ਚੰਡੀਗੜ੍ਹ: ਭਾਜਪਾ ਨੇਤਾ ਅਤੇ ਕੇਂਦਰੀ ਰਾਜ ਮੰਤਰੀ ਸੋਮਪ੍ਰਕਾਸ਼ ਨੂੰ ਉਨ੍ਹਾਂ ਦੀ ਮੁਹਾਲੀ ਸਥਿਤ ਰਿਹਾਇਸ਼ 'ਤੇ ਧਮਕੀ ਭਰਿਆ ਪੱਤਰ ਮਿਲਿਆ ਹੈ। ਕੇਂਦਰੀ ਮੰਤਰੀ ਨੇ ਇਸ ਪੱਤਰ ਦੀ ਜਾਣਕਾਰੀ ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਨੂੰ ਦਿੱਤੀ ਹੈ, ਜਿਸ ’ਤੇ ਡੀਜੀਪੀ ਨੇ ਮੁਹਾਲੀ ਦੇ ਐਸਐਸਪੀ ਨੂੰ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ। ਦੂਜੇ ਪਾਸੇ ਮੁਹਾਲੀ ਪੁਲੀਸ ਨੇ ਇਸ ਮਾਮਲੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਕੇਂਦਰੀ ਆਗੂ ਨੂੰ ਇਹ ਧਮਕੀ ਕਿਸ ਜਥੇਬੰਦੀ ਵੱਲੋਂ ਦਿੱਤੀ ਗਈ ਹੈ ਅਤੇ ਧਮਕੀ ਵਿੱਚ ਕੀ ਕਿਹਾ ਗਿਆ ਹੈ, ਪੁਲੀਸ ਨੇ ਫਿਲਹਾਲ ਜਨਤਕ ਨਹੀਂ ਕੀਤਾ ਹੈ। ਪੰਜਾਬ ਕੇਡਰ ਦੇ 1988 ਬੈਚ ਦੇ ਆਈਏਐਸ ਅਧਿਕਾਰੀ ਸੋਮਪ੍ਰਕਾਸ਼ ਨੂੰ ਭਾਜਪਾ ਨੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਥਾਂ ਹੁਸ਼ਿਆਰਪੁਰ ਤੋਂ ਟਿਕਟ ਦਿੱਤੀ ਸੀ। ਇਸ ਚੋਣ ਵਿੱਚ ਸੋਮਪ੍ਰਕਾਸ਼ ਕਾਂਗਰਸ ਦੇ ਰਾਜਕੁਮਾਰ ਚੱਬੇਵਾਲ ਨੂੰ 50 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਉਣ ਵਿੱਚ ਸਫਲ ਰਹੇ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ