ ਫਿਰੋਜ਼ਪੁਰ ’ਚ ਪੋਸਟ ਗ੍ਰੈਜੁਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਾ ਸੀ ਅਤੇ ਇਕ ਰੈਲੀ ਵੀ ਕਰਨੀ ਸੀ ਪਰ ਹੁਣ ਇਹ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Manpreet singh badal case: ਗ੍ਰਿਫਤਾਰੀ ਦੇ ਡਰ ਤੋਂ ਖੜਕਾਇਆ ਅਦਾਲਤ ਦਾ ਬੂਹਾ, ਅਗਾਊਂ ਜ਼ਮਾਨਤ ਲਈ ਦਰਜ ਕੀਤੀ ਪਟੀਸ਼ਨ